19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਸ਼ਾ ਤਸਕਰੀ ਨਾਲ ਸੰਬੰਧਿਤ ਗ਼ੈਰ-ਕਾਨੂੰਨੀ ਇਮਾਰਤ ’ਤੇ ਚੱਲਿਆ ਬੁਲਡੋਜ਼ਰ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਚ ਨਸ਼ਾ ਤਸਕਰੀ ਨਾਲ ਸੰਬੰਧਿਤ ਦੱਸੀ ਗਈ ਇਕ ਗ਼ੈਰ-ਕਾਨੂੰਨੀ ਇਮਾਰਤ ਨੂੰ ਢਾਹ ਦਿੱਤਾ ਗਿਆ। ਆਦਰਸ਼ ਨਗਰ ਸਥਿਤ ਕੱਚੀ ਮੁਸਲਿਮ ਕਬਰਿਸਤਾਨ ਵਿਖੇ ਕੀਤੀ ਗਈ ਇਸ ਕਾਰਵਾਈ ਨੂੰ ਸਿਵਲ ਪ੍ਰਸ਼ਾਸਨ ਵਲੋਂ ਪੁਲਿਸ ਦੀ ਮਦਦ ਨਾਲ ਅਮਲ ਵਿਚ ਲਿਆਂਦਾ ਗਿਆ।

Ad Position 21
No active advertisement
ਨਸ਼ਾ ਤਸਕਰੀ ਨਾਲ ਸੰਬੰਧਿਤ ਗ਼ੈਰ-ਕਾਨੂੰਨੀ ਇਮਾਰਤ ਢਾਹੁਣ ਮੌਕੇ ਹਾਜ਼ਰ ਪੁਲਿਸ ਅਤੇ ਸਿਵਲ ਅਧਿਕਾਰੀ। 19-10-2026
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਚ ਨਸ਼ਾ ਤਸਕਰੀ ਨਾਲ ਸੰਬੰਧਿਤ ਦੱਸੀ ਗਈ ਇਕ ਗ਼ੈਰ-ਕਾਨੂੰਨੀ ਇਮਾਰਤ ਨੂੰ ਢਾਹ ਦਿੱਤਾ ਗਿਆ। ਆਦਰਸ਼ ਨਗਰ ਸਥਿਤ ਕੱਚੀ ਮੁਸਲਿਮ ਕਬਰਿਸਤਾਨ ਵਿਖੇ ਕੀਤੀ ਗਈ ਇਸ ਕਾਰਵਾਈ ਨੂੰ ਸਿਵਲ ਪ੍ਰਸ਼ਾਸਨ ਵਲੋਂ ਪੁਲਿਸ ਦੀ ਮਦਦ ਨਾਲ ਅਮਲ ਵਿਚ ਲਿਆਂਦਾ ਗਿਆ। ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਅਨੁਸਾਰ ਆਦਰਸ਼ ਨਗਰ ਵਿਖੇ ਸ਼ਾਲੂ ਕੁਮਾਰ ਪੁੱਤਰ ਦੀਸਾ ਨਾਲ ਸੰਬੰਧਿਤ ਇਮਾਰਤ ਨੂੰ ਸਮਰੱਥ ਅਥਾਰਟੀ ਦੇ ਹੁਕਮਾਂ ਅਨੁਸਾਰ ਢਾਹਿਆ ਗਿਆ। ਕਾਰਵਾਈ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੇ ਕਾਰਜਸਾਧਕ ਅਫ਼ਸਰ ਵਲੋਂ ਕੀਤੀ ਗਈ। ਇਸ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਰਹੇ। ਪ੍ਰਸ਼ਾਸਨ ਵਲੋਂ ਦੱਸਿਆ ਗਿਆ ਕਿ ਕਾਰਵਾਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਕੀਤੀ ਗਈ। ਇਸ ਮੌਕੇ ਐਸ.ਪੀ. (ਆਪ੍ਰੇਸ਼ਨ) ਮਹੇਸ਼ ਸਿੰਘ ਸੈਣੀ ਨੇ ਦੱਸਿਆ ਕਿ ਸੰਬੰਧਿਤ ਵਿਅਕਤੀ ਖ਼ਿਲਾਫ਼ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਦੋ ਮੁਕੱਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਐਸ.ਐਸ.ਪੀ. ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਤੇ ਡੀ.ਜੀ.ਪੀ. ਪੰਜਾਬ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਵਿਚ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਜਾਰੀ ਹੈ। ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨਾਲ ਸੰਬੰਧਿਤ ਜਾਇਦਾਦਾਂ ਦੇ ਮਾਮਲਿਆਂ ਵਿਚ ਕਾਨੂੰਨ ਅਨੁਸਾਰ ਸਮਰੱਥ ਅਥਾਰਟੀ ਕੋਲ ਕਾਰਵਾਈ ਲਈ ਮਾਮਲੇ ਭੇਜੇ ਜਾਣਗੇ ਅਤੇ ਨਿਰਧਾਰਤ ਪ੍ਰਕਿਰਿਆ ਮੁਤਾਬਕ ਅਗਲੇ ਕਦਮ ਚੁੱਕੇ ਜਾਣਗੇ। ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹੋਣ ’ਤੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡੀ.ਐਸ.ਪੀ. ਬਚਨ ਸਿੰਘ, ਇੰਸਪੈਕਟਰ ਰਵਿੰਦਰ ਕੌਰ ਬਰਾੜ ਮੁਖੀ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ, ਨਾਇਬ ਤਹਿਸੀਲਦਾਰ ਬਲਜੀਤ ਸਿੰਘ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਸਮੇਤ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਹੋਰ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਘੁਮਾਣ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾਵੇਗਾ- ਡਾ. ਜੱਜ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੀ ਜਾਂਚ ਸੀ. ਬੀ. ਆਈ. ਕਰੇ-ਸਾਂਸਦ ਸਰਬਜੀਤ ਸਿੰਘ ਖਾਲਸਾ
Ad Position 24