14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਿੰਡ ਲੱਕੜਵਾਲਾ ਦੇ ਪੰਚਾਇਤ ਮੈਂਬਰ ‘ਆਪ’ ਛੱਡ ਕੇ ਹੋਏ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ

ਮਲੋਟ, 13 ਅਕਤੂਬਰ (ਪਾਟਿਲ)-ਹਲਕੇ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਪਿੰਡ ਲੱਕੜਵਾਲਾ ਦੇ ਮੌਜੂਦਾ ਮੈਂਬਰ ਪੰਚਾਇਤ ਲਖਵੀਰ ਕੌਰ ਪਤਨੀ ਜਗਮੀਤ ਸਿੰਘ ਲੱਕੜਵਾਲਾ ਨੇ ‘ਆਪ’ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਲਖਵੀਰ ਕੌਰ ਤੇ ਉਨ੍ਹਾਂ ਦੇ ਪਰਿਵਾਰ ਨੂੰ ਪਾਰਟੀ ਵਿਚ ਰਸਮੀ ਤੌਰ ’ਤੇ ਸ਼ਾਮਿਲ ਕਰਵਾਇਆ ਅਤੇ ਨਿੱਘਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 14-10-2026
ਮਲੋਟ, 13 ਅਕਤੂਬਰ (ਪਾਟਿਲ)-ਹਲਕੇ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਪਿੰਡ ਲੱਕੜਵਾਲਾ ਦੇ ਮੌਜੂਦਾ ਮੈਂਬਰ ਪੰਚਾਇਤ ਲਖਵੀਰ ਕੌਰ ਪਤਨੀ ਜਗਮੀਤ ਸਿੰਘ ਲੱਕੜਵਾਲਾ ਨੇ ‘ਆਪ’ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਲਖਵੀਰ ਕੌਰ ਤੇ ਉਨ੍ਹਾਂ ਦੇ ਪਰਿਵਾਰ ਨੂੰ ਪਾਰਟੀ ਵਿਚ ਰਸਮੀ ਤੌਰ ’ਤੇ ਸ਼ਾਮਿਲ ਕਰਵਾਇਆ ਅਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਤੋਂ ਸਮਾਜ ਦਾ ਹਰ ਵਰਗ ਦੁਖੀ ਹੋ ਚੁੱਕਾ ਹੈ ਅਤੇ ਪਿੰਡਾਂ ਵਿਚ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਆਗੂ ਤੇ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਦੌਰਾਨ ਲਖਵੀਰ ਕੌਰ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਬਿਨਾਂ ਸ਼ਰਤ ਪਾਰਟੀ ਵਿਚ ਸ਼ਾਮਿਲ ਹੋਏ ਹਨ। ਇਸ ਸਮੇਂ ਪੁਸ਼ਪਿੰਦਰ ਸਿੰਘ ਪ੍ਰਧਾਨ, ਡਾਕਟਰ ਸ਼ੋਭਾ, ਅੰਗਰੇਜ਼ ਸਿੰਘ, ਸੇਵਕ ਸਿੰਘ, ਸੁਖਦੇਵ ਸਿੰਘ ਮੈਂਬਰ, ਮੱਸਾ ਸਿੰਘ ਮੈਂਬਰ, ਤਰਸੇਮ ਸਿੰਘ, ਗੁਲਾਬ ਸਿੰਘ, ਜਗਦੇਵ ਸਿੰਘ ਮੈਂਬਰ, ਜਗਸੀਰ ਸਿੰਘ, ਜਥੇਦਾਰ ਸੂਬਾ ਸਿੰਘ, ਸ਼ਿੰਗਾਰਾ ਸਿੰਘ, ਗੋਬਿੰਦ ਸਿੰਘ, ਸ਼ਮਿੰਦਰ ਸਿੰਘ, ਪਰਮਜੀਤ ਸਿੰਘ ਸੋਥਾ ਅਤੇ ਬਲਤੇਜ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਤੇ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਸਖ਼ਤ ਨਿਖੇਧੀ ਅਗਲੀ ਖ਼ਬਰ ਜਨਗਣਨਾ 2027 ਦੇ ਦੂਜੇ ਪੜਾਅ ਸੰਬੰਧੀ ਟ੍ਰੇਨਿੰਗ ਸੈਸ਼ਨਜ਼ ਸ਼ੁਰੂ
Ad Position 24