29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਹਰਫੂਲ ਸਿੰਘ ਭਾਕਿਯੂ ਏਕਤਾ (ਉਗਰਾਹਾਂ) ਇਕਾਈ ਭਾਗਸਰ ਦੇ 6ਵੀਂ ਵਾਰ ਪ੍ਰਧਾਨ ਬਣੇ

ਮੰਡੀ ਲੱਖੇਵਾਲੀ, 28 ਅਕਤੂਬਰ (ਮਿਲਖ ਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਪਿੰਡ ਭਾਗਸਰ ਇਕਾਈ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ਵਿਚ ਹਰਫੂਲ ਸਿੰਘ ਨੂੰ ਲਗਾਤਾਰ 6ਵੀਂ ਵਾਰ ਇਕਾਈ ਦਾ ਪ੍ਰਧਨ ਚੁਣਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਨਵ-ਨਿਯੁਕਤ ਪ੍ਰਧਾਨ ਹਰਫੂਲ ਸਿੰਘ ਨੇ ਕਿਹਾ ਕਿ ਜਥੇਬੰਦੀ ਹਮੇਸ਼ਾ ਹੀ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਉਨ੍ਹਾਂ ਦੇ ਨਾਲ ਖੜ੍ਹਦੀ ਆਈ ਹੈ ਤੇ ਜਥੇਬੰਦੀ ਲੋਕਾਂ ਦੇ ਹੱਕਾਂ ਲਈ ਪਹਿਲਾਂ ਵਾਂਗ ਹੀ ਡਟ ਕੇ ਪਹਿਰਾ ਦਿੰਦੀ ਰਹੇਗੀ।

Ad Position 21
No active advertisement
ਅਜੀਤ ਡੈਸਕ 29-10-2026
ਮੰਡੀ ਲੱਖੇਵਾਲੀ, 28 ਅਕਤੂਬਰ (ਮਿਲਖ ਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਪਿੰਡ ਭਾਗਸਰ ਇਕਾਈ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ਵਿਚ ਹਰਫੂਲ ਸਿੰਘ ਨੂੰ ਲਗਾਤਾਰ 6ਵੀਂ ਵਾਰ ਇਕਾਈ ਦਾ ਪ੍ਰਧਨ ਚੁਣਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਨਵ-ਨਿਯੁਕਤ ਪ੍ਰਧਾਨ ਹਰਫੂਲ ਸਿੰਘ ਨੇ ਕਿਹਾ ਕਿ ਜਥੇਬੰਦੀ ਹਮੇਸ਼ਾ ਹੀ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਉਨ੍ਹਾਂ ਦੇ ਨਾਲ ਖੜ੍ਹਦੀ ਆਈ ਹੈ ਤੇ ਜਥੇਬੰਦੀ ਲੋਕਾਂ ਦੇ ਹੱਕਾਂ ਲਈ ਪਹਿਲਾਂ ਵਾਂਗ ਹੀ ਡਟ ਕੇ ਪਹਿਰਾ ਦਿੰਦੀ ਰਹੇਗੀ। ਨਵੀਂ ਚੁਣੀ ਗਈ ਕਮੇਟੀ ਵਿਚ ਹਰਫੂਲ ਸਿੰਘ ਪ੍ਰਧਾਨ, ਸੁਖਜਿੰਦਰ ਸਿੰਘ ਮੀਤ ਪ੍ਰਧਾਨ, ਗੁਰਚਰਨ ਸਿੰਘ ਸਕੱਤਰ, ਰਣਜੀਤ ਸਿੰਘ ਸਹਾਇਕ ਸਕੱਤਰ ਅਤੇ ਕੁਲਬੀਰ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਕਮੇਟੀ ਮੈਂਬਰਾਂ ਵਜੋਂ ਜੱਜ ਸਿੰਘ, ਨਰ ਸਿੰਘ, ਮੰਦਰ ਸਿੰਘ, ਗੁਰਜੰਟ ਸਿੰਘ, ਜੋਗਿੰਦਰ ਸਿੰਘ, ਹਰਜਿੰਦਰ ਸਿੰਘ, ਲਛਮਣ ਸਿੰਘ, ਜਗਮੋਹਨ ਸਿੰਘ, ਮਨਜੀਤ ਸਿੰਘ, ਰਾਜਪਾਲ ਸਿੰਘ, ਤੇਜਿੰਦਰ ਸਿੰਘ ਚੋਪੜਾ, ਮਲਕੀਤ ਸਿੰਘ ਅਤੇ ਕੇਵਲ ਸਿੰਘ ਨੂੰ ਸ਼ਾਮਿਲ ਕੀਤਾ ਗਿਆ। ਨਵੀਂ ਚੁਣੀ ਗਈ ਕਮੇਟੀ ਨੇ ਜਥੇਬੰਦੀ ਦੀਆਂ ਨੀਤੀਆਂ ਅਨੁਸਾਰ ਕਿਸਾਨਾਂ ਤੇ ਹੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਕੰਮ ਕਰਨ ਅਤੇ ਲੋਕ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਦਾ ਅਹਿਦ ਲਿਆ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਥਾਣਾ ਲੱਖੇਵਾਲੀ ਅੱਗੇ ਰੋਸ ਧਰਨਾ ਅਗਲੀ ਖ਼ਬਰ ਕਿਸਾਨ ਮੰਡੀਆਂ ’ਚ 17 ਫ਼ੀਸਦੀ ਨਮੀ ਵਾਲਾ ਝੋਨਾ ਲਿਆਉਣ ਨੂੰ ਹੀ ਦੇਣ ਤਰਜੀਹ-ਡੀ.ਸੀ.
Ad Position 24