23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਵਿਧਾਇਕ ਕਾਕਾ ਬਰਾੜ ਨੇ ਵੱਖ-ਵੱਖ ਵਾਰਡਾਂ ’ਚ ਸਫ਼ਾਈ ਮੁਹਿੰਮ ਚਲਾਈ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਸੰਬੰਧਿਤ ਵਾਰਡਾਂ ਦੇ ਕੌਂਸਲਰਾਂ ਨੇ ਸਫ਼ਾਈ ਕਾਰਜਾਂ ਦੀ ਨਿਗਰਾਨੀ ਕੀਤੀ।

Ad Position 21
No active advertisement
ਅਜੀਤ ਡੈਸਕ 24-10-2026
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਸੰਬੰਧਿਤ ਵਾਰਡਾਂ ਦੇ ਕੌਂਸਲਰਾਂ ਨੇ ਸਫ਼ਾਈ ਕਾਰਜਾਂ ਦੀ ਨਿਗਰਾਨੀ ਕੀਤੀ। ਸਫ਼ਾਈ ਸੇਵਕਾਂ ਵਲੋਂ ਸੜਕਾਂ ਤੇ ਗਲੀਆਂ ਦੀ ਸਫ਼ਾਈ ਕਰਨ ਦੇ ਨਾਲ-ਨਾਲ ਮਿੱਟੀ ਤੇ ਕੂੜੇ ਦੇ ਢੇਰ ਟਰਾਲੀਆਂ ਅਤੇ ਹੋਰ ਵਾਹਨਾਂ ਰਾਹੀਂ ਚੁਕਵਾਏ ਗਏ। ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਸ਼ਹਿਰ ਵਿਚ ਸੀਵਰੇਜ ਤੇ ਜਲ ਸਪਲਾਈ ਦੀਆਂ ਪਾਈਪਾਂ ਪਾਉਣ ਦਾ ਕੰਮ ਚੱਲ ਰਿਹਾ ਹੈ, ਜਿਸ ਕਾਰਨ ਕਈ ਸੜਕਾਂ ਤੇ ਗਲੀਆਂ ਦੀ ਪੁਟਾਈ ਹੋਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਸੀਵਰੇਜ ਪ੍ਰਬੰਧ ਦੀ ਹਾਲਤ ਖ਼ਰਾਬ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਕਈ ਥਾਵਾਂ ’ਤੇ ਜਲ ਸਪਲਾਈ ਦੀਆਂ ਪਾਈਪਾਂ ਵਿਚ ਸੀਵਰੇਜ ਦਾ ਪਾਣੀ ਰਲਣ ਦੀ ਸਮੱਸਿਆ ਵੀ ਸੀ। ਨਵੀਆਂ ਪਾਈਪਾਂ ਪੈਣ ਨਾਲ ਇਨ੍ਹਾਂ ਸਮੱਸਿਆਵਾਂ ਦੇ ਹੱਲ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਸਮਾਂ ਲੱਗਦਾ ਹੈ, ਇਸ ਲਈ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਸਫ਼ਾਈ ਮੁਹਿੰਮ ਜਾਰੀ ਰਹੇਗੀ। ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਤੇ ਸਫ਼ਾਈ ਪ੍ਰਬੰਧ ਨੂੰ ਬਿਹਤਰ ਬਣਾਉਣ ਲਈ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ ਹੈ। ਇਸ ਮੌਕੇ ਵੱਖ-ਵੱਖ ਵਾਰਡਾਂ ਦੇ ਕੌਂਸਲਰ ਅਤੇ ਮੁਹੱਲਾ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਨੈਤਿਕ ਸਿੱਖਿਆ ਦਾ ਪੇਪਰ ਸੰਪੰਨ ਹੋਇਆ ਅਗਲੀ ਖ਼ਬਰ ਹਲਕਾ ਮਲੋਟ ਵਿਚ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦਾ ਪੁਨਰ ਗਠਨ ਗੁਲਜ਼ਾਰ ਸਿੰਘ ਰਣੀਕੇ ਤੇ ਹਰਪ੍ਰੀਤ ਸਿੰਘ ਕੋਟਭਾਈ ਵਲੋਂ...
Ad Position 24