10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮਲੂਕਾ ਤੇ ਸੋਢੀ ਵਲੋਂ ਭਾਜਪਾ ਕਿਸਾਨ ਮੋਰਚੇ ਦੇ ਸੂਬਾ ਸਕੱਤਰ ਬੂਟਾ ਭਾਈਰੂਪਾ ਦਾ ਸਨਮਾਨ

ਬਠਿੰਡਾ, 10 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਭਾਜਪਾ ਵਲੋਂ ਪੰਜਾਬ ’ਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵੱਖ-ਵੱਖ ਵਿੰਗਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪਾਰਟੀ ਦੇ ਕਿਸਾਨ ਮੋਰਚੇ ਵਿਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 11-10-2026
ਬਠਿੰਡਾ, 10 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਭਾਜਪਾ ਵਲੋਂ ਪੰਜਾਬ ’ਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵੱਖ-ਵੱਖ ਵਿੰਗਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪਾਰਟੀ ਦੇ ਕਿਸਾਨ ਮੋਰਚੇ ਵਿਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉੱਘੇ ਗੀਤਕਾਰ ਤੇ ਗਾਇਕ ਬੂਟਾ ਸਿੰਘ ਭਾਈਰੂਪਾ ਨੂੰ ਭਾਜਪਾ ਕਿਸਾਨ ਮੋਰਚੇ ਦਾ ਸੂਬਾ ਸਕੱਤਰ ਲਗਾਇਆ ਹੈ। ਇਸ ਨਿਯੁਕਤੀ ’ਤੇ ਭਾਜਪਾ ਦੇ ਬਠਿੰਡਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਅਤੇ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸੂਬਾ ਜਨਰਲ ਸਕੱਤਰ ਦਿਆਲ ਸੋਢੀ ਨੇ ਬੂਟਾ ਭਾਈਰੂਪਾ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਸਨਮਾਨ ਕੀਤਾ। ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਬੂਟਾ ਭਾਈਰੂਪਾ ਪੇਂਡੂ ਖੇਤਰ ’ਚ ਚੰਗਾ ਰਸੂਖ ਰੱਖਦੇ ਹਨ ਅਤੇ ਇਸ ਤੋਂ ਪਹਿਲਾਂ ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ । ਦਿਆਲ ਸੋਢੀ ਨੇ ਕਿਹਾ ਕਿ ਭਾਜਪਾ ’ਚ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅੱਗੇ ਵੱਧਣ ਦੇ ਮੌਕੇ ਦਿੱਤੇ ਜਾਂਦੇ ਹਨ। ਇਸ ਮੌਕੇ ਸੁਖਵਿੰਦਰ ਸਿੰਘ ਗੁਣੀ, ਗੁਰਜੀਤ ਸਿੰਘ ਗੋਰਾ ਦਿਉਣ, ਕਮਲਜੀਤ ਸਿੰਘ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਵੀ ਬੂਟਾ ਭਾਈਰੂਪਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ -ਅੰਤਰ ਜ਼ਿਲ੍ਹਾ ਸਕੂਲ ਖੇਡਾਂ- ਹੈਂਡਬਾਲ ਅੰਡਰ-14 ਲੜਕੀਆਂ ਦੇ ਮੁਕਾਬਲਿਆਂ ’ਚ ਬਠਿੰਡਾ ਦੀ ਟੀਮ ਬਣੀ ਚੈਂਪੀਅਨ ਅਗਲੀ ਖ਼ਬਰ ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲੋ ਨੇ ਲੰਗਰ ਹਾਲ ਦੀ ਉਸਾਰੀ ਲਈ ਦਿੱਤਾ ਯੋਗਦਾਨ
Ad Position 24