19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨੈਸ਼ਨਲ ਗਤਕਾ ਚੈਂਪੀਅਨਸ਼ਿਪ ’ਚ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਜਿੱਤੇ 7 ਸੋਨ ਤਗ਼ਮੇ ਵਾਰਡ ਨੰਬਰ 7 ਦੀਆਂ ਨਵੀਆਂ ਬਣੀਆਂ ਗਲੀਆਂ ਟੁੱਟਣ ਲੱਗੀਆਂ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਹਰਿਆਣਾ ਦੇ ਰਤੀਆ ਵਿਖੇ ਚੱਲ ਰਹੀ ਖੇਲੋ ਇੰਡੀਆ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਵਿਚ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਅਤੇ ਭਾਈ ਦਾਨ ਸਿੰਘ ਗੱਤਕਾ ਅਖਾੜਾ ਪਿੰਡ ਦੋਦਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ 7 ਸੋਨ ਤਗ਼ਮੇ ਜਿੱਤ ਕੇ ਆਪਣੇ ਮਾਪਿਆਂ, ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਨਾਲ ਖਿਡਾਰੀਆਂ ਦੇ ਪਰਿਵਾਰਾਂ ਅਤੇ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਕੋਟਕਪੂਰਾ ਦੇ ਵਾਰਡ ਨੰਬਰ 7 ਵਿਚ ਬਣੇ ਰੇਨ ਚੈਂਬਰ ਅਤੇ ਟੁੱਟੀਆਂ ਹੋਈਆਂ ਟਾਈਲਾਂ ਦਾ ਦ੍ਰਿਸ਼। ਤਸਵੀਰ : ਰਿੰਕੂ ਮਲਹੋਤਰਾ 19-10-2026
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਹਰਿਆਣਾ ਦੇ ਰਤੀਆ ਵਿਖੇ ਚੱਲ ਰਹੀ ਖੇਲੋ ਇੰਡੀਆ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਵਿਚ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਅਤੇ ਭਾਈ ਦਾਨ ਸਿੰਘ ਗੱਤਕਾ ਅਖਾੜਾ ਪਿੰਡ ਦੋਦਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ 7 ਸੋਨ ਤਗ਼ਮੇ ਜਿੱਤ ਕੇ ਆਪਣੇ ਮਾਪਿਆਂ, ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਨਾਲ ਖਿਡਾਰੀਆਂ ਦੇ ਪਰਿਵਾਰਾਂ ਅਤੇ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਦੋਦਾ ਨੇ ਦੱਸਿਆ ਕਿ ਕੌਮੀ ਪੱਧਰ ਦੇ ਇਸ ਮੁਕਾਬਲੇ ਵਿਚ ਖਿਡਾਰੀਆਂ ਨੇ ਆਪਣੀ ਪ੍ਰਤਿਭਾ, ਸਖ਼ਤ ਮਿਹਨਤ ਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਹੋਣਹਾਰ ਖਿਡਾਰੀ ਸਮਰਵੀਰ ਸਿੰਘ ਜੰਡੂ ਨੇ ਵੀ ਆਪਣੀ ਖੇਡ ਕਲਾ ਦਾ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਸੋਨ ਤਗ਼ਮਾ ਜਿੱਤਿਆ। ਉਨ੍ਹਾਂ ਕਿਹਾ ਕਿ ਕੌਮੀ ਪੱਧਰ ’ਤੇ ਤਗ਼ਮੇ ਜਿੱਤਣਾ ਖਿਡਾਰੀਆਂ ਦੀ ਲਗਨ, ਅਨੁਸ਼ਾਸਨ ਤੇ ਲਗਾਤਾਰ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਕੋਚ ਗੁਰਲਾਲ ਸਿੰਘ ਅਤੇ ਬੁਲਟ ਜੰਡੂ ਦੀ ਯੋਗ ਅਗਵਾਈ, ਅਣਥੱਕ ਮਿਹਨਤ ਤੇ ਸੁਚੱਜੀ ਸਿਖਲਾਈ ਸਦਕਾ ਖਿਡਾਰੀ ਇਸ ਮੁਕਾਮ ਤੱਕ ਪਹੁੰਚੇ ਹਨ। ਖਿਡਾਰੀਆਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਕੋਚਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੱਤਕਾ ਸਿਰਫ਼ ਇਕ ਖੇਡ ਹੀ ਨਹੀਂ, ਸਗੋਂ ਸਿੱਖ ਵਿਰਸੇ, ਬਹਾਦਰੀ, ਅਨੁਸ਼ਾਸਨ ਤੇ ਸਵੈ-ਰੱਖਿਆ ਦੀ ਮਹਾਨ ਕਲਾ ਹੈ। ਅੰਤ ਵਿਚ ਉਨ੍ਹਾਂ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਤੇਜ਼ ਝੱਖੜ ਤੇ ਗੜੇਮਾਰੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ : ਐਡਵੋਕੇਟ ਸੰਧਵਾਂ ਅਗਲੀ ਖ਼ਬਰ ਪਿੰਡ ਕੋਟਲੀ ਦੇਵਨ ਵਿਖੇ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ
Ad Position 24