17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਰਵਿੰਦਰ ਸਿੰਘ ਝੋਟੇ ਕਤਲ ਮਾਮਲੇ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਸੀ. ਬੀ.

Ad Position 21
No active advertisement
ਅਜੀਤ ਡੈਸਕ 17-10-2026
ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਸੀ.ਬੀ.ਆਈ ਤੋਂ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ। ਅੱਜ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਔਲਖ ਅਤੇ ਅਮਨਇੰਦਰ ਸਿੰਘ ਬੰਨੀ ਬਰਾੜ ਹਲਕਾ ਇੰਚਾਰਜ ਫ਼ਰੀਦਕੋਟ ਦੀ ਅਗਵਾਈ ਹੇਠ ਇਸ ਤੋਂ ਇਲਾਵਾ ਕਿਸਾਨਾਂ ਅਤੇ ਕਿਸਾਨੀ ਨਾਲ ਜੁੜੇ ਅਹਿਮ ਮਸਲਿਆਂ ਦੇ ਹੱਲ ਲਈ ਪਾਰਟੀ ਦੀਆਂ ਵੱਖ-ਵੱਖ ਜ਼ਿਲ੍ਹਾ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਸਾਹਿਬਾਨ ਨੂੰ ਮੰਗ ਪੱਤਰ ਸੌਂਪੇ ਗਏ। ਪਾਰਟੀ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਸੀ.ਬੀ.ਆਈ ਜਾਂਚ ਕਰਵਾ ਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ। ਬਰਸਾਤ ਗੜ੍ਹੇਮਾਰੀ ਕਾਰਨ ਫ਼ਸਲ ਨੁਕਸਾਨੀ ਗਈ ਸਪੈਸ਼ਲ ਗਿਰਦਾਵਰੀ ਕਰਕੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ। ਮੰਗ ਪੱਤਰ ਦੇਣ ਵਾਲਿਆਂ ’ਚ ਬਲਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਅਮਰੀਕ ਸਿੰਘ ਸਰਕਲ ਪ੍ਰਧਾਨ, ਜਸਵੰਤ ਸਿੰਘ ਸੀਨੀਅਰ ਮੀਤ ਪ੍ਰਧਾਨ, ਪ੍ਰਿਤਪਾਲ ਸਿੰਘ ਕੋਹਲੀ ਜਥੇਬੰਦਕ ਸਕੱਤਰ ਅਤੇ ਹੋਰ ਜ਼ਿਲ੍ਹੇ ਦੇ ਵਰਕਰ ਅਹੁਦੇਦਾਰ ਸਾਹਿਬਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਨਾਮਦੇਵ ਪ੍ਰਬੰਧਕੀ ਕਮੇਟੀ ਦੀ ਚੋਣ ਮੀਟਿੰਗ 18 ਨੂੰ ਅਗਲੀ ਖ਼ਬਰ ਬਰੀਵਾਲਾ ਦੀ ਅਨਾਜ ਮੰਡੀ ਦਾ ਹਨੀ ਫ਼ੱਤਣਵਾਲਾ ਵਲੋਂ ਦੌਰਾ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਦਬੂ ਫ਼ੈਲੀ
Ad Position 24