ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਜੈਤੋ, 19 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਗੀਤਾਂ, ਕੋਰੀਓਗ੍ਰਾਫੀ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।
ਜੈਤੋ, 19 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਗੀਤਾਂ, ਕੋਰੀਓਗ੍ਰਾਫੀ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਵਿਚ ਸਿਰਜਣਾਤਮਕਤਾ ਅਤੇ ਗਿਆਨ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ। ਸਮਾਗਮ ਵਿਚ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਕੇਸ਼ ਰੋਮਾਣਾ, ਸਕੱਤਰ ਮਦਨ ਲਾਲ ਗੋਇਲ, ਸਿੱਖਿਆ ਸੰਮਤੀ ਦੇ ਚੇਅਰਮੈਨ ਸੁਖਵਿੰਦਰ ਗਰਗ, ਸਹਾਇਕ ਸਕੱਤਰ ਪੰਕਜ ਸਿੰਗਲਾ, ਸਾਲਸੀ ਬੋਰਡ ਦੇ ਚੇਅਰਮੈਨ ਪੁਰਸ਼ੋਤਮ ਸਿੰਗਲਾ ਅਤੇ ਸਾਲਸੀ ਬੋਰਡ ਦੇ ਮੈਂਬਰ ਜਿੰਦਰਪਾਲ ਬਾਂਸਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਰਾਵਣ ਬਣਾਉਣ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਪ੍ਰਸ਼ਨੋਤਰੀ ਮੁਕਾਬਲੇ ਵਿਚ ਬਾਰ੍ਹਵੀਂ ਜਮਾਤ ਦੇ ਆਰਟਸ ਗਰੁੱਪ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਰਾਵਣ ਬਣਾਉਣ ਦੇ ਮੁਕਾਬਲੇ ਵਿਚ ਨਾਨ-ਮੈਡੀਕਲ ਗਰੁੱਪ ਨੇ ਬਾਜ਼ੀ ਮਾਰੀ। ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਕੇਸ਼ ਰੋਮਾਣਾ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਆਪਣੇ ਅੰਦਰਲੀਆਂ ਬੁਰਾਈਆਂ ਨੂੰ ਤਿਆਗ ਕੇ ਚੰਗੇ ਗੁਣ ਅਪਣਾਉਣ ਅਤੇ ਸੱਚਾਈ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ।