04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਇੰਸਪੈਕਟਰ ਜਸਵੀਰ ਸਿੰਘ ਪਦਉੱਨਤ ਹੋ ਕੇ ਡੀ. ਐਸ. ਪੀ. ਬਣੇ

ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਿਚ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਇੰਸਪੈਕਟਰ ਜਸਵੀਰ ਸਿੰਘ ਨੂੰ ਉਨ੍ਹਾਂ ਦੀਆਂ ਮਿਹਨਤੀ, ਸਮਰਪਿਤ ਅਤੇ ਸ਼ਾਨਦਾਰ ਪੁਲਿਸ ਸੇਵਾਵਾਂ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਵਲੋਂ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ. ਐੱਸ.

Ad Position 21
No active advertisement
ਅਜੀਤ ਡੈਸਕ 04-11-2026
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਿਚ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਇੰਸਪੈਕਟਰ ਜਸਵੀਰ ਸਿੰਘ ਨੂੰ ਉਨ੍ਹਾਂ ਦੀਆਂ ਮਿਹਨਤੀ, ਸਮਰਪਿਤ ਅਤੇ ਸ਼ਾਨਦਾਰ ਪੁਲਿਸ ਸੇਵਾਵਾਂ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਵਲੋਂ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐੱਸ.ਪੀ.) ਦੇ ਅਹੁਦੇ ’ਤੇ ਪਦਉਨਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਪਦਉਨਤੀ ਨਾਲ ਪੁਲਿਸ ਵਿਭਾਗ ਵਿਚ ਖੁਸ਼ੀ ਦਾ ਮਾਹੌਲ ਹੈ। ਇੰਸਪੈਕਟਰ ਜਸਵੀਰ ਸਿੰਘ ਸਾਲ 1999 ਵਿਚ ਬਤੌਰ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਪੰਜਾਬ ਪੁਲਿਸ ਵਿਚ ਭਰਤੀ ਹੋਏ ਸਨ। ਆਪਣੀ ਮਿਹਨਤ, ਲਗਨ ਤੇ ਤਜ਼ਰਬੇ ਦੇ ਆਧਾਰ ’ ਤੇ ਉਹ ਸਾਲ 2010 ਵਿਚ ਸਬ-ਇੰਸਪੈਕਟਰ ਅਤੇ ਸਾਲ 2015 ਵਿਚ ਇੰਸਪੈਕਟਰ ਦੇ ਅਹੁਦੇ ’ਤੇ ਪਦਉਨਤ ਹੋਏ। ਆਪਣੇ ਲੰਮੇ ਪੁਲਿਸ ਕੈਰੀਅਰ ਦੌਰਾਨ ਉਨ੍ਹਾਂ ਜ਼ਿਲ੍ਹਾ ਫ਼ਿਰੋਜ਼ਪੁਰ, ਮੋਗਾ, ਫ਼ਰੀਦਕੋਟ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਥਾਣਿਆਂ ਵਿਚ ਮੁੱਖ ਅਫ਼ਸਰ ਥਾਣਾ (ਐਸ.ਐਚ.ਓ.) ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ। ਪਦਉਨਤੀ ਤੋਂ ਪਹਿਲਾਂ ਉਹ ਥਾਣਾ ਲੰਬੀ ਵਿਖੇ ਮੁੱਖ ਅਫ਼ਸਰ ਵਜੋਂ ਤਾਇਨਾਤ ਸਨ। ਇਸ ਮੌਕੇ ਐਸ.ਐਸ.ਪੀ. ਅਭਿਮਨਿਊ ਰਾਣਾ ਵਲੋਂ ਇੰਸਪੈਕਟਰ ਜਸਵੀਰ ਸਿੰਘ ਦੇ ਮੋਢਿਆਂ ’ਤੇ ਪਦਉਨਤੀ ਦੇ ਸਟਾਰ ਲਗਾ ਕੇ ਉਨ੍ਹਾਂ ਨੂੰ ਡੀ.ਐਸ.ਪੀ. ਬਣਨ ’ਤੇ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਜੀ.ਟੀ. ਰੋਡ ਮਲੋਟ ਵਿਖੇ ਹਨੂੰਮਾਨ ਦੀ ਮੂਰਤੀ ਸਥਾਪਿਤ ਅਗਲੀ ਖ਼ਬਰ ਰਾਜ ਪੱਧਰੀ ਤਾਇਕਵਾਂਡੋ ਚੈਂਪੀਅਨਸ਼ਿਪ ’ਚ ਮਨਜੋਤ ਕੌਰ ਨੇ ਜਿੱਤਿਆ ਕਾਂਸੀ ਤਗ਼ਮਾ
Ad Position 24