13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਾਈਨਲੈਂਡ ਇੰਟਰਨੈਸ਼ਨਲ ਸਕੂਲ ਵਿਖੇ ਮਾਪੇ-ਅਧਿਆਪਕ ਮੀਟਿੰਗ ਹੋਈ

ਜੈਤੋ, 13 ਅਕਤੂਬਰ (ਗਾਬੜੀਆ)-ਪਾਈਨਲੈਂਡ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਅਰਧ-ਸਾਲਾਨਾ ਪ੍ਰੀਖਿਆ ਦੇ ਨਤੀਜਿਆਂ ਨੂੰ ਮਾਪਿਆਂ ਨਾਲ ਸਾਂਝਾ ਕਰਨ ਦੇ ਉਦੇਸ਼ ਨਾਲ ਮਾਪੇ-ਅਧਿਆਪਕ ਮੀਟਿੰਗ ਹੋਈ । ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਨਵੀਆਂ ਅਤੇ ਪ੍ਰਭਾਵਸ਼ਾਲੀ ਸਿੱਖਿਆ ਵਿਧੀਆਂ ਅਪਣਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 14-10-2026
ਜੈਤੋ, 13 ਅਕਤੂਬਰ (ਗਾਬੜੀਆ)-ਪਾਈਨਲੈਂਡ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਅਰਧ-ਸਾਲਾਨਾ ਪ੍ਰੀਖਿਆ ਦੇ ਨਤੀਜਿਆਂ ਨੂੰ ਮਾਪਿਆਂ ਨਾਲ ਸਾਂਝਾ ਕਰਨ ਦੇ ਉਦੇਸ਼ ਨਾਲ ਮਾਪੇ-ਅਧਿਆਪਕ ਮੀਟਿੰਗ ਹੋਈ । ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਨਵੀਆਂ ਅਤੇ ਪ੍ਰਭਾਵਸ਼ਾਲੀ ਸਿੱਖਿਆ ਵਿਧੀਆਂ ਅਪਣਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਲੇਅ-ਵੇ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮਾਪਿਆਂ ਨੇ ਵਿਦਿਆਰਥੀਆਂ ਦੇ ਪ੍ਰੀਖਿਆ ਨਤੀਜਿਆਂ ਦਾ ਜਾਇਜ਼ਾ ਲਿਆ ਅਤੇ ਆਪਣੇ ਕੀਮਤੀ ਵਿਚਾਰ, ਪ੍ਰਤੀਕਿਰਿਆਵਾਂ ਅਤੇ ਸੁਝਾਅ ਸਾਂਝੇ ਕੀਤੇ। ਸਕੂਲ ਦੀ ਸਿੱਖਿਆ ਨਿਰਦੇਸ਼ਕ ਅਮਨਪ੍ਰੀਤ ਕੌਰ ਨੇ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਵਿਦਿਆਰਥੀਆਂ ਦੀਆਂ ਸਿੱਖਣ ਸਮਰੱਥਾਵਾਂ ਨੂੰ ਨਿਖਾਰਨ, ਉਨ੍ਹਾਂ ਦੀ ਪ੍ਰਤਿਭਾ ਨੂੰ ਵਿਕਸਿਤ ਕਰਨ ਅਤੇ ਸਿੱਖਣ ਦੇ ਪੱਧਰ ਵਿਚ ਲਗਾਤਾਰ ਸੁਧਾਰ ਲਿਆਉਣ ਲਈ ਸਕੂਲ ਵਲੋਂ ਹਰ ਸੰਭਵ ਯਤਨ ਕੀਤੇ ਜਾਂਦੇ ਰਹਿਣਗੇ। ਸਕੂਲ ਦੇ ਪ੍ਰਿੰਸੀਪਲ ਅਮਿਤ ਪਾਠਕ ਨੇ ਵਿਦਿਆਰਥੀਆਂ ਦੀ ਵਿੱਦਿਅਕ ਤਰੱਕੀ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਰਵਪੱਖੀ ਵਿਕਾਸ ਲਈ ਭਵਿੱਖ ਵਿਚ ਹੋਰ ਵੀ ਪ੍ਰਭਾਵਸ਼ਾਲੀ ਕਦਮ ਚੁੱਕਣ ਦਾ ਭਰੋਸਾ ਦਿਵਾਇਆ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਸਪੀਕਰ ਸੰਧਵਾਂ ਨੇ ਬਾਬਾ ਭੀਮ ਰਾਓ ਅੰਬੇਡਕਰ... ਅਗਲੀ ਖ਼ਬਰ ਪੰਜਾਬ ਦਿਵਸ ’ਤੇ ਕੋਟਕਪੂਰਾ ਵਿਖੇ ਹੋਵੇਗੀ ਮੈਰਾਥਨ ਦੌੜ : ਸੰਧਵਾਂ
Ad Position 24