17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਜ਼ਿਲ੍ਹੇ ਅੰਦਰ ਪ੍ਰੈਗਾਬਾਲਿਨ ਕੈਪਸੂਲ ਤੇ ਗੋਲੀਆਂ ਦੀ ਦੁਰਵਰਤੋਂ ’ਤੇ ਰੋਕ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡੈਵੀ ਗੋਇਲ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਪ੍ਰੈਗਾਬਾਲਿਨ ਕੈਪਸੂਲਾਂ ਅਤੇ ਗੋਲੀਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਅੰਦਰ ਉਕਤ ਕੈਪਸੂਲਾਂ ਤੇ ਗੋਲੀਆਂ ਨੂੰ ਬਿਨਾਂ ਲੋੜੀਂਦੇ ਲਾਇਸੈਂਸ ਦੇ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਸਟਾਕ ਰੱਖਣ ਅਤੇ ਬਿਨਾਂ ਡਾਕਟਰੀ ਪਰਚੀ (ਪ੍ਰਿਸਕ੍ਰਿਪਸ਼ਨ) ਤੋਂ ਵੇਚਣ ’ਤੇ ਰੋਕ ਲਗਾਈ ਗਈ ਹੈ।

Ad Position 21
No active advertisement
>? 17-10-2026
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡੈਵੀ ਗੋਇਲ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਪ੍ਰੈਗਾਬਾਲਿਨ ਕੈਪਸੂਲਾਂ ਅਤੇ ਗੋਲੀਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਅੰਦਰ ਉਕਤ ਕੈਪਸੂਲਾਂ ਤੇ ਗੋਲੀਆਂ ਨੂੰ ਬਿਨਾਂ ਲੋੜੀਂਦੇ ਲਾਇਸੈਂਸ ਦੇ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਸਟਾਕ ਰੱਖਣ ਅਤੇ ਬਿਨਾਂ ਡਾਕਟਰੀ ਪਰਚੀ (ਪ੍ਰਿਸਕ੍ਰਿਪਸ਼ਨ) ਤੋਂ ਵੇਚਣ ’ਤੇ ਰੋਕ ਲਗਾਈ ਗਈ ਹੈ। ਇਨ੍ਹਾਂ ਹੁਕਮਾਂ ਦਾ ਉਦੇਸ਼ ਦਵਾਈ ਦੀ ਗ਼ੈਰ-ਕਾਨੂੰਨੀ ਵਿਕਰੀ ਤੇ ਦੁਰਵਰਤੋਂ ਨੂੰ ਰੋਕਣਾ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਇਹ ਹੁਕਮ 15 ਦਸੰਬਰ 2026 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ‘ਨਿਕੰਮੀ ਅਫ਼ਸਰਸ਼ਾਹੀ ਬਦਨਾਮੀ ਸਰਕਾਰ ਦੀ’-ਪੁਲ ਚਾਲੂ ਕਰ ਦਿੱਤਾ-ਲੁਕ ਬਜਰੀ ਪਾਈ ਨਹੀਂ ਨਿੱਤ ਦੇ ਹਾਦਸਿਆਂ ਕਰਕੇ ਵੜਿੰਗਾਂ ਵ... ਅਗਲੀ ਖ਼ਬਰ ਬਰੀਵਾਲਾ ਦੀ ਅਨਾਜ ਮੰਡੀ ਨੇ ਬਾਰਿਸ਼ ਮਗਰੋਂ ਧਾਰਿਆ ਛੱਪੜ ਦਾ ਰੂਪ ਪੰਜਗਰਾਈਂ ਕਲਾਂ ਖੇਤਰ ’ਚ ਭਾਰੀ ਮੀਂਹ, ਝੋਨੇ ਦੀਆਂ ਅਗ...
Ad Position 24