19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਤਿਉਹਾਰਾਂ ਦਾ ਸੀਜ਼ਨ ਸ਼ੁਰੂ, ਪਰ ਸ੍ਰੀ ਮੁਕਤਸਰ ਸਾਹਿਬ ਦੀਆਂ ਸੜਕਾਂ ਦੀ ਹਾਲਤ ਬਦਤਰ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਹਰਮਹਿੰਦਰ ਪਾਲ)-ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਬਾਜ਼ਾਰਾਂ ਵਿਚ ਖ਼ਰੀਦਦਾਰੀ ਕਰਨ ਵਾਲਿਆਂ ਦੀ ਭੀੜ ਵਧਣ ਲੱਗੀ ਹੈ। ਆਉਣ ਵਾਲੇ ਦਿਨਾਂ ਵਿਚ ਦੀਵਾਲੀ ਸਮੇਤ ਹੋਰ ਤਿਉਹਾਰਾਂ ਕਾਰਨ ਬਾਜ਼ਾਰਾਂ ਵਿਚ ਰੌਣਕ ਹੋਰ ਵਧਣ ਦੀ ਉਮੀਦ ਹੈ, ਪਰ ਦੂਜੇ ਪਾਸੇ ਸ਼ਹਿਰ ਦੀਆਂ ਬਦਹਾਲ ਸੜਕਾਂ ਲੋਕਾਂ ਲਈ ਵੱਡੀ ਮੁਸੀਬਤ ਬਣੀਆਂ ਹੋਈਆਂ ਹਨ।

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ ’ਤੇ ਪੁੱਟੇ ਟੋਏ ਵਿਚ ਫਸਿਆ ਕੈਂਟਰ। 19-10-2026
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਹਰਮਹਿੰਦਰ ਪਾਲ)-ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਬਾਜ਼ਾਰਾਂ ਵਿਚ ਖ਼ਰੀਦਦਾਰੀ ਕਰਨ ਵਾਲਿਆਂ ਦੀ ਭੀੜ ਵਧਣ ਲੱਗੀ ਹੈ। ਆਉਣ ਵਾਲੇ ਦਿਨਾਂ ਵਿਚ ਦੀਵਾਲੀ ਸਮੇਤ ਹੋਰ ਤਿਉਹਾਰਾਂ ਕਾਰਨ ਬਾਜ਼ਾਰਾਂ ਵਿਚ ਰੌਣਕ ਹੋਰ ਵਧਣ ਦੀ ਉਮੀਦ ਹੈ, ਪਰ ਦੂਜੇ ਪਾਸੇ ਸ਼ਹਿਰ ਦੀਆਂ ਬਦਹਾਲ ਸੜਕਾਂ ਲੋਕਾਂ ਲਈ ਵੱਡੀ ਮੁਸੀਬਤ ਬਣੀਆਂ ਹੋਈਆਂ ਹਨ। ਸੀਵਰੇਜ ਤੇ ਪਾਣੀ ਦੀਆਂ ਪਾਈਪ ਲਾਈਨਾਂ ਵਿਛਾਉਣ ਲਈ ਪੁੱਟੀਆਂ ਗਈਆਂ ਸੜਕਾਂ ਦੀ ਕਈ ਥਾਵਾਂ ’ਤੇ ਮੁੜ ਮੁਰੰਮਤ ਨਹੀਂ ਕੀਤੀ ਗਈ, ਜਿਸ ਕਾਰਨ ਸੜਕਾਂ ’ਤੇ ਟੋਏ ਤੇ ਕੱਚੀ ਮਿੱਟੀ ਵਾਹਨ ਚਾਲਕਾਂ ਦੀਆਂ ਮੁਸ਼ਕਿਲਾਂ ਵਧਾ ਰਹੇ ਹਨ। ਉਧਰ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਲੱਗਣ ਵਾਲੇ ਜਾਮ ਕਾਰਨ ਖ਼ਰੀਦਦਾਰੀ ਕਰਨ ਆਉਣ ਵਾਲੇ ਲੋਕਾਂ ਦੇ ਨਾਲ-ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਣ ਵਾਲੇ ਸ਼ਰਧਾਲੂਆਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਕੋਟਕਪੂਰਾ ਰੋਡ, ਥਾਣਾ ਸਿਟੀ ਦੇ ਆਸ-ਪਾਸ, ਫਾਇਰ ਬ੍ਰਿਗੇਡ ਸਟੇਸ਼ਨ ਨੇੜੇ ਅਤੇ ਦਰਬਾਰ ਸਾਹਿਬ ਵੱਲ ਜਾਣ ਵਾਲੇ ਰਸਤਿਆਂ ’ਤੇ ਸੜਕਾਂ ਦੀ ਮਾੜੀ ਹਾਲਤ ਦੇਖਣ ਨੂੰ ਮਿਲ ਰਹੀ ਹੈ। ਪਾਈਪ ਲਾਈਨਾਂ ਵਿਛਾਉਣ ਲਈ ਕੀਤੀ ਗਈ ਖ਼ੁਦਾਈ ਤੋਂ ਬਾਅਦ ਕਈ ਥਾਵਾਂ ’ਤੇ ਸੜਕਾਂ ਨੂੰ ਪਹਿਲਾਂ ਵਾਂਗ ਪੱਕਾ ਨਹੀਂ ਕੀਤਾ ਗਿਆ। ਟੋਇਆਂ ਤੇ ਮਿੱਟੀ ਕਾਰਨ ਵਾਹਨ ਚਾਲਕਾਂ ਨੂੰ ਲੰਘਣ ਸਮੇਂ ਦਿੱਕਤਾਂ ਆਉਂਦੀਆਂ ਹਨ। ਭਾਰੀ ਵਾਹਨਾਂ ਦੀ ਆਵਾਜਾਈ ਕਾਰਨ ਟ੍ਰੈਫ਼ਿਕ ਦੀ ਰਫ਼ਤਾਰ ਹੌਲੀ ਹੋ ਜਾਂਦੀ ਹੈ ਅਤੇ ਕਈ ਥਾਵਾਂ ’ਤੇ ਜਾਮ ਵਰਗੀ ਸਥਿਤੀ ਬਣ ਜਾਂਦੀ ਹੈ। ਤਿਉਹਾਰਾਂ ਦੇ ਦਿਨਾਂ ਵਿਚ ਬਾਜ਼ਾਰਾਂ ’ਚ ਗ੍ਰਾਹਕਾਂ ਦੀ ਗਿਣਤੀ ਵਧਣ ਨਾਲ ਆਵਾਜਾਈ ਦਾ ਦਬਾਅ ਵੀ ਵਧ ਜਾਂਦਾ ਹੈ। ਅਜਿਹੇ ਵਿਚ ਖ਼ਰਾਬ ਸੜਕਾਂ ਕਾਰਨ ਲੋਕਾਂ ਨੂੰ ਦੁਕਾਨਾਂ ਤੱਕ ਪਹੁੰਚਣ ਵਿਚ ਮੁਸ਼ਕਿਲ ਆ ਰਹੀ ਹੈ। ਜਾਮ ਵਿਚ ਫਸਣ ਕਾਰਨ ਲੋਕਾਂ ਦਾ ਕੀਮਤੀ ਸਮਾਂ ਬਰਬਾਦ ਹੁੰਦਾ ਹੈ ਅਤੇ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ ਤੱਕ ਪਹੁੰਚਣ ਵਿਚ ਵੀ ਦੇਰੀ ਹੁੰਦੀ ਹੈ। ਜੇਕਰ ਸਮਾਂ ਰਹਿੰਦਿਆਂ ਸੜਕਾਂ ਦੀ ਮੁਰੰਮਤ ਨਾ ਕਰਵਾਈ ਗਈ ਤਾਂ ਤਿਉਹਾਰਾਂ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ। ਸ਼ਹਿਰ ਵਿਚ ਸੀਵਰੇਜ ਤੇ ਪਾਣੀ ਦੀਆਂ ਪਾਈਪ ਲਾਈਨਾਂ ਵਿਛਾਉਣ ਲਈ ਸੜਕਾਂ ਦੀ ਖ਼ੁਦਾਈ ਕਰਨੀ ਪੈ ਸਕਦੀ ਹੈ, ਪਰ ਕੰਮ ਮੁਕੰਮਲ ਹੋਣ ਤੋਂ ਬਾਅਦ ਸੜਕਾਂ ਨੂੰ ਮੁੜ ਠੀਕ ਕਰਵਾਉਣਾ ਵੀ ਸੰਬੰਧਿਤ ਵਿਭਾਗਾਂ ਦੀ ਜ਼ਿੰਮੇਵਾਰੀ ਹੈ। ਸ਼ਹਿਰ ਵਾਸੀਆਂ ਨੂੰ ਉਮੀਦ ਹੈ ਕਿ ਨਗਰ ਕੌਂਸਲ ਤੇ ਸੰਬੰਧਿਤ ਵਿਭਾਗ ਇਸ ਸਮੱਸਿਆ ਵੱਲ ਤੁਰੰਤ ਧਿਆਨ ਦੇਣਗੇ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਸੜਕਾਂ ਦੀ ਮੁਰੰਮਤ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਲੋੜੀਂਦੇ ਕਦਮ ਚੁੱਕਣਗੇ। ਸ਼ਹਿਰ ਵਿਚ ਸੜਕਾਂ ਦੀ ਖ਼ਸਤਾ ਹਾਲਤ ਦੀ ਗੱਲ ਕਰੀਏ ਤਾਂ ਕੋਟਕਪੂਰਾ ਰੋਡ, ਥਾਣਾ ਸਿਟੀ ਦੇ ਨੇੜੇ ਅਤੇ ਮਲੋਟ ਰੋਡ ਸਮੇਤ ਕਈ ਥਾਵਾਂ ’ਤੇ ਟੋਏ ਦਿਖਾਈ ਦਿੰਦੇ ਹਨ। ਇਸ ਤੋਂ ਇਲਾਵਾ ਮੁੱਖ ਬਾਜ਼ਾਰ ਵਿਚ ਸਥਿਤ ਸਬਜ਼ੀ ਮੰਡੀ ਦੇ ਨੇੜੇ ਵੀ ਸੀਵਰੇਜ ਪਾਈਪ ਲਾਈਨ ਵਿਛਾਉਣ ਤੋਂ ਬਾਅਦ ਸੜਕ ਨੂੰ ਪੂਰੀ ਤਰ੍ਹਾਂ ਪੱਕਾ ਨਹੀਂ ਕੀਤਾ ਗਿਆ। ਇਸ ਕਾਰਨ ਉਥੇ ਟੋਏ ਬਣੇ ਹੋਏ ਹਨ ਅਤੇ ਸੜਕ ਦਾ ਇਕ ਪਾਸਾ ਵੀ ਪ੍ਰਭਾਵਿਤ ਹੈ। ਦੂਜੇ ਪਾਸੇ ਸਬਜ਼ੀ ਮੰਡੀ ਦੇ ਬਾਹਰ ਰੇਹੜੀਆਂ ਲੱਗਣ ਕਾਰਨ ਆਵਾਜਾਈ ਵਿਚ ਹੋਰ ਵਿਘਨ ਪੈਂਦਾ ਹੈ ਅਤੇ ਅਕਸਰ ਜਾਮ ਵਰਗੀ ਸਥਿਤੀ ਬਣ ਜਾਂਦੀ ਹੈ। ਇਸ ਦਾ ਅਸਰ ਰੇਲਵੇ ਰੋਡ, ਬੈਂਕ ਰੋਡ, ਬਾਵਾ ਸੰਤ ਸਿੰਘ ਰੋਡ ਅਤੇ ਸਦਰ ਬਾਜ਼ਾਰ ਵੱਲ ਜਾਣ ਵਾਲੇ ਲੋਕਾਂ ’ਤੇ ਵੀ ਪੈਂਦਾ ਹੈ। ਲੋਕਾਂ ਨੂੰ ਬਾਜ਼ਾਰ ਤੱਕ ਪਹੁੰਚਣ ਲਈ ਕਾਫ਼ੀ ਸਮਾਂ ਲੱਗ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਡਰੱਗ ਹੌਟਸਪੌਟ ਇਲਾਕਿਆਂ ’ਚ ਸਰਚ ਆਪ੍ਰੇਸ਼ਨ ਚਲਾਇਆ ਅਗਲੀ ਖ਼ਬਰ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ
Ad Position 24