ਸਿੱਖ ਮਿਸ਼ਨਰੀ ਕਾਲਜ ਵਲੋਂ ਧਾਰਮਿਕ ਪ੍ਰੀਖਿਆ ਅੱਜ
ਮਲੋਟ, 30 ਅਕਤੂਬਰ (ਪਾਟਿਲ)-ਸਿੱਖ ਮਿਸ਼ਨਰੀ ਕਾਲਜ ਵਲੋਂ ਦੇਸ਼ ਭਰ ਵਿਚ 31 ਅਕਤੂਬਰ ਨੂੰ ਧਾਰਮਿਕ ਪ੍ਰੀਖਿਆ ਕਰਵਾਈ ਜਾ ਰਹੀ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀ ਹਿੱਸਾ ਲੈਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖ ਮਿਸ਼ਨਰੀ ਕਾਲਜ ਦੇ ਮਲੋਟ ਸਰਕਲ ਦੇ ਮੁੱਖ ਪ੍ਰਬੰਧਕ ਸੁਰਿੰਦਰ ਸਿੰਘ ਮੱਕੜ ਨੇ ਦੱਸਿਆ ਕਿ ਮਲੋਟ ਸਰਕਲ ਵਲੋਂ ਪ੍ਰੀਖਿਆ ਲਈ ਤਿੰਨ ਸੈਂਟਰ ਬਣਾਏ ਗਏ ਹਨ, ਜਿਨ੍ਹਾਂ ਵਿਚ ਲਗਪਗ 300 ਵਿਦਿਆਰਥੀ ਪ੍ਰੀਖਿਆ ਦੇਣਗੇ।
ਮਲੋਟ, 30 ਅਕਤੂਬਰ (ਪਾਟਿਲ)-ਸਿੱਖ ਮਿਸ਼ਨਰੀ ਕਾਲਜ ਵਲੋਂ ਦੇਸ਼ ਭਰ ਵਿਚ 31 ਅਕਤੂਬਰ ਨੂੰ ਧਾਰਮਿਕ ਪ੍ਰੀਖਿਆ ਕਰਵਾਈ ਜਾ ਰਹੀ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀ ਹਿੱਸਾ ਲੈਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖ ਮਿਸ਼ਨਰੀ ਕਾਲਜ ਦੇ ਮਲੋਟ ਸਰਕਲ ਦੇ ਮੁੱਖ ਪ੍ਰਬੰਧਕ ਸੁਰਿੰਦਰ ਸਿੰਘ ਮੱਕੜ ਨੇ ਦੱਸਿਆ ਕਿ ਮਲੋਟ ਸਰਕਲ ਵਲੋਂ ਪ੍ਰੀਖਿਆ ਲਈ ਤਿੰਨ ਸੈਂਟਰ ਬਣਾਏ ਗਏ ਹਨ, ਜਿਨ੍ਹਾਂ ਵਿਚ ਲਗਪਗ 300 ਵਿਦਿਆਰਥੀ ਪ੍ਰੀਖਿਆ ਦੇਣਗੇ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਲਈ ਗੁਰੂ ਨਾਨਕ ਮਾਡਲ ਸਕੂਲ, ਪਿੰਡ ਬੁਰਜ ਸਿੱਧਵਾਂ, ਮਲੋਟ ਅਕਾਲ ਅਕੈਡਮੀ, ਕੋਲਿਆਂਵਾਲੀ, ਮਲੋਟ ਅਤੇ ਗੁਰਦੁਆਰਾ ਹਰਿਸਰ ਸਾਹਿਬ, ਪਿੰਡ ਵਹਾਬਵਾਲਾ, ਅਬੋਹਰ ਵਿਖੇ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ। ਇਸ ਧਾਰਮਿਕ ਪ੍ਰੀਖਿਆ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖ ਧਰਮ ਦੇ ਸਿਧਾਂਤਾਂ, ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨਾ ਅਤੇ ਉਨ੍ਹਾਂ ਅੰਦਰ ਧਾਰਮਿਕ ਗਿਆਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ।