26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਕਿਸਾਨ ਮਜ਼ਦੂਰ ਜਥੇਬੰਦੀ ਨੇ ‘ਆਪ’ ਸਰਕਾਰ ਦਾ ‘ਝਾੜੂ’ ਫ਼ੂਕਿਆ

ਗਿੱਦੜਬਾਹਾ, 26 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਸੰਬੰਧੀ ਰੋਸ ਧਰਨਾ ਚੱਲ ਰਿਹਾ ਹੈ। ਐਕਸ਼ਨ ਕਮੇਟੀ ਦੇ ਸੱਦੇ ’ਤੇ ਪਿੰਡ-ਪਿੰਡ ਝਾੜੂ ਸਰਕਾਰ ਦਾ ਝਾੜੂ ਫੂਕੇ ਜਾਣ ਦਾ ਐਲਾਨ ਕੀਤਾ ਗਿਆ ਸੀ।

Ad Position 21
No active advertisement
ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਕਿਸਾਨ ਮਜ਼ਦੂਰ ਜਥੇਬੰਦੀ ਦੇ ਆਗੂ ‘ਆਪ’ ਸਰਕਾਰ ਦਾ ਝਾੜੂ ਫ਼ੂਕਣ ਸਮੇਂ। ਤਸਵੀਰ: ਸ਼ਿਵਰਾਜ ਸਿੰਘ ਬਰਾੜ 27-10-2026
ਗਿੱਦੜਬਾਹਾ, 26 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਸੰਬੰਧੀ ਰੋਸ ਧਰਨਾ ਚੱਲ ਰਿਹਾ ਹੈ। ਐਕਸ਼ਨ ਕਮੇਟੀ ਦੇ ਸੱਦੇ ’ਤੇ ਪਿੰਡ-ਪਿੰਡ ਝਾੜੂ ਸਰਕਾਰ ਦਾ ਝਾੜੂ ਫੂਕੇ ਜਾਣ ਦਾ ਐਲਾਨ ਕੀਤਾ ਗਿਆ ਸੀ। ਇਸ ਤਹਿਤ ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਕਿਸਾਨ ਮਜ਼ਦੂਰ ਜਥੇਬੰਦੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਨੇਤਾ ਕੋਟਭਾਈ ਦੀ ਅਗਵਾਈ ਵਿਚ ਪਿੰਡ ਕੋਟਭਾਈ ਵਿਖੇ ਝਾੜੂ ਫ਼ੂਕਿਆ ਗਿਆ। ਸੂਬਾ ਆਗੂ ਕੁਲਦੀਪ ਸਿੰਘ ਨੇਤਾ ਨੇ ਕਿਹਾ ਕਿ ‘ਆਪ’ ਸਰਕਾਰ ਵਿਚ ਮਾਰੂ ਨਸ਼ੇ ਗਲੀ-ਗਲੀ ਸ਼ਰੇ੍ਆਮ ਵਿਕ ਰਹੇ ਹਨ। ਪਰਵਿੰਦਰ ਸਿੰਘ ਝੋਟਾ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਦਾ ਹੋਇਆ ਆਪਣੀ ਸ਼ਹੀਦੀ ਦੇ ਗਿਆ। ਉਨ੍ਹਾਂ ਕਿਹਾ ਕਿ ਸਾਡਾ ਫ਼ਰਜ਼ ਬਣਦਾ ਹੈ ਕਿ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਸੋਚ ਨੂੰ ਅੱਗੇ ਤੋਰਿਆ ਜਾਵੇ ਅਤੇ ਨਸ਼ਿਆਂ ਖ਼ਿਲਾਫ਼ ਇਕ ਮੁਹਿੰਮ ਦੇ ਰੂਪ ਵਿਚ ਹਰ ਗਲੀ-ਗਲੀ ਨੌਜਵਾਨੀ ਨੂੰ ਜਾਗਰੂਕ ਕਰਨ ਲਈ ਹੋਕਾ ਦਿੱਤਾ ਜਾਵੇ ਤਾਂ ਜੋ ਅਸੀਂ ਆਪਣੀ ਆਉਣ ਵਾਲੀ ਜਵਾਨੀ ਨੂੰ ਬਚਾਅ ਸਕੀਏ। ਆਗੂਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਅਸਤੀਫ਼ੇੇ ਦੀ ਮੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡ ਕੋਟਭਾਈ ਵਿਖੇ ਝਾੜੂ ਫ਼ੂਕਿਆ ਅਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਨਾਨਕ ਸਿੰਘ ਮੀਤ ਪ੍ਰਧਾਨ, ਜਸਵੰਤ ਸਿੰਘ ਬਲਾਕ ਪ੍ਰਧਾਨ, ਬਲਦੇਵ ਸਿੰਘ, ਲਖਵੀਰ ਸਿੰਘ ਕਾਲਾ, ਬੂਟਾ ਸਿੰਘ, ਗੋਰਾ ਸਿੰਘ, ਛਿੰਦਾ ਸਿੰਘ, ਬੱਗਾ ਸਿੰਘ ਮਾਸਟਰ, ਅਮਰਜੀਤ ਸਿੰਘ, ਜਿੰਦਰ ਸਿੰਘ, ਕੁਲਦੀਪ ਸਿੰਘ, ਮੰਗਾ ਸਿੰਘ ਖ਼ਾਲਸਾ, ਰਾਜਾ ਸਿੰਘ, ਸੱਤਾ ਸਿੰਘ ਖ਼ਾਲਸਾ, ਮਨਜੀਤ ਸਿੰਘ, ਲੱਕੀ ਸਿੰਘ, ਜਗਸੀਰ ਸਿੰਘ, ਰੇਸ਼ਮ ਸਿੰਘ ਅਤੇ ਮੇਵਾ ਸਿੰਘ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਮਹਿੰਦਰ ਸਿੰਘ ਬਰਾੜ ਵਾਲੀ ਗਲੀ ’ਚ ਖੜ੍ਹੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Ad Position 24