23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਯੂਥ ਅਕਾਲੀ ਆਗੂਆਂ ਸਮੇਤ ਕਈ ਆਗੂ ਹੋਏ ਭਾਜਪਾ ’ਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਸ੍ਰੀ ਮੁਕਤਸਰ ਸਾਹਿਬ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਕਈ ਆਗੂ ਭਾਜਪਾ ਵਿਚ ਸ਼ਾਮਿਲ ਹੋ ਗਏ। ਪੰਜਾਬ ਭਾਜਪਾ ਦੇ ਪ੍ਰਦੇਸ਼ ਕਾਰਜਕਰਨੀ ਮੈਂਬਰ ਅਰਵਿੰਦ ਪਠੇਲਾ ਦੀ ਪ੍ਰੇਰਨਾ ਸਦਕਾ ਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਦੀ ਅਗਵਾਈ ਵਿਚ ਇਨ੍ਹਾਂ ਆਗੂਆਂ ਨੇ ਪਾਰਟੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਲਿਆ।

Ad Position 21
No active advertisement
ਅਜੀਤ ਡੈਸਕ 24-10-2026
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਸ੍ਰੀ ਮੁਕਤਸਰ ਸਾਹਿਬ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਕਈ ਆਗੂ ਭਾਜਪਾ ਵਿਚ ਸ਼ਾਮਿਲ ਹੋ ਗਏ। ਪੰਜਾਬ ਭਾਜਪਾ ਦੇ ਪ੍ਰਦੇਸ਼ ਕਾਰਜਕਰਨੀ ਮੈਂਬਰ ਅਰਵਿੰਦ ਪਠੇਲਾ ਦੀ ਪ੍ਰੇਰਨਾ ਸਦਕਾ ਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਦੀ ਅਗਵਾਈ ਵਿਚ ਇਨ੍ਹਾਂ ਆਗੂਆਂ ਨੇ ਪਾਰਟੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਲਿਆ। ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਇਨ੍ਹਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ ਗਿਆ। ਪਾਰਟੀ ਵਿਚ ਸ਼ਾਮਿਲ ਕਰਦੇ ਹੋਏ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕੇ ਇਨ੍ਹਾਂ ਆਗੂਆਂ ਦੇ ਭਾਜਪਾ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਤੇ ਇਹ ਆਗੂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ। ਭਾਜਪਾ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਾਬਕਾ ਕੌਂਸਲਰ ਤੇ ਸਰਕਲ ਪ੍ਰਧਾਨ ਮਨਿੰਦਰ ਸਿੰਘ ਮਹਿੰਦੀ, ਯੂਥ ਅਕਾਲੀ ਦਲ ਦੇ ਜ਼ੋਨ ਮੀਡੀਆ ਇੰਚਾਰਜ ਤੇ ਐਸ.ਓ.ਆਈ. ਦੇ ਕੌਮੀ ਮੀਡੀਆ ਤੇ ਸੋਸ਼ਲ ਮੀਡੀਆ ਇੰਚਾਰਜ ਰਹੇ ਨਵਨੀਤ ਸਿੰਘ ਨਵੀ ਉਰਫ਼ ਨਵੀ ਬਰਾੜ, ਯੂਥ ਅਕਾਲੀ ਆਗੂ ਹਰਮੀਤ ਸਿੰਘ ਬੁੱਟਰ, ਯੂਥ ਆਗੂ ਤੇ ਫਿਟਨੈਸ ਕੋਚ ਹਰਮਿੰਦਰਪਾਲ ਪਹਿਲਵਾਨ, ਯੂਥ ਅਕਾਲੀ ਆਗੂ ਲਖਵੀਰ ਸਿੰਘ ਖਿੜਕੀਆਂਵਾਲਾ ਸ਼ਾਮਿਲ ਹਨ। ਇਸ ਮੌਕੇ ਭਾਜਪਾ ’ਚ ਸ਼ਾਮਿਲ ਹੋਏ ਆਗੂਆਂ ਨੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਜੁੜ ਕੇ ਕੰਮ ਕਰਨ ਦੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਅਰਵਿੰਦ ਪਠੇਲਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ, ਰਾਜ ਕੁਮਾਰ ਮੇਲੂ ਭਟੇਜਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੰਦਰ ਮਾਡਲ ਹਾਈ ਸਕੂਲ ਵਿਖੇ ‘ਗੁਰੂ ਵੰਦਨ ਵਿਦਿਆਰਥੀ ਅਭਿਨੰਦਨ’ ਸਮਾਗਮ ਕਰਵਾਇਆ ਅਗਲੀ ਖ਼ਬਰ ਯੰਗ ਇੰਡੀਆ ਕਲੀਨਰੀ ਚੈਂਪੀਅਨਸ਼ਿਪ ’ਚ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕੀਤੀ ਜ਼ਿਲ੍ਹੇ ਦੀ ਨੁਮਾਇੰਦਗੀ
Ad Position 24