31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਜ਼ਿਲ੍ਹੇ ਅੰਦਰ 4,15,416 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ ’ਚ ਝੋਨੇ ਦੀ ਸਰਕਾਰੀ ਖ਼ਰੀਦ, ਲਿਫ਼ਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਖ਼ਰੀਦ ਏਜੰਸੀਆਂ ਵਲੋਂ ਝੋਨੇ ਦੀ ਖ਼ਰੀਦ ਵਿਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਸੰਬੰਧਿਤ ਅਧਿਕਾਰੀਆਂ ਵਲੋਂ ਝੋਨੇ ਦੀ ਖ਼ਰੀਦ ਸੰਬੰਧੀ ਲਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੰਡੀਆਂ ਵਿਚ ਝੋਨੇ ਦੀ ਆਮਦ ਨੂੰ ਧਿਆਨ ’ਚ ਰੱਖਦਿਆਂ ਲਿਫ਼ਟਿੰਗ ਦੇ ਕੰਮ ਨੂੰ ਹੋਰ ਤੇਜ਼ ਕੀਤਾ ਜਾਵੇ, ਤਾਂ ਜੋ ਮੰਡੀਆਂ ਵਿਚ ਫ਼ਸਲ ਦੇ ਲਿਆਉਣ ਲਈ ਲੋੜੀਂਦੀ ਜਗ੍ਹਾ ਉਪਲਬਧ ਰਹੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

Ad Position 21
No active advertisement
ਅਜੀਤ ਡੈਸਕ 01-11-2026
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ ’ਚ ਝੋਨੇ ਦੀ ਸਰਕਾਰੀ ਖ਼ਰੀਦ, ਲਿਫ਼ਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਖ਼ਰੀਦ ਏਜੰਸੀਆਂ ਵਲੋਂ ਝੋਨੇ ਦੀ ਖ਼ਰੀਦ ਵਿਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਸੰਬੰਧਿਤ ਅਧਿਕਾਰੀਆਂ ਵਲੋਂ ਝੋਨੇ ਦੀ ਖ਼ਰੀਦ ਸੰਬੰਧੀ ਲਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੰਡੀਆਂ ਵਿਚ ਝੋਨੇ ਦੀ ਆਮਦ ਨੂੰ ਧਿਆਨ ’ਚ ਰੱਖਦਿਆਂ ਲਿਫ਼ਟਿੰਗ ਦੇ ਕੰਮ ਨੂੰ ਹੋਰ ਤੇਜ਼ ਕੀਤਾ ਜਾਵੇ, ਤਾਂ ਜੋ ਮੰਡੀਆਂ ਵਿਚ ਫ਼ਸਲ ਦੇ ਲਿਆਉਣ ਲਈ ਲੋੜੀਂਦੀ ਜਗ੍ਹਾ ਉਪਲਬਧ ਰਹੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਝੋਨੇ ਦੀ ਆਮਦ, ਖ਼ਰੀਦ ਤੇ ਲਿਫ਼ਟਿੰਗ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ ਬੀਤੇ ਦਿਨ 30 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 4,48,624 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਦਕਿ ਹੁਣ ਤੱਕ ਕੁੱਲ 4,15,416 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਅਤੇ 2,27,218.31 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਵੀ ਕੀਤੀ ਜਾ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਜੈ ਮਾਂ ਕਾਲੀ ਸ਼ਨੀਦੇਵ ਮੰਦਰ ਰਾਮਪੁਰਾ ਫੂਲ ਦੀ ਵਿਸ਼ੇਸ਼ ਮੀਟਿੰਗ ਹੋਈ ਅਗਲੀ ਖ਼ਬਰ ਕਿਸਾਨ ਨਿਰਧਾਰਤ ਮਾਪਦੰਡ ਅਨੁਸਾਰ ਹੀ ਝੋਨਾ ਮੰਡੀਆਂ ’ਚ ਲਿਆਉਣ-ਡਿਪਟੀ ਕਮਿਸ਼ਨਰ
Ad Position 24