ਸਿਵਲ ਸਰਜਨ ਵਲੋਂ ਆਸ਼ਾ ਵਰਕਰਾਂ ਨਾਲ ਸਿਹਤ ਪ੍ਰੋਗਰਾਮਾਂ ਸੰਬੰਧੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ ਦੀ ਪ੍ਰਧਾਨਗੀ ਹੇਠ ਦਫ਼ਤਰ ਸਿਵਲ ਸਰਜਨ ਵਿਖੇ ਆਸ਼ਾ ਵਰਕਰਾਂ ਨਾਲ ਐਚ.
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ ਦੀ ਪ੍ਰਧਾਨਗੀ ਹੇਠ ਦਫ਼ਤਰ ਸਿਵਲ ਸਰਜਨ ਵਿਖੇ ਆਸ਼ਾ ਵਰਕਰਾਂ ਨਾਲ ਐਚ.ਪੀ.ਵੀ. ਵੈਕਸੀਨ, ਟੀਕਾਕਰਨ, ਡੇਂਗੂ ਕੰਟਰੋਲ ਅਤੇ ਹੋਰ ਨੈਸ਼ਨਲ ਪ੍ਰੋਗਰਾਮਾਂ ਸੰਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ ਅਤੇ ਇਨ੍ਹਾਂ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਹਦਾਇਤ ਕੀਤੀ ਗਈ। ਇਸ ਮੌਕੇ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ, ਡਾ. ਰੋਬਿਨ ਮੈਡੀਕਲ ਅਫ਼ਸਰ ਅਤੇ ਡਾ. ਹਰਕੀਰਤਨ ਸਿੰਘ ਐਪੀਡੀਮੋਲੋਜਿਸਟ ਨੇ ਆਸ਼ਾ ਵਰਕਰਾਂ ਨੂੰ ਸਿਹਤ ਸਹੂਲਤਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ, ਗਰਭਵਤੀ ਔਰਤਾਂ ਤੇ ਬੱਚਿਆਂ ਦੀ ਸਿਹਤ ਸੰਭਾਲ, ਐਚ.ਪੀ.ਵੀ. ਵੈਕਸੀਨ, ਟੀਕਾਕਰਨ, ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਛੂਤ ਦੀਆਂ ਬਿਮਾਰੀਆਂ ਸੂਚਨਾ ਤੇ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਹਰ ਲੋੜਵੰਦ ਵਿਅਕਤੀ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਸਿਹਤ ਪ੍ਰੋਗਰਾਮਾਂ ਤਹਿਤ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਤੇ ਸਮੇਂ ਸਿਰ ਰਿਪੋਰਟਿੰਗ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ। ਇਸ ਮੌਕੇ ਭਗਵਾਨ ਦਾਸ ਤੇ ਲਾਲ ਚੰਦ ਜ਼ਿਲ੍ਹਾ ਹੈਲਥ ਇੰਸਪੈਕਟਰ, ਰਵਿੰਦਰ ਗਰੋਵਰ ਈ.ਪੀ.ਆਈ. ਸਹਾਇਕ, ਵਕੀਲ ਸਿੰਘ ਸਿਹਤ ਵਰਕਰ ਅਤੇ ਅਰਬਨ ਆਸ਼ਾ ਵਰਕਰ ਹਾਜ਼ਰ ਸਨ।