18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਿੰਡ ਕੋਟਲੀ ਦੇਵਨ ਵਿਖੇ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਯਾਦਵਿੰਦਰ ਸਿੰਘ ਮਾਨ ਦੀਆਂ ਹਦਾਇਤਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਦੀਪ ਸਿੰਘ ਦੀ ਅਗਵਾਈ ਅਤੇ ਸੀਨੀਅਰ ਸੈਂਟਰ ਮੁੱਖ ਅਧਿਆਪਕ ਪਰਗਟ ਸਿੰਘ ਜੰਬਰ ਦੀ ਦੇਖ-ਰੇਖ ਹੇਠ ਬਲਾਕ ਮੁਕਤਸਰ-1 ਦੀਆਂ ਦੋ ਰੋਜ਼ਾ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਦੇਵਨ ਵਿਖੇ ਸ਼ਾਨੋ-ਸ਼ੌਕਤ ਨਾਲ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਵੱਖ-ਵੱਖ ਸਕੂਲਾਂ ਦੇ ਨੰਨ੍ਹੇ-ਮੁੰਨੇ ਖਿਡਾਰੀਆਂ ਨੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਭਾਗ ਲਿਆ।

Ad Position 21
No active advertisement
ਜੇਤੂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਕੀਤਾ ਸਨਮਾਨਿਤ ਬਲਾਕ ਪੱਧਰੀ ਖੇਡਾਂ ਵਿਚ ਜੇਤੂ ਖਿਡਾਰਨਾਂ ਸਨਮਾਨਿਤ ਹੋਣ ਉਪਰੰਤ ਪ੍ਰਬੰਧਕਾਂ ਨਾਲ। ਅਜੀਤ ਤਸਵੀਰ 19-10-2026
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਯਾਦਵਿੰਦਰ ਸਿੰਘ ਮਾਨ ਦੀਆਂ ਹਦਾਇਤਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਦੀਪ ਸਿੰਘ ਦੀ ਅਗਵਾਈ ਅਤੇ ਸੀਨੀਅਰ ਸੈਂਟਰ ਮੁੱਖ ਅਧਿਆਪਕ ਪਰਗਟ ਸਿੰਘ ਜੰਬਰ ਦੀ ਦੇਖ-ਰੇਖ ਹੇਠ ਬਲਾਕ ਮੁਕਤਸਰ-1 ਦੀਆਂ ਦੋ ਰੋਜ਼ਾ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਦੇਵਨ ਵਿਖੇ ਸ਼ਾਨੋ-ਸ਼ੌਕਤ ਨਾਲ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਵੱਖ-ਵੱਖ ਸਕੂਲਾਂ ਦੇ ਨੰਨ੍ਹੇ-ਮੁੰਨੇ ਖਿਡਾਰੀਆਂ ਨੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਭਾਗ ਲਿਆ। ਖੇਡ ਮੁਕਾਬਲਿਆਂ ਦੇ ਦੂਜੇ ਦਿਨ ਦਾ ਰਸਮੀ ਉਦਘਾਟਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਦੀਪ ਸਿੰਘ ਨੇ ਰਿਬਨ ਕੱਟ ਕੇ ਕੀਤਾ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨਾਲ ਜਾਣ-ਪਛਾਣ ਕੀਤੀ ਅਤੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਸਹਾਇਕ ਮੀਡੀਆ ਇੰਚਾਰਜ ਚਮਨ ਲਾਲ ਨੇ ਦੱਸਿਆ ਕਿ ਦੂਜੇ ਦਿਨ ਵੱਖ-ਵੱਖ ਪ੍ਰਮੁੱਖ ਖੇਡਾਂ ਦੇ ਫਾਈਨਲ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਲੜਕੀਆਂ ਦੇ ਅਥਲੈਟਿਕਸ, ਲੰਬੀ ਛਾਲ ਅਤੇ ਸ਼ਾਟਪੁੱਟ ਦੇ ਮੁਕਾਬਲੇ ਵੀ ਕਰਵਾਏ ਗਏ। ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਧਿਆਨ ਖਿੱਚਿਆ। ਉਨ੍ਹਾਂ ਦੱਸਿਆ ਕਿ ਖੇਡਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਟੀਮਾਂ ਦੇ ਕਨਵੀਨਰਾਂ, ਸੈਂਟਰ ਮੁੱਖ ਅਧਿਆਪਕਾਂ, ਮੁੱਖ ਅਧਿਆਪਕਾਂ ਤੇ ਅਧਿਆਪਕਾਂ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਚਰਨਜੀਤ ਸਿੰਘ ਅਟਵਾਲ, ਸਾਹਿਬ ਸਿੰਘ, ਰਵਿੰਦਰ ਕੁਮਾਰ, ਰਾਜਪਾਲ ਸਿੰਘ, ਵਿਨੋਦ ਬਸਨ, ਗੁਰਪ੍ਰੀਤ ਸਿੰਘ ਬਰਾੜ, ਸੰਜੀਵ ਨਾਰੰਗ, ਦਵਿੰਦਰ ਸਿੰਘ, ਕਰਾਟੇ ਕੋਚ ਰਾਜ ਕੁਮਾਰ, ਅਸ਼ੋਕ ਸ਼ਰਮਾ, ਸ੍ਰੀ ਬੇਦੀ, ਜਸਵਿੰਦਰ ਸਿੰਘ, ਮਨਿੰਦਰ ਕੌਰ, ਜਗਮੋਹਨ ਸਿੰਘ, ਹਰਦਮ ਸਿੰਘ, ਨੀਲਮ ਗੋਇਲ, ਸਾਗਰ ਗਾਬਾ, ਨੇਪਾਲ ਗਿੱਲ, ਲਖਵਿੰਦਰ ਸਿੰਘ, ਪਵਿੱਤਰ ਸਿੰਘ, ਦਲਜੀਤ ਸਿੰਘ, ਮੀਨਾ ਗਲੋਤਰਾ ਨਵਦੀਪ ਅਹੂਜਾ, ਗੁਰਵਿੰਦਰ ਸਿੰਘ ਤੇ ਗੁਰਮੀਤ ਸਮੇਤ ਵੱਖ-ਵੱਖ ਸਕੂਲਾਂ ਦੇ ਮੁੱਖ ਅਧਿਆਪਕ ਤੇ ਅਧਿਆਪਕ ਹਾਜ਼ਰ ਸਨ। ਖੇਡਾਂ ਦੀ ਸਮਾਪਤੀ ਮੌਕੇ ਵੱਖ-ਵੱਖ ਮੁਕਾਬਲਿਆਂ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਗਤਕਾ ਚੈਂਪੀਅਨਸ਼ਿਪ ’ਚ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਜਿੱਤੇ 7 ਸੋਨ ਤਗ਼ਮੇ ਵਾਰਡ ਨੰਬਰ 7 ਦੀਆਂ ਨਵੀਆਂ ਬਣੀਆਂ... ਅਗਲੀ ਖ਼ਬਰ ਥੈਲੀਸੀਮੀਆ ਦੇ ਮਰੀਜ਼ ਦੀ ਮੱਦਦ ਲਈ ਤਿੰਨ ਸੇਵਾਦਾਰਾਂ ਨੇ ਕੀਤਾ ਖ਼ੂਨਦਾਨ
Ad Position 24