ਮੇਰਾ ਯੁਵਾ ਭਾਰਤ ਵਲੋਂ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਨੇਬਰਹੁੱਡ ਯੂਥ ਪਾਰਲੀਮੈਂਟ ਕਰਵਾਈ
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਅਧੀਨ ਚੱਲ ਰਹੇ ਮੇਰਾ ਯੁਵਾ ਭਾਰਤ ਪ੍ਰੋਗਰਾਮ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਨੇਬਰਹੁੱਡ ਯੂਥ ਪਾਰਲੀਮੈਂਟ 2026-27 ਕਰਵਾਈ ਗਈ। ਜ਼ਿਲ੍ਹਾ ਯੂਥ ਅਫ਼ਸਰ ਤਨਵੀ ਅਗਰਵਾਲ ਦੀ ਅਗਵਾਈ ਹੇਠ ਇਹ ਪ੍ਰੋਗਰਾਮ ਮਾਈ ਭਾਗੋ ਆਯੁਰਵੈਦਿਕ ਮੈਡੀਕਲ ਕਾਲਜ ਫਾਰ ਵੂਮੈਨ ਐਂਡ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ।
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਅਧੀਨ ਚੱਲ ਰਹੇ ਮੇਰਾ ਯੁਵਾ ਭਾਰਤ ਪ੍ਰੋਗਰਾਮ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਨੇਬਰਹੁੱਡ ਯੂਥ ਪਾਰਲੀਮੈਂਟ 2026-27 ਕਰਵਾਈ ਗਈ। ਜ਼ਿਲ੍ਹਾ ਯੂਥ ਅਫ਼ਸਰ ਤਨਵੀ ਅਗਰਵਾਲ ਦੀ ਅਗਵਾਈ ਹੇਠ ਇਹ ਪ੍ਰੋਗਰਾਮ ਮਾਈ ਭਾਗੋ ਆਯੁਰਵੈਦਿਕ ਮੈਡੀਕਲ ਕਾਲਜ ਫਾਰ ਵੂਮੈਨ ਐਂਡ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ। ਇਸ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੌਰਾਨ ਚਾਰ ਸੈਸ਼ਨ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥਣਾਂ ਨੇ ਨਸ਼ਿਆਂ ਦੀ ਰੋਕਥਾਮ ਸੰਬੰਧੀ ਆਪਣੇ ਵਿਚਾਰ ਤੇ ਕਾਰਜ ਯੋਜਨਾਵਾਂ ਸਾਂਝੀਆਂ ਕੀਤੀਆਂ। ਇਸ ਤੋਂ ਇਲਾਵਾ ਨਸ਼ਾ ਮੁਕਤੀ ਦੀ ਸਹੁੰ ਚੁਕਾਈ ਗਈ ਅਤੇ ਕੁਇਜ ਮੁਕਾਬਲੇ ਤੇ ਨਾਅਰਾ ਲੇਖਣ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥਣਾਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਦਾ ਅਹਿਦ ਲਿਆ। ਇਸ ਮੌਕੇ ਜ਼ਿਲ੍ਹਾ ਯੂਥ ਅਫ਼ਸਰ ਨੇ ਵਿਦਿਆਰਥਣਾਂ ਨੂੰ ਮਾਈਭਾਰਤ (ਐਮ.ਵਾਈ.ਭਾਰਤ) ਪੋਰਟਲ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਨਾਲ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਫ਼ੈਲਾਉਣ ਅਤੇ ਦੇਸ਼ ਦੇ ਵਿਕਾਸ ਵਿਚ ਯੋਗਦਾਨ ਪਾਉਣ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਮੌਕੇ ਕਾਲਜ ਪ੍ਰਿੰਸੀਪਲ ਸਨੇਹਾ ਰੰਗਾ ਤੋਂ ਪਹਿਲਾਂ ਇਲਾਵਾ ਡਾ. ਸ਼ੈਲੀ, ਡਾ. ਬ੍ਰਿਜਗੋਪਾਲ ਸੋਲੰਕੀ, ਡਾ. ਸ਼ਿਵਾਨੀ, ਡਾ. ਮਾਨਵਿਕਾ ਅਰੋੜਾ ਅਤੇ ਦਫ਼ਤਰੀ ਸਹਾਇਕ ਰਜਵਿੰਦਰ ਸਿੰਘ ਵੀ ਹਾਜ਼ਰ ਸਨ।