31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ , 30 ਅਕਤੂਬਰ ( ਹਰਮਹਿੰਦਰ ਪਾਲ )- ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਜਸਵਿੰਦਰ ਸ਼ੀਮਾਰ ਅਤੇ ਸੀ . ਜੀ .

Ad Position 21
No active advertisement
ਅਜੀਤ ਡੈਸਕ 31-10-2026
ਸ੍ਰੀ ਮੁਕਤਸਰ ਸਾਹਿਬ , 30 ਅਕਤੂਬਰ ( ਹਰਮਹਿੰਦਰ ਪਾਲ )- ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਜਸਵਿੰਦਰ ਸ਼ੀਮਾਰ ਅਤੇ ਸੀ . ਜੀ . ਐਮ / ਸਕੱਤਰ ਸ੍ਰੀ ਮੁਕਤਸਰ ਸਾਹਿਬ ਗੁਰਪ੍ਰੀਤ ਕੌਰ ਵਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਗਿਆ । ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਹਰੇਕ ਬੈਰਕ ਦਾ ਨਿਰੀਖਣ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਕੈਦੀਆਂ ਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਉਨ੍ਹਾਂ ਦੀ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ । ਇਸ ਦੇ ਨਾਲ ਹੀ ਉਨ੍ਹਾਂ ਵਲੋਂ ਜੇਲ੍ਹ ਵਿਚ ਚੱਲ ਰਹੇ ਹਸਪਤਾਲ ਅਤੇ ਖਾਣੇ ਵਾਲੀ ਰਸੋਈ ਦਾ ਵੀ ਨਿਰੀਖਣ ਕੀਤਾ ਗਿਆ । ਉਨ੍ਹਾਂ ਜੇਲ੍ਹ ਵਿਚ ਕੈਦੀਆਂ ਤੇ ਹਵਾਲਾਤੀਆਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਖਾਣੇ ’ ਤੇ ਤਸੱਲੀ ਪ੍ਰਗਟ ਕੀਤੀ । ਇਸ ਤੋਂ ਇਲਾਵਾ ਜੇਲ੍ਹ ਵਿਚ ਚੱਲ ਰਹੇ ਲੀਗਲ ਏਡ ਕਲੀਨਿਕ ਵਿਚ ਮੌਜੂਦ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਵਲੋਂ ਕੈਦੀਆਂ / ਹਵਾਲਾਤੀਆਂ ਨੂੰ ਮਿਲ ਰਹੀ ਕਾਨੂੰਨੀ ਸਹਾਇਤਾ ’ ਤੇ ਤਸੱਲੀ ਪ੍ਰਗਟ ਕੀਤੀ । ਉਨ੍ਹਾਂ ਦੱਸਿਆ ਕਿ 21 ਨਵੰਬਰ 2026 ਨੂੰ ਸਪੈਸ਼ਲ ਲੋਕ ਅਦਾਲਤ ਅਧੀਨ ਧਾਰਾ 138 ਐੱਨ . ਆਈ . ਐਕਟ ਲਗਾਈ ਜਾ ਰਹੀ ਹੈ । ਜੇਕਰ ਕਿਸੇ ਧਿਰ ਨੇ ਆਪਣਾ ਕੇਸ ਲੋਕ ਅਦਾਲਤ ਰਾਹੀ ਨਿਪਟਾਉਣਾ ਚਾਹੁੰਦਾ ਹੈ ਤਾਂ ਉਹ ਸੰਬੰਧਿਤ ਅਦਾਲਤ ਨੂੰ ਦਰਖ਼ਾਸਤ ਦੇ ਸਕਦਾ ਹੈ ।
Ad Position 22
No active advertisement
ਪਿਛਲੀ ਖ਼ਬਰ ਨਿਰੋਲ ਸੇਵਾ ਸੰਸਥਾ ਨੇ ਜਪੁਜੀ ਸਾਹਿਬ ਦੇ ਪਾਠ ਸੰਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ 21 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਹੋਏ
Ad Position 24