ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 27 ਨੂੰ
ਮਲੋਟ, 23 ਅਕਤੂਬਰ (ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਤ ਸਾਹਿਬ ਮਲੋਟ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 27 ਅਕਤੂਬਰ ਦਿਨ ਮੰਗਲਵਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤ ਦੇ ਦੀਵਾਨ ਸ਼ਾਮ 7 ਵਜੇ ਤੋਂ ਰਾਤ 9 ਵਜੇ ਤੱਕ ਸਜਾਏ ਜਾਣਗੇ।
ਮਲੋਟ, 23 ਅਕਤੂਬਰ (ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਤ ਸਾਹਿਬ ਮਲੋਟ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 27 ਅਕਤੂਬਰ ਦਿਨ ਮੰਗਲਵਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤ ਦੇ ਦੀਵਾਨ ਸ਼ਾਮ 7 ਵਜੇ ਤੋਂ ਰਾਤ 9 ਵਜੇ ਤੱਕ ਸਜਾਏ ਜਾਣਗੇ। ਦੀਵਾਨਾਂ ਦੌਰਾਨ ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ (ਸ੍ਰੀ ਮੁਕਤਸਰ ਸਾਹਿਬ), ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ (ਸ੍ਰੀ ਗੁਰੂ ਸਿੰਘ ਸਭਾ ਮਲੋਟ) ਅਤੇ ਭਾਈ ਚੜ੍ਹਤ ਸਿੰਘ ਹੈੱਡ ਗ੍ਰੰਥੀ (ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ) ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਦੀਵਾਨਾਂ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।