ਪੁਲਿਸ ਵਲੋਂ 3 ਮੁਲਾਜ਼ਮਾਂ ਦੀ ਸੇਵਾ ਮੁਕਤੀ ’ਤੇ ਸਮਾਗਮ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਿਭਾਗ ਵਲੋਂ ਤਿੰਨ ਸੇਵਾ ਮੁਕਤ ਹੋਏ ਪੁਲਿਸ ਮੁਲਾਜ਼ਮਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਐਸ.
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਿਭਾਗ ਵਲੋਂ ਤਿੰਨ ਸੇਵਾ ਮੁਕਤ ਹੋਏ ਪੁਲਿਸ ਮੁਲਾਜ਼ਮਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਐਸ.ਐਸ.ਪੀ. ਅਭਿਮੰਨਿਊ ਰਾਣਾ ਨੇ ਸੇਵਾ ਮੁਕਤ ਹੋ ਰਹੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਖ਼ੁਸ਼ਹਾਲ ਜੀਵਨ ਲਈ ਸ਼ੁੱਭਕਾਮਨਾਵਾਂ ਪ੍ਰਗਟਾਈਆਂ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਸਰਵਿਸ ਪੂਰੇ ਕਰਦੇ ਹੋਏ ਸੇਵਾ ਮੁਕਤ ਹੋਏ 3 ਪੁਲਿਸ ਮੁਲਾਜ਼ਮਾ ਵਿਚ ਸਬ ਇੰਸਪੈਕਟਰ ਦਰਸ਼ਨ ਸਿੰਘ, ਏ.ਐਸ.ਆਈ. ਜਰਨੈਲ ਸਿੰਘ, ਏ.ਐਸ.ਆਈ. ਗੁਰਜੀਤ ਸਿੰਘ ਸ਼ਾਮਿਲ ਹਨ। ਵਿਦਾਇਗੀ ਸਮਾਰੋਹ ਕਾਨਫ਼ਰੰਸ ਹਾਲ ਐਸ.ਐਸ.ਪੀ. ਦਫ਼ਤਰ ਵਿਚ ਕਰਵਾਇਆ ਗਿਆ, ਜਿੱਥੇ ਜੋਰਾ ਸਿੰਘ ਡੀ.ਐਸ.ਪੀ. (ਐਚ), ਇੰਸਪੈਕਟਰ ਦੀਪਿਕਾ ਰਾਣੀ ਆਰ. ਆਈ. ਅਤੇ ਦਫ਼ਤਰੀ ਸਟਾਫ਼ ਵੀ ਮੌਜੂਦ ਸਨ। ਐਸ.ਐਸ.ਪੀ. ਨੇ ਕਿਹਾ ਕਿ ਇਹ ਸਮਾਂ ਸਾਡੇ ਪੁਲਿਸ ਪਰਿਵਾਰ ਲਈ ਬਹੁਤ ਹੀ ਖ਼ਾਸ ਤੇ ਗੌਰਵਪੂਰਨ ਹੈ, ਜਦੋਂ ਅਸੀਂ ਆਪਣੇ ਉਨ੍ਹਾਂ ਮੁਲਾਜ਼ਮਾਂ ਨੂੰ ਸਨਮਾਨਿਤ ਕਰ ਰਹੇ ਹਾਂ, ਜਿਨ੍ਹਾਂ ਨੇ ਤਨਦੇਹੀ ਨਾਲ ਡਿਊਟੀ ਕੀਤੀ ਹੈ। ਇਸ ਮੌਕੇ ਉਨ੍ਹਾਂ ਸੇਵਾ ਮੁਕਤ ਹੋ ਰਹੇ ਕਰਮਚਾਰੀ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਵਿਦਾਇਗੀ ਸਮਾਰੋਹ ਵਿਚ ਵੱਡੀ ਗਿਣਤੀ ’ਚ ਪੁਲਿਸ ਕਰਮਚਾਰੀਆਂ, ਦਫ਼ਤਰੀ ਸਟਾਫ਼ ਤੋਂ ਇਲਾਵਾ ਰਿਟਾਇਰਡ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਿਰਕਤ ਕੀਤੀ। ਸਟੇਜ ਸੈਕਟਰੀ ਵਜੋਂ ਏ.ਐਸ.ਆਈ. ਗੁਰਦੇਵ ਸਿੰਘ ਨੇ ਡਿਊਟੀ ਨਿਭਾਈ। ਏ.ਐਸ.ਆਈ. ਨਾਇਬ ਸਿੰਘ ਨੂਰੀ ਨੇ ਗੀਤ ਪੇਸ਼ ਕੀਤੇ। ਇਸ ਮੌਕੇ ਏ.ਐਸ.ਆਈ. ਨੇਮਪਾਲ ਹੈਡ ਕਲਰਕ, ਨੀਲਮ ਰਾਣੀ ਸੀ.ਆਰ.ਸੀ., ਹਰਜਿੰਦਰ ਸਿੰਘ ਐਮ.ਟੀ.ਓ., ਅਤੇ ਦਫ਼ਤਰੀ ਸਟਾਫ਼ ਹਾਜ਼ਰ ਸਨ।