ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ-ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਸੜਕੀ ਹਾਦਸਿਆਂ ਦਾ ਖ਼ਤਰਾ ਵਧਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ।
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਸੜਕੀ ਹਾਦਸਿਆਂ ਦਾ ਖ਼ਤਰਾ ਵਧਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਕਿਸਾਨ ਮੰਡੀਆਂ ਵਿਚ 17 ਫ਼ੀਸਦੀ ਨਮੀ ਵਾਲਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਜਾਂ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਵਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰਾਤ ਵੇਲੇ ਤਰੇਲ ਪੈਣ ਕਾਰਨ ਝੋਨੇ ਵਿਚ ਨਮੀ ਦੀ ਮਾਤਰਾ ਵਧ ਜਾਂਦੀ ਹੈ। ਨਿਰਧਾਰਤ ਮਾਪਦੰਡਾਂ ਤੋਂ ਵੱਧ ਨਮੀ ਵਾਲੇ ਝੋਨੇ ਦੀ ਖ਼ਰੀਦ ਵਿਚ ਮੁਸ਼ਕਿਲ ਆਉਂਦੀ ਹੈ, ਜਿਸ ਕਾਰਨ ਕਿਸਾਨਾਂ ਨੂੰ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਕਿਸਾਨ ਨਿਰਧਾਰਤ ਮਾਪਦੰਡਾਂ ਅਨੁਸਾਰ ਹੀ ਝੋਨੇ ਦੀ ਕਟਾਈ ਅਤੇ ਮੰਡੀਆਂ ਵਿਚ ਫ਼ਸਲ ਲਿਆਉਣ ਨੂੰ ਤਰਜ਼ੀਹ ਦੇਣ।