ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਸਖ਼ਤ ਨਿਖੇਧੀ
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਮਾਨਸਾ ਵਿਖੇ ਮੈਡੀਕਲ ਸਟੋਰ ’ਤੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਸੂਬੇ ਭਰ ਦੇ ਮੈਡੀਕਲ ਸਟੋਰਾਂ ਦੀ ਵਿਸ਼ੇਸ਼ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਗ਼ੈਰ-ਕਾਨੂੰਨੀ ਵਿਕਰੀ ਵਿਚ ਸ਼ਾਮਿਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਮਾਨਸਾ ਵਿਖੇ ਮੈਡੀਕਲ ਸਟੋਰ ’ਤੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਸੂਬੇ ਭਰ ਦੇ ਮੈਡੀਕਲ ਸਟੋਰਾਂ ਦੀ ਵਿਸ਼ੇਸ਼ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਗ਼ੈਰ-ਕਾਨੂੰਨੀ ਵਿਕਰੀ ਵਿਚ ਸ਼ਾਮਿਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪ੍ਰੈੱਸ ਬਿਆਨ ਵਿਚ ਸ. ਪੀਰ ਮੁਹੰਮਦ ਨੇ ਕਿਹਾ ਕਿ ਕਾਰੋਬਾਰ ਦੀ ਆੜ ਵਿਚ ਕੁਝ ਅਨਸਰਾਂ ਵਲੋਂ ਗ਼ਲਤ ਕਾਰਵਾਈਆਂ ਨੂੰ ਅੰਜਾਮ ਦੇਣਾ ਅਤੇ ਦਬਦਬਾ ਬਣਾਉਣ ਲਈ ਹਿੰਸਾ ਦਾ ਸਹਾਰਾ ਲੈਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਦੇ ਸਾਰੇ ਮੈਡੀਕਲ ਸਟੋਰਾਂ ਦੀ ਬਾਰੀਕੀ ਨਾਲ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਨੂੰ ਸਿਆਸੀ ਪੱਖਪਾਤ ਤੋਂ ਉਪਰ ਉਠ ਕੇ ਠੋਸ ਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਗ਼ੈਰ-ਕਾਨੂੰਨੀ ਵਿਕਰੀ ਨੂੰ ਰੋਕਣ ਅਤੇ ਨੌਜਵਾਨਾਂ ਦੀਆਂ ਜਾਨਾਂ ਦੀ ਰਾਖੀ ਲਈ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।