13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਗੁਰੂ ਨਾਨਕ ਕਾਲਜੀਏਟ ਸਕੂਲ ਦੀ ਵਿਦਿਆਰਥਣ ਏਕਮਦੀਪ ਕੌਰ ਨੇ ਜਿੱਤੇ ਸੋਨ ਤਗ਼ਮੇ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੀ ਵਿਦਿਆਰਥਣ ਏਕਮਦੀਪ ਕੌਰ ਨੇ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਡਿਸਕਸ ਥਰੋ੍ਹ ਤੇ ਸ਼ਾਟਪੁੱਟ ਦੇ ਮੁਕਾਬਲਿਆਂ ਵਿਚ ਸੋਨ ਤਗ਼ਮੇ ਜਿੱਤੇ। ਇਹ ਖੇਡ ਮੁਕਾਬਲੇ ਬਾਦਲ ਵਿਖੇ ਕਰਵਾਏ ਗਏ, ਜਿਨ੍ਹਾਂ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 13-10-2026
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੀ ਵਿਦਿਆਰਥਣ ਏਕਮਦੀਪ ਕੌਰ ਨੇ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਡਿਸਕਸ ਥਰੋ੍ਹ ਤੇ ਸ਼ਾਟਪੁੱਟ ਦੇ ਮੁਕਾਬਲਿਆਂ ਵਿਚ ਸੋਨ ਤਗ਼ਮੇ ਜਿੱਤੇ। ਇਹ ਖੇਡ ਮੁਕਾਬਲੇ ਬਾਦਲ ਵਿਖੇ ਕਰਵਾਏ ਗਏ, ਜਿਨ੍ਹਾਂ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਏਕਮਦੀਪ ਕੌਰ ਨੇ ਆਪਣੀ ਖੇਡ ਪ੍ਰਤਿਭਾ ਤੇ ਮਿਹਨਤ ਦਾ ਪ੍ਰਦਰਸ਼ਨ ਕਰਦਿਆਂ ਦੋਵਾਂ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਉਸ ਦੀ ਇਸ ਪ੍ਰਾਪਤੀ ’ਤੇ ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਅਤੇ ਲੋਕਲ ਮੈਨੇਜਿੰਗ ਕਮੇਟੀ ਦੇ ਵਧੀਕ ਸਕੱਤਰ ਮਨਜੀਤ ਸਿੰਘ ਬਰਕੰਦੀ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ ਅਤੇ ਉਸ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਨੇ ਸਰੀਰਕ ਸਿੱਖਿਆ ਅਧਿਆਪਕਾ ਸੁਰਿੰਦਰ ਕੌਰ ਨੂੰ ਵੀ ਵਿਦਿਆਰਥਣ ਦੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਹੜਤਾਲ, ਲੋਕ ਹੋਏ ਪ੍ਰੇਸ਼ਾਨ ਅਗਲੀ ਖ਼ਬਰ ਰਿਟਾ: ਪਟਵਾਰੀ ਬਲਵਿੰਦਰ ਸਿੰਘ ਹਲਕਾ ਬੁਢਲਾਡਾ ਤੇ ਰਿਟਾ: ਪਟਵਾਰੀ ਜਸਕਰਨ ਸਿੰਘ ਹਲਕਾ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ...
Ad Position 24