ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਨੈਤਿਕ ਸਿੱਖਿਆ ਦਾ ਪੇਪਰ ਸੰਪੰਨ ਹੋਇਆ
ਸਾਦਿਕ, 23 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਨੈਤਿਕ ਸਿੱਖਿਆ ਦਾ ਪੇਪਰ ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਦੀ ਅਗਵਾਈ ਹੇਠ ਸਫ਼ਲਤਾ ਪੂਰਵਕ ਸੰਪੰਨ ਹੋਇਆ। ਪੇਪਰ ਦੌਰਾਨ ਵਿਦਿਆਰਥੀਆਂ ਨੇ ਅਨੁਸ਼ਾਸਨ ਅਤੇ ਸ਼ਾਂਤੀਪੂਰਨ ਮਾਹੌਲ ਵਿਚ ਆਪਣੀ ਪ੍ਰੀਖਿਆ ਦਿੱਤੀ।
ਸਾਦਿਕ, 23 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਨੈਤਿਕ ਸਿੱਖਿਆ ਦਾ ਪੇਪਰ ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਦੀ ਅਗਵਾਈ ਹੇਠ ਸਫ਼ਲਤਾ ਪੂਰਵਕ ਸੰਪੰਨ ਹੋਇਆ। ਪੇਪਰ ਦੌਰਾਨ ਵਿਦਿਆਰਥੀਆਂ ਨੇ ਅਨੁਸ਼ਾਸਨ ਅਤੇ ਸ਼ਾਂਤੀਪੂਰਨ ਮਾਹੌਲ ਵਿਚ ਆਪਣੀ ਪ੍ਰੀਖਿਆ ਦਿੱਤੀ। ਕਾਲਜ ਦੇ ਪ੍ਰਬੰਧਕਾਂ ਵਲੋਂ ਪੇਪਰ ਨੂੰ ਸੁਚੱਜੇ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਯੋਗ ਪ੍ਰਬੰਧ ਕੀਤੇ ਗਏ। ਪੇਪਰ ਦੌਰਾਨ ਡਾਕਟਰ ਸੁਖਜੀਤ ਕੌਰ ਅਤੇ ਪ੍ਰੋਫੈਸਰ ਗਗਨਦੀਪ ਸਿੰਘ ਨੇ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਨਿਸ਼ਠਾ ਨਾਲ ਨਿਭਾਈ। ਡਾ. ਸੁਖਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ ਅਤੇ ਸਮਾਜਿਕ ਜ਼ਿੰਮੇਵਾਰੀ ਵਿਚ ਰਹਿਣਾ ਚਾਹੀਦਾ ਹੈ। ਪ੍ਰਿੰ. ਪ੍ਰੀਤਇੰਦਰ ਕੌਰ ਗੋਂਦਾਰਾ ਦੀ ਅਗਵਾਈ ਹੇਠ ਕਾਲਜ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਵਿਚ ਨੈਤਿਕ ਗੁਣਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਕਾਲਜ ਪ੍ਰੋ. ਮਨਦੀਪ ਕੌਰ, ਪ੍ਰੋ. ਗਗਨਦੀਪ ਸਿੰਘ, ਡਾ. ਸੁਖਜੀਤ ਕੌਰ ਅਤੇ ਕਾਲਜ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।