ਗੁਰਦੁਆਰਾ ਬਾਬਾ ਨਾਮਦੇਵ ਪ੍ਰਬੰਧਕੀ ਕਮੇਟੀ ਦੇ ਤਪਿੰਦਰ ਸਿੰਘ ਬੇਦੀ ਪ੍ਰਧਾਨ ਬਣੇ
ਫ਼ਰੀਦਕੋਟ, 19 ਅਕਤੂਬਰ (ਜਸਵੰਤ ਸਿੰਘ ਪੁਰਬਾ)-ਗੁਰਦੁਆਰਾ ਬਾਬਾ ਨਾਮਦੇਵ ਪ੍ਰਬੰਧਕ ਕਮੇਟੀ ਦੀ ਚੋਣ ਗਿਆਨੀ ਹਰਦੇਵ ਸਿੰਘ ਕੈਂਥ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸਭ ਤੋਂ ਪਹਿਲਾਂ ਵਿਛੜੇ ਹੋਏ ਬਿਰਾਦਰੀ ਦੇ ਵਿਅਕਤੀਆਂ ਲਈ ਸ਼ੋਕ ਮਤਾ ਪਾਸ ਕੀਤਾ ਗਿਆ ਉਪਰੰਤ ਕਮੇਟੀ ਦੀ ਚੋਣ ਸਰਬਸੰਮਤੀ ਚੋਣ ਪ੍ਰਬੰਧਕ ਪਰਮਿੰਦਰ ਸਿੰਘ ਤੱਗੜ ਅਤੇ ਹਰਬੰਸ ਸਿੰਘ ਅੰਤਰਰਾਸ਼ਟਰੀ ਕੋਚ ਦੀ ਨਿਗਰਾਨੀ ਹੇਠ ਹੋਈ।
ਫ਼ਰੀਦਕੋਟ, 19 ਅਕਤੂਬਰ (ਜਸਵੰਤ ਸਿੰਘ ਪੁਰਬਾ)-ਗੁਰਦੁਆਰਾ ਬਾਬਾ ਨਾਮਦੇਵ ਪ੍ਰਬੰਧਕ ਕਮੇਟੀ ਦੀ ਚੋਣ ਗਿਆਨੀ ਹਰਦੇਵ ਸਿੰਘ ਕੈਂਥ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸਭ ਤੋਂ ਪਹਿਲਾਂ ਵਿਛੜੇ ਹੋਏ ਬਿਰਾਦਰੀ ਦੇ ਵਿਅਕਤੀਆਂ ਲਈ ਸ਼ੋਕ ਮਤਾ ਪਾਸ ਕੀਤਾ ਗਿਆ ਉਪਰੰਤ ਕਮੇਟੀ ਦੀ ਚੋਣ ਸਰਬਸੰਮਤੀ ਚੋਣ ਪ੍ਰਬੰਧਕ ਪਰਮਿੰਦਰ ਸਿੰਘ ਤੱਗੜ ਅਤੇ ਹਰਬੰਸ ਸਿੰਘ ਅੰਤਰਰਾਸ਼ਟਰੀ ਕੋਚ ਦੀ ਨਿਗਰਾਨੀ ਹੇਠ ਹੋਈ। ਜਿਸ ਵਿਚ ਸਾਬਕਾ ਪ੍ਰਧਾਨ ਗਿਆਨੀ ਹਰਦੇਵ ਸਿੰਘ ਕੈਂਥ ਸਰਪ੍ਰਸਤ, ਤਪਿੰਦਰ ਸਿੰਘ ਬੇਦੀ ਪ੍ਰਧਾਨ, ਕਰਮ ਸਿੰਘ ਪੁਰਬਾ ਅਤੇ ਬਲਵਿੰਦਰ ਸਿੰਘ ਬੇਦੀ ਮੀਤ ਪ੍ਰਧਾਨ, ਇੰਦਰਜੀਤ ਸਿੰਘ ਮੁਕਰ ਸਰਾਂ ਜਨਰਲ ਸਕੱਤਰ, ਨੈਬ ਸਿੰਘ ਪੁਰਬਾ ਸਕੱਤਰ, ਪ੍ਰੀਤਮ ਸਿੰਘ ਔਲਖ ਖ਼ਜ਼ਾਨਚੀ, ਇੰਦਰਜੀਤ ਸਿੰਘ ਤੱਗੜ ਸਹਾਇਕ ਖ਼ਜ਼ਾਨਚੀ, ਇੰਦਰਜੀਤ ਸਿੰਘ ਪੁਰਬਾ ਆਡੀਟਰ, ਕਰਮਜੀਤ ਸਿੰਘ ਬੇਦੀ ਸਹਾਇਕ ਆਡੀਟਰ, ਮੈਂਬਰ ਸੁਰਿੰਦਰ ਸਿੰਘ ਪੁਰਬਾ, ਗੁਰਦੀਪ ਸਿੰਘ, ਜਗਦੀਸ਼ ਸਿੰਘ ਸਰਾਂ, ਜਗਸੀਰ ਸਿੰਘ ਪੁਰਬਾ, ਦਰਸ਼ਨ ਸਿੰਘ ਪੁਰਬਾ, ਪ੍ਰੀਤਮ ਸਿੰਘ ਪੁਰਬਾ, ਜਸਵੰਤ ਸਿੰਘ, ਹਰਵਿੰਦਰ ਸਿੰਘ, ਬਲਵਿੰਦਰ ਕੌਰ, ਮਨਜੀਤ ਕੌਰ, ਸਤਵਿੰਦਰ ਕੌਰ, ਅਤੇ ਗੁਰਮੇਲ ਕੌਰ ਆਦਿ ਚੁਣੇ ਗਏ।