ਅਕਾਲ ਅਕੈਡਮੀ ਮਧੀਰ ਦੇ ਬੱਚਿਆਂ ਨੇ ਗਤਕਾ ਮੁਕਾਬਲਿਆਂ ’ਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ
ਗਿੱਦੜਬਾਹਾ, 19 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮਧੀਰ ਦੇ ਵਿਦਿਆਰਥੀਆਂ ਨੇ ਗੱਤਕਾ ਮੁਕਾਬਲਿਆਂ ਵਿਚ ਵਧੀਆ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੁਖਵੀਰ ਕੌਰ ਨੇ ਦੱਸਿਆ ਕਿ ਗੱਤਕਾ ਫ਼ੈਡਰੇਸ਼ਨ ਆਫ਼ ਇੰਡੀਆ ਵਲੋਂ ਕਰਵਾਏ ਗਏ ਗੱਤਕਾ ਮੁਕਾਬਲਿਆਂ ਵਿਚ ਉਨ੍ਹਾਂ ਦੇ ਵਿਦਿਆਰਥੀਆਂ ਨੇ ਆਪਣੀ ਵਧੀਆ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ।
ਗਿੱਦੜਬਾਹਾ, 19 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮਧੀਰ ਦੇ ਵਿਦਿਆਰਥੀਆਂ ਨੇ ਗੱਤਕਾ ਮੁਕਾਬਲਿਆਂ ਵਿਚ ਵਧੀਆ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੁਖਵੀਰ ਕੌਰ ਨੇ ਦੱਸਿਆ ਕਿ ਗੱਤਕਾ ਫ਼ੈਡਰੇਸ਼ਨ ਆਫ਼ ਇੰਡੀਆ ਵਲੋਂ ਕਰਵਾਏ ਗਏ ਗੱਤਕਾ ਮੁਕਾਬਲਿਆਂ ਵਿਚ ਉਨ੍ਹਾਂ ਦੇ ਵਿਦਿਆਰਥੀਆਂ ਨੇ ਆਪਣੀ ਵਧੀਆ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ। ਇਸ ਮੌਕੇ ਅੰਡਰ-11 ਵਰਗ ਵਿਚ ਸਹਿਬਾਜ ਸਿੰਘ, ਅੰਡਰ-14 ਵਰਗ ਵਿਚ ਪ੍ਰਨੀਤ ਕੌਰ, ਹਰਵਿੰਦਰ ਸਿੰਘ ਤੇ ਅਭਿਤੋਜ ਸਿੰਘ, ਅੰਡਰ-17 ਵਰਗ ਵਿਚ ਏਕਮਜੋਤ ਕੌਰ ਨੇ ਸੋਨ ਤਗ਼ਮਾ ਜਿੱਤਿਆ। ਪ੍ਰਿੰ. ਸੁਖਵੀਰ ਕੌਰ ਨੇ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕਿਆ ਹੈ ਕਿ ਵਿਦਿਆਰਥੀਆਂ ਵਲੋਂ ਕੀਤੀ ਗਈ ਸਖ਼ਤ ਮਿਹਨਤ ਤੇ ਉਨ੍ਹਾਂ ਦੇ ਕੋਚ ਕਰਨ ਸਿੰਘ ਵਲੋਂ ਨਿਭਾਏ ਗਏ ਯੋਗਦਾਨ ਨਾਲ ਵਿਦਿਆਰਥੀਆਂ ਨੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਬੱਚਿਆਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।