26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਟੇਟ ਐਗਮਾਰਕ ਲੈਬ ਦਾ ਨੀਂਹ ਪੱਥਰ ਰੱਖਿਆ

ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਟੇਟ ਐਗਮਾਰਕ ਲੈਬ ਫ਼ਰੀਦਕੋਟ ਵਿਖੇ ‘ਮੁੱਲ-ਵਾਧਾ ਸੇਵਾਵਾਂ ਰਾਹੀਂ ਹੁਨਰ ਵਿਕਾਸ, ਉੱਦਮਸ਼ੀਲਤਾ ਨੂੰ ਉਤਸ਼ਾਹਿਤ ਕਰਨ ਅਤੇ ਮੰਡੀ ਪ੍ਰਣਾਲੀ ਦੀ ਕਾਰਜਕੁਸ਼ਲਤਾ’ ਪ੍ਰੋਜੈਕਟ ਅਧੀਨ ਬਣਾਏ ਜਾਣ ਵਾਲੇ ਆਧੁਨਿਕ ਕਿਸਾਨ ਸਿਖਲਾਈ ਹਾਲ ਦਾ ਨੀਂਹ ਪੱਥਰ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਰੱਖਿਆ ਗਿਆ। ਮੰਤਰੀ ਵਲੋਂ ਫ਼ਰੀਦਕੋਟ ਵਿਖੇ ਭੋਂ ਪਰਖ ਪ੍ਰਯੋਗਸ਼ਾਲਾ ਦੇ ਨਵੀਨੀਕਰਨ ਅਤੇ ਇਕ ਨਵੇਂ ਹਾਲ ਦੀ ਉਸਾਰੀ ਦਾ ਨੀਂਹ ਪੱਥਰ ਵੀ ਰੱਖਿਆ ਗਿਆ।

Ad Position 21
No active advertisement
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਫ਼ਰੀਦਕੋਟ ਵਿਖੇ ਰਾਜ ਪੱਧਰੀ ਲੈਬ ਦਾ ਨੀਂਹ-ਪੱਥਰ ਰੱਖਦੇ ਹੋਏ, ਨਾਲ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਖੇਤੀ ਮਾਹਿਰ। ਅਜੀਤ ਤਸਵੀਰ 27-10-2026
ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਟੇਟ ਐਗਮਾਰਕ ਲੈਬ ਫ਼ਰੀਦਕੋਟ ਵਿਖੇ ‘ਮੁੱਲ-ਵਾਧਾ ਸੇਵਾਵਾਂ ਰਾਹੀਂ ਹੁਨਰ ਵਿਕਾਸ, ਉੱਦਮਸ਼ੀਲਤਾ ਨੂੰ ਉਤਸ਼ਾਹਿਤ ਕਰਨ ਅਤੇ ਮੰਡੀ ਪ੍ਰਣਾਲੀ ਦੀ ਕਾਰਜਕੁਸ਼ਲਤਾ’ ਪ੍ਰੋਜੈਕਟ ਅਧੀਨ ਬਣਾਏ ਜਾਣ ਵਾਲੇ ਆਧੁਨਿਕ ਕਿਸਾਨ ਸਿਖਲਾਈ ਹਾਲ ਦਾ ਨੀਂਹ ਪੱਥਰ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਰੱਖਿਆ ਗਿਆ। ਮੰਤਰੀ ਵਲੋਂ ਫ਼ਰੀਦਕੋਟ ਵਿਖੇ ਭੋਂ ਪਰਖ ਪ੍ਰਯੋਗਸ਼ਾਲਾ ਦੇ ਨਵੀਨੀਕਰਨ ਅਤੇ ਇਕ ਨਵੇਂ ਹਾਲ ਦੀ ਉਸਾਰੀ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਕਿਸਾਨਾਂ ਨੂੰ ਆਧੁਨਿਕ ਸਿਖਲਾਈ ਸਹੂਲਤਾਂ, ਮਿੱਟੀ ਦੀ ਸਿਹਤ ਬਾਰੇ ਵਿਗਿਆਨਕ ਜਾਣਕਾਰੀ ਅਤੇ ਖੇਤੀ ਉਤਪਾਦਾਂ ਦਾ ਵਧੇਰੇ ਮੁੱਲ ਪ੍ਰਾਪਤ ਕਰਨ ਲਈ ਲੋੜੀਂਦਾ ਮਾਰਗਦਰਸ਼ਨ ਮੁਹੱਈਆ ਕਰਵਾਉਣਾ ਹੈ। ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਹ ਸਮਾਗਮ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਵਿਖੇ ਖੇਤੀਬਾੜੀ ਵਿਭਾਗ ਵਲੋਂ ਸਥਾਪਿਤ ਕੀਤੀਆਂ ਗਈਆਂ ਦੋ ਪ੍ਰਯੋਗਸ਼ਾਲਾਵਾਂ ਕਿਸਾਨਾਂ ਅਤੇ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋਣਗੀਆਂ ਅਤੇ ਇਨ੍ਹਾਂ ’ਤੇ ਕਰੀਬ ਸਵਾ ਦੋ ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭੋਂ ਪਰਖ ਪ੍ਰਯੋਗਸ਼ਾਲਾ ਦੇ ਨਵੀਨੀਕਰਨ ਅਤੇ ਨਵੇਂ ਹਾਲ ਦੀ ਉਸਾਰੀ ਨਾਲ ਮਿੱਟੀ ਦੀ ਜਾਂਚ ਸਬੰਧੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਵਿਚ ਮਦਦ ਮਿਲੇਗੀ। ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪ੍ਰਯੋਗਸ਼ਾਲਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਖੇਤੀਬਾੜੀ ਵਿਭਾਗ ਦੀ ਸਲਾਹ ਅਨੁਸਾਰ ਖੇਤੀ ਕਰਨ । ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਸਿਖਲਾਈ ਹਾਲ ਦਾ ਨਿਰਮਾਣ ਜਲਦ ਮੁਕੰਮਲ ਕਰਨ ਦਾ ਟੀਚਾ ਹੈ, ਤਾਂ ਜੋ ਇਸ ਨੂੰ ਲੋਕ ਸੇਵਾ ਲਈ ਸਮਰਪਿਤ ਕੀਤਾ ਜਾ ਸਕੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਅਮਨਦੀਪ ਸਿੰਘ ਬਾਬਾ, ਨਗਰ ਕੌਂਸਲ ਦੇ ਪ੍ਰਧਾਨ ਬਲਜਿੰਦਰ ਸਿੰਘ, ਸਹਾਇਕ ਡਾਇਰੈਕਟਰ ਪਸ਼ੂ ਪਾਲਣ ਡਾ. ਸੁਰਜੀਤ ਸਿੰਘ ਮੱਲ, ਅਮਰਜੀਤ ਸਿੰਘ ਪਰਮਾਰ, ਬਲਾਕ ਸੰਮਤੀ ਦੇ ਚੇਅਰਮੈਨ ਸਰਬਜੀਤ ਸਿੰਘ ਬਰਾੜ ਅਤੇ ਆਤਮਾ ਦੇ ਪ੍ਰੋਜੈਕਟ ਡਾਇਰੈਕਟਰ ਡਾ. ਅਮਨਦੀਪ ਕੇਸ਼ਵ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਵਿਚ ਡਾ. ਮਨਿੰਦਰ ਸਿੰਘ ਸੰਧੂ, ਡਾ. ਕਰੁਣਾ, ਡਾ. ਜਸ਼ਨਪ੍ਰੀਤ ਕੌਰ, ਡਾ. ਪਰਮਪਾਲ ਸਿੰਘ, ਡਾ. ਵਿਕਰਮਜੀਤ ਸਿੰਘ, ਸਿਮਰਤਪਾਲ ਕੌਰ, ਡਾ. ਮਨਪ੍ਰੀਤ ਸਿੰਘ ਅਤੇ ਡਾ. ਗੁਰਿੰਦਰ ਛਾਬੜਾ ਵਲੋਂ ਅਹਿਮ ਭੂਮਿਕਾ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪਛੜੀਆਂ ਸ਼੍ਰੇਣੀਆਂ ਨੂੰ ਸਹੂਲਤਾਂ ਦਿੱਤੀਆਂ-ਗਾਬੜੀਆ * ਅਕਾਲੀ ਦਲ ਵਾਰਿਸ ਪੰਜਾਬ ਦੇ ਅਤ... ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ-ਸ਼ੋਭਾ ਯਾਤਰਾ ਕੱਢੀ
Ad Position 24