05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਭਾਜਪਾ ਨੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਕੋਟਕਪੂਰਾ, 4 ਨਵੰਬਰ (ਹਰਪ੍ਰੀਤ ਸਿੰਘ ਚਾਨਾ)- ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਭਾਈ ਰਾਹੁਲ ਸਿੱਧੂ ਵਲੋਂ ਸਥਿਤ ਮੁੱਖ ਦਫ਼ਤਰ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਭਾਈ ਰਾਹੁਲ ਸਿੱਧੂ ਨੇ ਕਿਹਾ ਕਿ ਨਵ-ਨਿਯੁਕਤ ਟੀਮ ਇਨ੍ਹਾਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਦਿਨ-ਰਾਤ ਕੰਮ ਕਰੇਗੀ।

Ad Position 21
No active advertisement
ਅਜੀਤ ਡੈਸਕ 05-11-2026
ਕੋਟਕਪੂਰਾ, 4 ਨਵੰਬਰ (ਹਰਪ੍ਰੀਤ ਸਿੰਘ ਚਾਨਾ)- ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਭਾਈ ਰਾਹੁਲ ਸਿੱਧੂ ਵਲੋਂ ਸਥਿਤ ਮੁੱਖ ਦਫ਼ਤਰ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਭਾਈ ਰਾਹੁਲ ਸਿੱਧੂ ਨੇ ਕਿਹਾ ਕਿ ਨਵ-ਨਿਯੁਕਤ ਟੀਮ ਇਨ੍ਹਾਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਦਿਨ-ਰਾਤ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਉਹ ਹਲਕਾ ਕੋਟਕਪੂਰਾ ਦੇ ਸਰਬਪੱਖੀ ਵਿਕਾਸ, ਨਵੇਂ ਰੁਜ਼ਗਾਰ ਅਤੇ ਕੇਂਦਰ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਨੂੰ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਇਲਾਕੇ ਨੂੰ ਨਸ਼ਾ-ਮੁਕਤ ਕਰਨ ਅਤੇ ਨੌਜਵਾਨਾਂ ਨੂੰ ਸਹੀ ਰਸਤੇ ਪਾਉਣ ਲਈ ਚਲਾਈ ਜਾ ਰਹੀ ਨਸ਼ਾ ਨਹੀਂ, ਰੁਜ਼ਗਾਰ ਦਿਓ ਮੁਹਿੰਮ ਵਿਚ ਵੀ ਸਾਰਿਆਂ ਨੂੰ ਵਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ। ਓ.ਬੀ.ਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਦੀ ਅਗਵਾਈ ਵਿਚ ਵਾਈਸ ਪ੍ਰਧਾਨ ਰਾਜਵਿੰਦਰ ਸਿੰਘ ਖੋਸਾ, ਵਾਈਸ ਪ੍ਰਧਾਨ ਬੂਟਾ ਸਿੰਘ ਕੋਟ ਸੋਖੀਆ, ਵਾਈਸ ਪ੍ਰਧਾਨ ਕੁਲਵਿੰਦਰ ਸਿੰਘ, ਵਾਈਸ ਪ੍ਰਧਾਨ ਪ੍ਰਕਾਸ਼ ਸਿੰਘ, ਵਾਈਸ ਪ੍ਰਧਾਨ ਬੂਟਾ ਰਾਮ ਸਰਾਵਾਂ, ਵਾਈਸ ਪ੍ਰਧਾਨ ਸੰਦੀਪ ਸਿੰਘ ਚਹਿਲ, ਜਨਰਲ ਸਕੱਤਰ ਮਨਜੀਤ ਸਿੰਘ ਢਿਲਵਾਂ, ਜਨਰਲ ਸਕੱਤਰ ਗੁਰਦੀਪ ਸਿੰਘ ਕੋਟਕਪੂਰਾ, ਸਕੱਤਰ ਸੰਦੀਪ ਸਿੰਘ ਫ਼ਰੀਦਕੋਟ, ਸਕੱਤਰ ਗੁਰਵਿੰਦਰ ਸਿੰਘ ਬੀਹਲੇਵਾਲਾ, ਸਕੱਤਰ ਜਗਵੀਰ ਕੁਮਾਰ ਫ਼ਰੀਦਕੋਟ , ਸਕੱਤਰ ਚਿੰਟੂ ਕੁਮਾਰ ਫ਼ਰੀਦਕੋਟ, ਸਕੱਤਰ ਸੁਖਪ੍ਰੀਤ ਸਿੰਘ ਹਰੀ ਨੌ, ਖਜ਼ਾਨਚੀ ਓਮ ਸੰਧਵਾਂ, ਦਫ਼ਤਰ ਸਕੱਤਰ ਜਗਸੀਰ ਸਿੰਘ ਕੋਟਕਪੂਰਾ ਅਤੇ ਮੈਂਬਰ ਹਰਜਿੰਦਰ ਸਿੰਘ, ਸੰਜੇ ਸਿੰਘ, ਅਰੁਣ ਕੁਮਾਰ, ਸੁਖਦੀਪ ਸਿੰਘ, ਰਣਜੀਤ ਸਿੰਘ ਨੂੰ ਨਿਯੁਕਤੀ ਪੱਤਰ ਦਿੱਤੇ। ਨਵ-ਨਿਯੁਕਤ ਅਹੁਦੇਦਾਰਾਂ ਨੇ ਹਲਕਾ ਇੰਚਾਰਜ ਭਾਈ ਰਾਹੁਲ ਸਿੱਧੂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਪਵਨ ਕੁਮਾਰ ਦਫ਼ਤਰ ਇੰਚਾਰਜ, ਰਾਜਨ ਮਦਾਨ ਸੀਨੀਅਰ ਆਗੂ, ਜਸਵਿੰਦਰ ਸਿੰਘ ਗੋਲਾ ਪੀ.ਏ., ਸੁਖਵਿੰਦਰ ਸਿੰਘ ਗਿੱਲ, ਸ਼ਮਸ਼ੇਰ ਸਿੰਘ ਪਨੂੰ ਸੰਧਵਾਂ ਸਰਕਲ ਪ੍ਰਧਾਨ, ਨਵਿਤ ਗੁਪਤਾ ਜ਼ਿਲ੍ਹਾ ਪ੍ਰਧਾਨ ਵਪਾਰ ਸੈੱਲ, ਗੋਰਾ ਦਿਉੜਾ ਸੀਨੀਅਰ ਆਗੂ, ਸਤਪਾਲ ਸਿੰਘ ਰਾਮਗੜ੍ਹੀਆ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਮਾਨਵਤਾ ਸੇਵਾ ਆਸ਼ਰਮ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਮਾਤਾ ਰਣਜੀਤ ਕੌਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ
Ad Position 24