31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਕੈਬਨਿਟ ਮੰਤਰੀ ਨੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਮਾਲਕੀ ਹੱਕਾਂ ਸੰਬੰਧੀ ਵੰਡੇ ਦਸਤਾਵੇਜ਼

ਮਲੋਟ, 31 ਅਕਤੂਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਅੰਦਰ ਵੱਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਨੰਦਗੜ੍ਹ, ਚੱਕ ਮਹਾਂਬੱਧਰ ਅਤੇ ਤਾਮਕੋਟ ਦੇ ਲਾਲ ਲਕੀਰ ਅੰਦਰ ਵੱਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸੰਬੰਧੀ ਦਸਤਾਵੇਜ਼ ਪ੍ਰਦਾਨ ਕੀਤੇ।

Ad Position 21
No active advertisement
ਅਜੀਤ ਡੈਸਕ 01-11-2026
ਮਲੋਟ, 31 ਅਕਤੂਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਅੰਦਰ ਵੱਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਨੰਦਗੜ੍ਹ, ਚੱਕ ਮਹਾਂਬੱਧਰ ਅਤੇ ਤਾਮਕੋਟ ਦੇ ਲਾਲ ਲਕੀਰ ਅੰਦਰ ਵੱਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸੰਬੰਧੀ ਦਸਤਾਵੇਜ਼ ਪ੍ਰਦਾਨ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੂਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਦਾ ਉਦੇਸ਼ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਅਧਿਕਾਰਤ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਪਣੇ ਘਰ ਦਾ ਮਾਲਕੀ ਹੱਕ ਹਰ ਪਰਿਵਾਰ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਅਤੇ ਇਸ ਮੁਹਿੰਮ ਤਹਿਤ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਸਬੰਧੀ ਅਧਿਕਾਰਤ ਦਸਤਾਵੇਜ਼ ਮਿਲਣ ਨਾਲ ਉਨ੍ਹਾਂ ਦੀ ਜਾਇਦਾਦ ਸੰਬੰਧੀ ਸਥਿਤੀ ਹੋਰ ਸਪੱਸ਼ਟ ਤੇ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਜਾਇਦਾਦੀ ਹੱਕ ਪ੍ਰਦਾਨ ਕਰਨ ਦੇ ਨਾਲ-ਨਾਲ ਸਰਕਾਰੀ ਸੇਵਾਵਾਂ ਤੇ ਸਹੂਲਤਾਂ ਦੀ ਪਹੁੰਚ ਵੀ ਯਕੀਨੀ ਬਣਾਈ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਾਪਰਟੀ ਕਾਰਡ ਜਾਂ ਮਾਲਕੀ ਹੱਕਾਂ ਸੰਬੰਧੀ ਦਸਤਾਵੇਜ਼ ਲੋਕਾਂ ਲਈ ਮਹੱਤਵਪੂਰਨ ਰਿਕਾਰਡ ਵਜੋਂ ਕੰਮ ਕਰਨਗੇ। ਇਸ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਸੰਬੰਧੀ ਅਧਿਕਾਰਤ ਦਸਤਾਵੇਜ਼ ਉਪਲਬਧ ਹੋਵੇਗਾ ਅਤੇ ਭਵਿੱਖ ਵਿਚ ਜਾਇਦਾਦ ਨਾਲ ਸੰਬੰਧਿਤ ਵੱਖ-ਵੱਖ ਕੰਮਾਂ ਲਈ ਵੀ ਸਹੂਲਤ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਨੇ ਤੀਰਅੰਦਾਜੀ ਮੁਕਾਬਲਿਆਂ ’ਚ ਮੱਲ੍ਹਾਂ ਮਾਰੀਆਂ ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24