28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਭਾਸ਼ਾ ਵਿਭਾਗ ਨੇ ਕਵਿਤਾ ਗਾਇਣ, ਲੇਖ ਅਤੇ ਕਹਾਣੀ ਰਚਨਾ ਦੇ ਮੁਕਾਬਲੇ ਕਰਵਾਏ

ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)—ਭਾਸ਼ਾ ਵਿਭਾਗ ਫ਼ਰੀਦਕੋਟ ਵਲੋਂ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਕਵਿਤਾ ਗਾਇਣ, ਲੇਖ, ਕਹਾਣੀ ਅਤੇ ਕਵਿਤਾ ਸਿਰਜਣਾ ਦੇ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨਾ ਅਤੇ ਸਾਹਿਤ ਰਚਨਾ ਲਈ ਉਤਸ਼ਾਹਿਤ ਕਰਨਾ ਹੈ।

Ad Position 21
No active advertisement
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਰਾਗੀ ਸਿੰਘਾਂ ਨੂੰ ਸਿਰੋਪਾਓ ਭੇਟ ਕਰਦੇ ਹੋਏ ਪ੍ਰਬੰਧਕ। ਤਸਵੀਰ: ਪਾਟਿਲ 29-10-2026
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)—ਭਾਸ਼ਾ ਵਿਭਾਗ ਫ਼ਰੀਦਕੋਟ ਵਲੋਂ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਕਵਿਤਾ ਗਾਇਣ, ਲੇਖ, ਕਹਾਣੀ ਅਤੇ ਕਵਿਤਾ ਸਿਰਜਣਾ ਦੇ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨਾ ਅਤੇ ਸਾਹਿਤ ਰਚਨਾ ਲਈ ਉਤਸ਼ਾਹਿਤ ਕਰਨਾ ਹੈ। ਮੁੱਖ ਮਹਿਮਾਨ ਪ੍ਰਿੰਸੀਪਲ ਸੇਵਾ ਸਿੰਘ ਚਾਵਲਾ ਨੇ ਭਾਸ਼ਾ ਵਿਭਾਗ ਦੇ ਇਸ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਭਾਸ਼ਾ ਵਿਭਾਗ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਕਲਾ ਅਤੇ ਸਾਹਿਤ ਨਾਲ ਜੋੜਨ ਲਈ ਅਹਿਮ ਭੂਮਿਕਾ ਅਦਾ ਕਰ ਰਿਹਾ ਹੈ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪ੍ਰਿੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ ’ਚ ਹਮੇਸ਼ਾ ਅਹਿਮ ਯੋਗਦਾਨ ਪਾਉਂਦੇ ਹਨ। ਮੰਚ ਸੰਚਾਲਨ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ ਨੇ ਕੀਤਾ। ਮੁਕਾਬਲਿਆਂ ਦੀ ਜੱਜਮੈਂਟ ਲੋਕ ਗਾਇਕ ਦਿਲਬਾਗ ਚਹਿਲ, ਸੰਗੀਤਕਾਰ ਸੁਖਚੈਨ ਸਿੰਘ ਬਿੱਟਾ, ਲੈਕਚਰਾਰ ਜਸਵਿੰਦਰਪਾਲ ਸਿੰਘ ਮਿੰਟੂ, ਲੇਖਕ ਗੁਰਜੀਤ ਸਿੰਘ ਟਹਿਣਾ ਨੇ ਕੀਤੀ। ਕਵਿਤਾ ਗਾਇਨ ਮੁਕਾਬਲੇ ’ਚ ਏਕਮਜੋਤ ਕੌਰ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਨੇ ਪਹਿਲਾ, ਸੁਖਮਨ ਦੀਪ ਕੌਰ ਬਾਬਾ ਫ਼ਰੀਦ ਪਬਲਿਕ ਸਕੂਲ ਨੇ ਦੂਜਾ ਅਤੇ ਯੁਵਰਾਜ ਸਿੰਘ ਸਰਕਾਰੀ ਹਾਈ ਸਕੂਲ ਨਵੀਂ ਪਿਪਲੀ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੁਕਾਬਲੇ ’ਚ ਵਿਦਿਆਰਥਣ ਭਵਿਕਾ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਨੂੰ ਹੌਂਸਲਾ ਵਧਾਓ ਇਨਾਮ ਲਈ ਚੁਣਿਆ ਗਿਆ। ਕਵਿਤਾ ਲੇਖਣ ਮੁਕਾਬਲੇ ’ਚ ਹਰਨੂਰ ਕੌਰ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਨੇ ਪਹਿਲਾ, ਗੁਰਲੀਨ ਕੌਰ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਨੇ ਦੂਜਾ ਅਤੇ ਐਲਵੀਰ ਕੌਰ ਬਾਬਾ ਫ਼ਰੀਦ ਪਬਲਿਕ ਸਕੂਲ ਨੇ ਤੀਜਾ ਸਥਾਨ ਹਾਸਿਲ ਕੀਤਾ। ਕਹਾਣੀ ਲਿਖਣ ਮੁਕਾਬਲੇ ’ਚ ਏਕਮਪ੍ਰੀਤ ਕੌਰ ਡੀ.ਏ.ਵੀ ਸਕੂਲ ਕੋਟਕਪੂਰਾ ਨੇ ਪਹਿਲਾ, ਪ੍ਰਭਨੂਰ ਕੌਰ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਨੇ ਦੂਜਾ ਅਤੇ ਪੂਰਨਿਮਾ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਨੇ ਤੀਜਾ ਸਥਾਨ ਹਾਸਿਲ ਕੀਤਾ। ਲੇਖ ਰਚਨਾ ਮੁਕਾਬਲੇ ’ ਚ ਰਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਮੱਲ ਸਿੰਘ ਨੇ ਪਹਿਲਾ, ਹਰਲੀਨ ਕੌਰ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਨੇ ਦੂਜਾ ਅਤੇ ਪ੍ਰਭਜੋਤ ਕੌਰ ਡੀ.ਏ.ਵੀ ਪਬਲਿਕ ਸਕੂਲ ਕੋਟਕਪੂਰਾ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰਤ ’ਚ ਜੇਤੂ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਮੁਕਾਬਲਿਆਂ ’ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 1000 ਰੁਪਏ, ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 750 ਰੁਪਏ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 500 ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਸੇਵਾ ਸੰਮਤੀ ਨੇ ਟ੍ਰੈਫ਼ਿਕ ਇੰਚਾਰਜ ਅਤੇ ਟੀਮ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾ ਚੌਥ ਤਿਉਹਾਰ ਨੂੰ ਲੈ ਕੇ ਲੱਗਿਆ ਮੁਫ਼ਤ ਮਹਿੰਦੀ ਮੇਲਾ
Ad Position 24