ਨਿਰੋਲ ਸੇਵਾ ਸੰਸਥਾ ਨੇ ਜਪੁਜੀ ਸਾਹਿਬ ਦੇ ਪਾਠ ਸੰਬੰਧੀ ਸੈਮੀਨਾਰ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, 30 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬੱਚਿਆਂ ਅੰਦਰ ਧਾਰਮਿਕ ਚੇਤਨਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਗੁਰਬਾਣੀ ਨਾਲ ਜੋੜਨ ਦੇ ਉਦੇਸ਼ ਨਾਲ ਨਿਰੋਲ ਸੇਵਾ ਸੰਸਥਾ ਵਲੋਂ ਐਲ. ਡੀ.
ਸ੍ਰੀ ਮੁਕਤਸਰ ਸਾਹਿਬ, 30 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬੱਚਿਆਂ ਅੰਦਰ ਧਾਰਮਿਕ ਚੇਤਨਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਗੁਰਬਾਣੀ ਨਾਲ ਜੋੜਨ ਦੇ ਉਦੇਸ਼ ਨਾਲ ਨਿਰੋਲ ਸੇਵਾ ਸੰਸਥਾ ਵਲੋਂ ਐਲ.ਡੀ. ਕਾਨਵੈਂਟ ਸਕੂਲ ਲੰਬੀਢਾਬ ਵਿਖੇ ਜਪੁਜੀ ਸਾਹਿਬ ਦੇ ਪਾਠ ਸੰਬੰਧੀ ਵਿਸ਼ੇਸ਼ ਸੈਮੀਨਾਰ ਤੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਸਕੂਲ ਦੇ ਵਿਦਿਆਰਥੀਆਂ ਤੋਂ ਜਪੁਜੀ ਸਾਹਿਬ ਦੇ ਪਾਠ ਸੁਣੇ ਗਏ, ਜਿਸ ਵਿਚ ਕਰੀਬ 100 ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਾਰੇ ਹੀ ਵਿਦਿਆਰਥੀਆਂ ਨੇ ਬੜੀ ਸ਼ਰਧਾ, ਲਗਨ ਤੇ ਸ਼ੁੱਧ ਉਚਾਰਨ ਨਾਲ ਜਪੁਜੀ ਸਾਹਿਬ ਦਾ ਪਾਠ ਸੁਣਾਇਆ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਗੁਰਬਾਣੀ ਪ੍ਰਤੀ ਰੁਚੀ ਨੂੰ ਵੇਖਦਿਆਂ ਇਨ੍ਹਾਂ ਵਿਚੋਂ 7 ਬੱਚਿਆਂ ਨੇ ਅਗਲੇ ਫਾਈਨਲ ਪੜਾਅ ਲਈ ਕੁਆਲੀਫਾਈ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਅਜੈ ਅਰੋੜਾ ਤੇ ਪ੍ਰਿੰਸੀਪਲ ਗੁੰਜਨ ਨੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਬੱਚਿਆਂ ਨੂੰ ਆਪਣੇ ਧਰਮ, ਸੱਭਿਆਚਾਰ ਤੇ ਗੁਰਬਾਣੀ ਨਾਲ ਜੋੜਨ ਲਈ ਬੇਹੱਦ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਜਪੁਜੀ ਸਾਹਿਬ ਦਾ ਪਾਠ ਬੱਚਿਆਂ ਨੂੰ ਸਿਰਫ਼ ਗੁਰਬਾਣੀ ਦੇ ਗਿਆਨ ਨਾਲ ਹੀ ਨਹੀਂ ਜੋੜਦਾ, ਸਗੋਂ ਉਨ੍ਹਾਂ ਅੰਦਰ ਚੰਗੇ ਸੰਸਕਾਰ, ਅਨੁਸ਼ਾਸਨ ਤੇ ਨੈਤਿਕ ਕਦਰਾਂ-ਕੀਮਤਾਂ ਵੀ ਪੈਦਾ ਕਰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।