13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਹੈਰੀਟੇਜ ਕੁਇਜ਼ ’ਚੋਂ ਡੀ. ਏ. ਵੀ. ਸਕੂਲ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

ਕੋਟਕਪੂਰਾ, 13 ਅਕਤੂਬਰ (ਮੋਹਰ ਸਿੰਘ ਗਿੱਲ)-ਡੀ. ਏ.

Ad Position 21
No active advertisement
ਡੀ.ਏ.ਵੀ ਪਬਲਿਕ ਸਕੂਲ ਕੋਟਕਪੂਰਾ ਦੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀ ਸਨਮਾਨ ਹਾਸਿਲ ਕਰਦੇ ਹੋਏ, ਨਾਲ ਹਨ ਪ੍ਰਬੰਧਕ ਅਤੇ ਅਧਿਆਪਕ। ਅਜੀਤ ਤਸਵੀਰ 14-10-2026
ਕੋਟਕਪੂਰਾ, 13 ਅਕਤੂਬਰ (ਮੋਹਰ ਸਿੰਘ ਗਿੱਲ)-ਡੀ.ਏ.ਵੀ ਪਬਲਿਕ ਸਕੂਲ ਕੋਟਕਪੂਰਾ ਵਿਖੇ ਕਾਰਜਕਾਰੀ ਪ੍ਰਿੰਸੀਪਲ ਸੁਮਨਪੁਰੀ ਦੀ ਅਗਵਾਈ ਹੇਠ ਇੰਟੈਕ ਫ਼ਰੀਦਕੋਟ ਵਲੋਂ ਵਿਦਿਆਰਥੀਆਂ ਵਿਚ ਆਪਣੀ ਅਮੀਰ ਵਿਰਾਸਤ, ਇਤਿਹਾਸ ਅਤੇ ਸੱਭਿਆਚਾਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਹੈਰੀਟੇਜ਼ ਕੁਇਜ਼ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜੋਤੀ ਕਰਨ ਉਪਰੰਤ ਹੋਈ। ਸਮਾਗਮ ਦੌਰਾਨ ਇੰਟੈਕ ਦੇ ਕਨਵੀਨਰ ਬਲਤੇਜ ਸਿੰਘ ਬਰਾੜ, ਅਸ਼ੋਕ ਚਾਵਲਾ ਅਤੇ ਬੀਰਇੰਦਰ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਕੂਲ ਦੇ ਵਾਈਸ ਚੇਅਰਮੈਨ ਇੰਜੀਨੀਅਰ ਰਾਜ ਕੁਮਾਰ ਅਗਰਵਾਲ ਅਤੇ ਕਾਰਜਕਾਰੀ ਪ੍ਰਿੰਸੀਪਲ ਵਲੋਂ ਆਏ ਹੋਏ ਮਹਿਮਾਨਾਂ ਨੂੰ ਫੁੱਲਾਂ ਦੇ ਗਲਦਸਤੇ ਭੇਟ ਕਰਕੇ ਸਵਾਗਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰਿੰਸੀਪਲ ਸੁਮਨਪੁਰੀ ਨੇ ਆਪਣੇ ਸਵਾਗਤੀ ਭਾਸ਼ਣ ਵਿਚ ਕਿਹਾ ਕਿ ਸਾਡੀ ਵਿਰਾਸਤ ਸਿਰਫ਼ ਸਾਡਾ ਅਤੀਤ ਨਹੀਂ, ਸਗੋਂ ਸਾਡੀ ਪਹਿਚਾਣ ਅਤੇ ਭਵਿੱਖ ਦੀ ਮਜਬੂਤ ਨੀਂਹ ਹੈ। ਵਿਦਿਆਰਥੀਆਂ ਨੂੰ ਆਪਣੇ ਇਤਿਹਾਸ, ਸੱਭਿਆਚਾਰਕ ਵਿਰਸੇ, ਲੋਕ-ਪ੍ਰੰਪਰਾਵਾਂ ਅਤੇ ਇਤਿਹਾਸਕ ਵਿਰਾਸਤੀ ਸਥਾਨਾਂ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇੰਟੈਕ ਫ਼ਰੀਦਕੋਟ ਵਲੋਂ ਵਿਦਿਆਰਥੀਆਂ ਨੂੰ ਵਿਰਾਸਤ ਨਾਲ ਜੋੜਨ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਕੁਇਜ਼ ਮੁਕਾਬਲੇ ਦੇ ਚਾਰ ਰਾਉੂਂਡ ਨੀਤਿਕਾ ਗਰੋਵਰ ਵਲੋਂ ਬੜੇ ਸੁਚੱਜੇ ਅਤੇ ਰੌਚਕ ਢੰਗ ਨਾਲ ਕਰਵਾਏ ਗਏ। ਵੱਖ-ਵੱਖ ਰਾਊਡਾਂ ਦੌਰਾਨ ਵਿਦਿਆਰਥੀਆਂ ਤੋਂ ਇਤਿਹਾਸ, ਕਲਾ, ਸੱਭਿਆਚਾਰ ਅਤੇ ਪੰਜਾਬ ਦੀ ਵਿਰਾਸਤ ਨਾਲ ਸਬੰਧਿਤ ਪ੍ਰਸ਼ਨ ਪੁੱਛੇ ਗਏ। ਸਖ਼ਤ ਮੁਕਾਬਲੇ ’ਚ ਡੀ.ਏ.ਵੀ ਪਬਲਿਕ ਸਕੂਲ ਕੋਟਕਪੂਰਾ ਦੀ ਵਿਦਿਆਰਥਣ ਪ੍ਰੀਨਿਤਾ ਸ਼ਰਮਾ ਅਤੇ ਜੰਨਤਦੀਪ ਕੌਰ ਨੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਜਦ ਕਿ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਵਾਈਸ ਚੇਅਰਮੈਨ, ਪ੍ਰਿੰਸੀਪਲ ਅਤੇ ਮੁੱਖ ਮਹਿਮਾਨ ਵਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਨਮਾਨ-ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਾਈਸ ਚੇਅਰਮੈਨ ਰਾਜ ਕੁਮਾਰ ਅਗਰਵਾਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਵਲੋਂ ਸ਼ੋਸ਼ਲ ਸਟੱਡੀ ਵਿਭਾਗ ਦੇ ਅਧਿਆਪਕ ਹਰਪ੍ਰੀਤ ਸਿੰਘ, ਕੋਮਲ ਬਾਂਸਲ, ਦਿਨੇਸ਼ ਤਲਵਾਰ, ਰਿਹਾਨ ਰੰਗਾ ਅਤੇ ਈਸ਼ਵਰ ਦਿਆਲ ਨੂੰ ਇਸ ਪ੍ਰੋਗਰਾਮ ਦੀ ਸਫ਼ਲਤਾ ਲਈ ਵਧਾਈ ਦਿੱਤੀ। ਸਟੇਜ ਦਾ ਸੰਚਾਲਨ ਨੀਤਿਕਾ ਗਰੋਵਰ ਨੇ ਕੀਤਾ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਨੇ ਕੋਟਸੁਖੀਆ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਲਾਅ ਕਾਲਜ ਵਿਖੇ ਫਰੈਸ਼ਰ ਪਾਰਟੀ ਕਰਵਾਈ
Ad Position 24