29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਨ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਏ ਜਾਣ ਦਾ ਦ੍ਰਿਸ਼। ਪੁਲਿਸ ਵਲੋਂ ਰਾਸ਼ਟਰੀ ਏਕਤਾ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਨੂੰ ਸਮਰਪਿਤ ‘ਰਾਸ਼ਟਰੀ ਏਕਤਾ ਦਿਵਸ’ ਮੌਕੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਪੁਲਿਸ ਦਫ਼ਤਰ ਵਿਖੇ ਏਕਤਾ ਅਤੇ ਅਖੰਡਤਾ ਦੀ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਤੇ ਦਫ਼ਤਰੀ ਸਟਾਫ਼ ਵਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ ਗਈ।

Ad Position 21
No active advertisement
ਅਜੀਤ ਡੈਸਕ 29-10-2026
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਨੂੰ ਸਮਰਪਿਤ ‘ਰਾਸ਼ਟਰੀ ਏਕਤਾ ਦਿਵਸ’ ਮੌਕੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਪੁਲਿਸ ਦਫ਼ਤਰ ਵਿਖੇ ਏਕਤਾ ਅਤੇ ਅਖੰਡਤਾ ਦੀ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਤੇ ਦਫ਼ਤਰੀ ਸਟਾਫ਼ ਵਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ ਗਈ। ਇਸ ਮੌਕੇ ਅਭਿਮੰਨਿਊ ਰਾਣਾ ਐਸ.ਐਸ.ਪੀ. ਦੀ ਅਗਵਾਈ ਹੇਠ ਪੁਲਿਸ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਰਾਸ਼ਟਰੀ ਏਕਤਾ ਦਿਵਸ ਦੀ ਸਹੁੰ ਚੁੱਕੀ। ਪੁਲਿਸ ਮੁਲਾਜ਼ਮਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ, ਦੇਸ਼ ਦੀ ਸੁਰੱਖਿਆ ਵਿਚ ਆਪਣਾ ਯੋਗਦਾਨ ਪਾਉਣ ਅਤੇ ਨਾਗਰਿਕਾਂ ਵਿਚ ਭਾਈਚਾਰਕ ਸਾਂਝ, ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਪ੍ਰਣ ਲਿਆ। ਸਮਾਗਮ ਦੌਰਾਨ ਏ.ਐਸ.ਆਈ. ਗੁਰਦੇਵ ਸਿੰਘ ਵਲੋਂ ਹਾਜ਼ਰ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ। ਐਸ.ਐਸ.ਪੀ. ਨੇ ਕਿਹਾ ਕਿ ਸਰਦਾਰ ਵੱਲਭ ਭਾਈ ਪਟੇਲ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇ ਆ। ਉਨ੍ਹਾਂ ਦੀਆਂ ਕਦਰਾਂ-ਕੀਮਤਾਂ ਤੋਂ ਪ੍ਰੇਰਣਾ ਲੈਂਦਿਆਂ ਸਾਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਮੌਕੇ ਪੁਲਿਸ ਵਿਭਾਗ ਦਾ ਦਫ਼ਤਰੀ ਸਟਾਫ਼ ਅਤੇ ਹੋਰ ਪੁਲਿਸ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਤੇ ਡਰੱਗ ਮਨੀ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਪ੍ਰੋਗਰਾਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24