28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸ੍ਰੀ ਰਾਮ ਸੇਵਾ ਸੰਮਤੀ ਨੇ ਟ੍ਰੈਫ਼ਿਕ ਇੰਚਾਰਜ ਅਤੇ ਟੀਮ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ , 28 ਅਕਤੂਬਰ ( ਰਣਜੀਤ ਸਿੰਘ ਢਿੱਲੋਂ )- ਸ੍ਰੀ ਰਾਮ ਸੇਵਾ ਸੰਮਤੀ ਵਲੋਂ ਵਿਜੈਦਸ਼ਮੀ ਉਤਸਵ ਦੌਰਾਨ ਟ੍ਰੈਫ਼ਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਬਿਹਤਰੀਨ ਸੇਵਾਵਾਂ ਨਿਭਾਉਣ ਬਦਲੇ ਜ਼ਿਲ੍ਹਾ ਟੈ੍ਰਫ਼ਿਕ ਇੰਚਾਰਜ ਸੁਖਦੇਵ ਸਿੰਘ ਅਤੇ ਉਨ੍ਹਾਂ ਦੀ ਟੀਮ ਨੂੰ ਵਿਸ਼ੇਸ਼ ਤੌਰ ’ ਤੇ ਸਨਮਾਨਿਤ ਕੀਤਾ ਗਿਆ । ਜਾਣਕਾਰੀ ਦਿੰਦਿਆਂ ਖ਼ਜ਼ਾਨਚੀ ਸੰਜੀਵ ਖੇੜਾ ਨੇ ਦੱਸਿਆ ਕਿ ਵਿਜੈਦਸ਼ਮੀ ਉਤਸਵ ਦੌਰਾਨ ਟ੍ਰੈਫ਼ਿਕ ਇੰਚਾਰਜ ਸੁਖਦੇਵ ਸਿੰਘ ਦੀ ਅਗਵਾਈ ਹੇਠ ਏ .

Ad Position 21
No active advertisement
ਅਜੀਤ ਡੈਸਕ 29-10-2026
ਸ੍ਰੀ ਮੁਕਤਸਰ ਸਾਹਿਬ , 28 ਅਕਤੂਬਰ ( ਰਣਜੀਤ ਸਿੰਘ ਢਿੱਲੋਂ )- ਸ੍ਰੀ ਰਾਮ ਸੇਵਾ ਸੰਮਤੀ ਵਲੋਂ ਵਿਜੈਦਸ਼ਮੀ ਉਤਸਵ ਦੌਰਾਨ ਟ੍ਰੈਫ਼ਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਬਿਹਤਰੀਨ ਸੇਵਾਵਾਂ ਨਿਭਾਉਣ ਬਦਲੇ ਜ਼ਿਲ੍ਹਾ ਟੈ੍ਰਫ਼ਿਕ ਇੰਚਾਰਜ ਸੁਖਦੇਵ ਸਿੰਘ ਅਤੇ ਉਨ੍ਹਾਂ ਦੀ ਟੀਮ ਨੂੰ ਵਿਸ਼ੇਸ਼ ਤੌਰ ’ ਤੇ ਸਨਮਾਨਿਤ ਕੀਤਾ ਗਿਆ । ਜਾਣਕਾਰੀ ਦਿੰਦਿਆਂ ਖ਼ਜ਼ਾਨਚੀ ਸੰਜੀਵ ਖੇੜਾ ਨੇ ਦੱਸਿਆ ਕਿ ਵਿਜੈਦਸ਼ਮੀ ਉਤਸਵ ਦੌਰਾਨ ਟ੍ਰੈਫ਼ਿਕ ਇੰਚਾਰਜ ਸੁਖਦੇਵ ਸਿੰਘ ਦੀ ਅਗਵਾਈ ਹੇਠ ਏ . ਐਸ . ਆਈ ., ਹੌਲਦਾਰਾਂ ਤੇ ਹੋਰ ਪੁਲਿਸ ਮੁਲਾਜ਼ਮਾਂ ਨੇ ਟ੍ਰੈਫ਼ਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਸ਼ਲਾਘਾਯੋਗ ਭੂਮਿਕਾ ਨਿਭਾਈ । ਉਨ੍ਹਾਂ ਦੀ ਮੁਸਤੈਦੀ ਤੇ ਸਮਰਪਿਤ ਸੇਵਾਵਾਂ ਸਦਕਾ ਉਤਸਵ ਦੌਰਾਨ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਮਦਦ ਮਿਲੀ । ਸੰਮਤੀ ਵਲੋਂ ਪੁਲਿਸ ਟੀਮ ਦੀਆਂ ਇਨ੍ਹਾਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਪ੍ਰਧਾਨ ਰਮਨ ਗਿਰਧਰ , ਪ੍ਰੋਜੈਕਟ ਇੰਚਾਰਜ ਅਸ਼ਵਨੀ ਆਰੀਆ , ਸੰਜੀਵ ਗਾਵੜੀ ਬੌਬੀ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਆਪ ਦੇ ਸਾਬਕਾ ਹਲਕਾ ਇੰਚਾਰਜ ਗੁਰਮੀਤ ਰਾੜੀਆ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਭਾਸ਼ਾ ਵਿਭਾਗ ਨੇ ਕਵਿਤਾ ਗਾਇਣ, ਲੇਖ ਅਤੇ ਕਹਾਣੀ ਰਚਨਾ ਦੇ ਮੁਕਾਬਲੇ ਕਰਵਾਏ
Ad Position 24