05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਡਿਪਟੀ ਕਮਿਸ਼ਨਰ ਨੇ ਮਾਨਵਤਾ ਸੇਵਾ ਆਸ਼ਰਮ ਦਾ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਾਨਵਤਾ ਦੀ ਸੇਵਾ ਤੋਂ ਵੱਡੀ ਕੋਈ ਸੇਵਾ ਨਹੀਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਗੂਧੌਣ ਰੋਡ ’ਤੇ ਮਾਨਵਤਾ ਫਾਊਂਡੇਸ਼ਨ ਵਲੋਂ ਸਥਾਪਿਤ ਕੀਤੇ ਗਏ ਮਾਨਵਤਾ ਸੇਵਾ ਆਸ਼ਰਮ ਦੇ ਉਦਘਾਟਨ ਕਰਨ ਮੌਕੇ ਕੀਤਾ।

Ad Position 21
No active advertisement
ਅਜੀਤ ਡੈਸਕ 05-11-2026
ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਾਨਵਤਾ ਦੀ ਸੇਵਾ ਤੋਂ ