ਪਿੰਡ ਪੰਜਾਵਾ ਦੀ ਸਿਮਰਨ ਕੰਬੋਜ ਦੀ ਭਾਰਤੀ ਕਬੱਡੀ ਟੀਮ ’ਚ ਚੋਣ ਹੋਈ
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿਛਲੇ ਦਿਨੀਂ ਆਏ ਤੇਜ਼ ਝੱਖੜਾਂ, ਭਾਰੀ ਬਾਰਿਸ਼ਾਂ ਅਤੇ ਗੜੇਮਾਰੀ ਕਾਰਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਝੋਨੇ, ਬਾਸਮਤੀ, ਹਰੇ ਚਾਰੇ ਅਤੇ ਸਬਜ਼ੀਆਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ, ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਜਥੇਬੰਦੀ ਦੇ ਆਗੂਆਂ ਅਨੁਸਾਰ ਪਿੰਡ ਅਬੁੱਲਖੁਰਾਣਾ, ਰੱਥੜੀਆਂ, ਮਲੋਟ, ਦਬੜਾ, ਤਾਮਕੋਟ, ਭੰਗਚੜ੍ਹੀ, ਔਲਖ, ਧਿਗਾਣਾ, ਫੂਲੇਵਾਲਾ, ਰੁਪਾਣਾ, ਚੱਕ ਦੂਹੇਵਾਲਾ, ਸੋਥਾ, ਮਰਾੜ੍ਹ, ਵੱਟੂ, ਸਰਾਏਨਾਗਾ, ਵੜਿੰਗ, ਸੱਕਾਂਵਾਲੀ, ਸੰਗਰਾਣਾ, ਚੌਂਤਰਾ, ਭੁੱਟੀਵਾਲਾ ਸਮੇਤ ਹੋਰ ਪਿੰਡਾਂ ਵਿਚ ਗੜੇਮਾਰੀ ਤੇ ਖ਼ਰਾਬ ਮੌਸਮ ਕਾਰਨ ਫ਼ਸਲਾਂ ਦਾ 50 ਤੋਂ 100 ਫ਼ੀਸਦੀ ਤੱਕ ਨੁਕਸਾਨ ਹੋਣ ਦਾ ਖ਼ਦਸ਼ਾ ਹੈ।
ਰ
ਰੋਜ਼ ਪਬਲਿਕ ਸਕੂਲ ਵਿਖੇ ਵਿਦਿਆਰਥੀ ਨੂੰ ਸਨਮਾਨਿਤ ਕਰਦੇ ਹੋਏ ਭਾਰਤ ਵਿਕਾਸ ਪ੍ਰੀਸ਼ਦ ਮਲੋਟ ਦੇ ਮੈਂਬਰ ਤੇ ਹੋਰ। ਤਸਵੀਰ: ਪਾਟਿਲ
19-10-2026
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿਛਲੇ ਦਿਨੀਂ ਆਏ ਤੇਜ਼ ਝੱਖੜਾਂ, ਭਾਰੀ ਬਾਰਿਸ਼ਾਂ ਅਤੇ ਗੜੇਮਾਰੀ ਕਾਰਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਝੋਨੇ, ਬਾਸਮਤੀ, ਹਰੇ ਚਾਰੇ ਅਤੇ ਸਬਜ਼ੀਆਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ, ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਜਥੇਬੰਦੀ ਦੇ ਆਗੂਆਂ ਅਨੁਸਾਰ ਪਿੰਡ ਅਬੁੱਲਖੁਰਾਣਾ, ਰੱਥੜੀਆਂ, ਮਲੋਟ, ਦਬੜਾ, ਤਾਮਕੋਟ, ਭੰਗਚੜ੍ਹੀ, ਔਲਖ, ਧਿਗਾਣਾ, ਫੂਲੇਵਾਲਾ, ਰੁਪਾਣਾ, ਚੱਕ ਦੂਹੇਵਾਲਾ, ਸੋਥਾ, ਮਰਾੜ੍ਹ, ਵੱਟੂ, ਸਰਾਏਨਾਗਾ, ਵੜਿੰਗ, ਸੱਕਾਂਵਾਲੀ, ਸੰਗਰਾਣਾ, ਚੌਂਤਰਾ, ਭੁੱਟੀਵਾਲਾ ਸਮੇਤ ਹੋਰ ਪਿੰਡਾਂ ਵਿਚ ਗੜੇਮਾਰੀ ਤੇ ਖ਼ਰਾਬ ਮੌਸਮ ਕਾਰਨ ਫ਼ਸਲਾਂ ਦਾ 50 ਤੋਂ 100 ਫ਼ੀਸਦੀ ਤੱਕ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਕਿਸਾਨਾਂ ਨੇ 70 ਤੋਂ 80 