18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਵਿਧਾਇਕ ਅਮੋਲਕ ਸਿੰਘ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲੈਣ ਪਹੁੰਚੇ

ਜੈਤੋ, 18 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੜੀਕਪੂਰਾ)-ਹਲਕਾ ਜੈਤੋ ਦੇ ਵੱਖ-ਵੱਖ ਇਲਾਕਿਆਂ ਵਿਚ ਗੜੇ੍ਮਾਰੀ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਅਮੋਲਕ ਸਿੰਘ ਕਿਸਾਨਾਂ ਦੇ ਖੇਤਾਂ ਵਿਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਨੁਕਸਾਨੀਆਂ ਫ਼ਸਲਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੌਕੇ ’ਤੇ ਮੌਜੂਦ ਸਬੰਧਿਤ ਅਧਿਕਾਰੀਆਂ ਨੂੰ ਫ਼ਸਲਾਂ ਦੇ ਨੁਕਸਾਨ ਦੀ ਸਹੀ ਤੇ ਪਾਰਦਰਸ਼ੀ ਰਿਪੋਰਟ ਤਿਆਰ ਕਰਨ ਦੀ ਹਦਾਇਤ ਕੀਤੀ।

Ad Position 21
No active advertisement
ਅਜੀਤ ਡੈਸਕ 19-10-2026
ਜੈਤੋ, 18 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੜੀਕਪੂਰਾ)-ਹਲਕਾ ਜੈਤੋ ਦੇ ਵੱਖ-ਵੱਖ ਇਲਾਕਿਆਂ ਵਿਚ ਗੜੇ੍ਮਾਰੀ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਅਮੋਲਕ ਸਿੰਘ ਕਿਸਾਨਾਂ ਦੇ ਖੇਤਾਂ ਵਿਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਨੁਕਸਾਨੀਆਂ ਫ਼ਸਲਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੌਕੇ ’ਤੇ ਮੌਜੂਦ ਸਬੰਧਿਤ ਅਧਿਕਾਰੀਆਂ ਨੂੰ ਫ਼ਸਲਾਂ ਦੇ ਨੁਕਸਾਨ ਦੀ ਸਹੀ ਤੇ ਪਾਰਦਰਸ਼ੀ ਰਿਪੋਰਟ ਤਿਆਰ ਕਰਨ ਦੀ ਹਦਾਇਤ ਕੀਤੀ। ਵਿਧਾਇਕ ਅਮੋਲਕ ਸਿੰਘ ਨੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਫ਼ਸਲਾਂ ਦੇ ਨੁਕਸਾਨ ਦਾ ਮੁਲਾਂਕਣ ਪੂਰੀ ਇਮਾਨਦਾਰੀ ਨਾਲ ਕੀਤਾ ਜਾਵੇ ਤਾਂ ਜੋ ਕਿਸੇ ਵੀ ਪ੍ਰਭਾਵਿਤ ਕਿਸਾਨ ਨਾਲ ਬੇਇਨਸਾਫ਼ੀ ਨਾ ਹੋਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਅਧਿਕਾਰੀ ਵਲੋਂ ਗਲਤ ਰਿਪੋਰਟ ਤਿਆਰ ਕਰਕੇ ਮੁਆਵਜ਼ੇ ਦੇ ਮਾਮਲੇ ਵਿਚ ਕੋਈ ਬੇਨਿਯਮੀ ਕੀਤੀ ਗਈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਸਹੀ ਅੰਦਾਜ਼ਾ ਲਗਾਉਣਾ ਜ਼ਰੂਰੀ ਹੈ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਦੌਰਾਨ ਕਿਸੇ ਵੀ ਕਿਸਾਨ ਨਾਲ ਪੱਖਪਾਤ ਨਾ ਕੀਤਾ ਜਾਵੇ ਅਤੇ ਨੁਕਸਾਨ ਦੇ ਅਸਲ ਅੰਕੜੇ ਦਰਜ ਕੀਤੇ ਜਾਣ। ਵਿਧਾਇਕ ਨੇ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਨੁਕਸਾਨ ਦਾ ਸਹੀ ਮੁਲਾਂਕਣ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਇਸ ਮੌਕੇ ਇਨ੍ਹਾਂ ਨਾਲ ਚੇਅਰਮੈਨ ਮਾਰਕੀਟ ਕਮੇਟੀ ਜੈਤੋ ਦੇ ਡਾ. ਲਛਮਣ ਭਗਤੂਆਣਾ ਅਤੇ ਸਰਪੰਚ ਬਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮੱਤਾ ਦੀਆਂ ਹੋਣਹਾਰ ਧੀਆਂ ਨੇ ਗਤਕੇ ਦੇ ਮੁਕਾਬਲੇ ’ਚ ਗੋਲਡ ਮੈਡਲ ਜਿੱਤੇ ਅਗਲੀ ਖ਼ਬਰ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਲਈ ਭਾਰਤੀ ਕਬੱਡੀ ਟੀਮ ਵਿਚ ਚੁਣੀ ਗਈ ਖਿਡਾਰਨ ਸਿਮਰਨ ਕੰਬੋਜ। ਪਿੰਡ ਪੰਜਾਵਾ ਦੀ ਸਿਮਰਨ ਕ...
Ad Position 24