10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (ਰਜਿ.) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਦੌਰਾਨ ਆਊਟਸੋਰਸ ਤੇ ਇਨਲਿਸਟਮੈਂਟ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 11-10-2026
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (ਰਜਿ.) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਦੌਰਾਨ ਆਊਟਸੋਰਸ ਤੇ ਇਨਲਿਸਟਮੈਂਟ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਥੇਬੰਦੀ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ 15 ਅਕਤੂਬਰ ਤੋਂ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮੰਡਲ ਨੰਬਰ 1 ਤੇ 2 ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰਾਂ ਅੱਗੇ ਅਣਮਿੱਥੇ ਸਮੇਂ ਲਈ ਧਰਨੇ ਦੇਣ ਦਾ ਐਲਾਨ ਕੀਤਾ। ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਚਾਰ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਨੇ ਦੱਸਿਆ ਕਿ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਜਲ ਸਪਲਾਈ ਵਿਭਾਗ ਵਿਚ ਆਊਟਸੋਰਸ ਤੇ ਇਨਲਿਸਟਮੈਂਟ ਰਾਹੀਂ ਨਿਗੂਣੀਆਂ ਤਨਖ਼ਾਹਾਂ ’ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਕੀਤੇ ਗਏ, ਪਰ ਕਿਸੇ ਵੀ ਸਰਕਾਰ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਢੁਕਵਾਂ ਹੱਲ ਨਹੀਂ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ, ਪਰ ਲੰਮਾ ਸਮਾਂ ਬੀਤਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ। ਆਗੂਆਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਉਨ੍ਹਾਂ ਨਾਲ ਮੀਟਿੰਗ ਨਾ ਕਰਨਾ ਮੁਲਾਜ਼ਮਾਂ ਪ੍ਰਤੀ ਸਰਕਾਰ ਦੀ ਬੇਰੁਖ਼ੀ ਨੂੰ ਦਰਸਾਉਂਦਾ ਹੈ। ਇਸ ਮੌਕੇ ਗੁਰਸੇਵਕ ਸਿੰਘ, ਤਰਲੋਕ ਸਿੰਘ, ਗੁਰਦੇਵ ਸਿੰਘ, ਸਾਜਨ ਕੁਮਾਰ, ਸੌਰਵ ਮਿਗਲਾਨੀ, ਜਸਪਾਲ ਸਿੰਘ ਪੱਪੂ ਅਤੇ ਹਰਜੀਤ ਸਿੰਘ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ.ਐਨ. ਕਾਲਜ ਦੇ ਵਿਦਿਆਰਥੀਆਂ ਵਲੋਂ ਮਨਾਲੀ ਤੇ ਰੋਹਤਾਂਗ ਪਾਸ ਦਾ ਟੂਰ ਅਗਲੀ ਖ਼ਬਰ ਲੋਕ ਗਾਇਕ ਸਾਧੂ ਸਿੰਘ ਰੋਮਾਣਾ ਡੀ.ਡੀ. ਪੰਜਾਬੀ ’ਤੇ 12 ਨੂੰ
Ad Position 24