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਠੇਕੇ ’ ਤੇ ਜ਼ਮੀਨਾਂ ਲੈ ਕੇ ਫ਼ਸਲਾਂ ਬੀਜੀਆਂ ਹੋਈਆਂ ਸਨ। ਫ਼ਸਲਾਂ ਦੇ ਨੁਕਸਾਨ ਕਾਰਨ ਕਿਸਾਨਾਂ ਨੂੰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਹਰੇ ਚਾਰੇ, ਸਬਜ਼ੀਆਂ ਤੇ ਘਰਾਂ ਤੇ ਮਕਾਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਨੁਕਸਾਨ ਦੇ ਬਾਵਜੂਦ ਅਜੇ ਤੱਕ ਸੰਬੰਧਿਤ ਅਧਿਕਾਰੀਆਂ ਵਲੋਂ ਪ੍ਰਭਾਵਿਤ ਇਲਾਕਿਆਂ ਦੀ ਸਾਰ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦੇ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਤੇ ਮਜ਼ਦੂਰਾਂ ਦੇ ਖਾਤਿਆਂ ਵਿਚ ਮੁਆਵਜ਼ਾ ਪਾਉਣ ਦਾ ਭਰੋਸਾ ਦਿੱਤਾ ਸੀ, ਪਰ ਹੁਣ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਕਣਕ ਦੇ ਸੀਜ਼ਨ ਦੌਰਾਨ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਵੀ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਨਹੀਂ ਮਿਲਿਆ ਅਤੇ ਫ਼ੰਡਾਂ ਦੀ ਘਾਟ ਦਾ ਹਵਾਲਾ ਦਿੱਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 20 ਅਕਤੂਬਰ ਨੂੰ ਜਥੇਬੰਦੀ ਵਲੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ ਜਾਵੇਗਾ। ਇਸ ਉਪਰੰਤ ਸੰਬੰਧਿਤ ਅਧਿਕਾਰੀਆਂ ਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਅੱਗੇ ਰੋਸ ਧਰਨਾ ਦੇ ਕੇ ਮੰਗ ਪੱਤਰ ਸੌਂਪਿਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਨੁਕਸਾਨ ਦੀ ਨਿਰਪੱਖ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਫ਼ਸਲਾਂ ਦੇ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਲੰਬੀ ਬਲਾਕ ਦੇ ਜਨਰਲ ਸਕੱਤਰ ਮਲਕੀਤ ਸਿੰਘ ਗੱਗੜ, ਵਿੱਤ ਸਕੱਤਰ ਮਨੋਹਰ ਸਿੰਘ ਸਿੱਖਵਾਲਾ, ਬੋਹੜ ਸਿੰਘ, ਕੁਲਦੀਪ ਸਿੰਘ ਮਲੋਟ, ਕੁਲਦੀਪ ਸਿੰਘ ਕਰਮਗੜ੍ਹ, ਹਰਫੂਲ ਸਿੰਘ ਭਾਗਸਰ, ਹਰਚਰਨ ਸਿੰਘ ਲੱਖੇਵਾਲੀ, ਗੁਰਚਰਨ ਸਿੰਘ ਗੰਧੜ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਕਾਕਾ ਸਿੰਘ ਖੁੰਡੇ ਹਲਾਲ, ਜਸਵਿੰਦਰ ਕੌਰ ਦਬੜਾ ਸਮੇਤ ਹੋਰ ਆਗੂ ਹਾਜ਼ਰ ਸਨ।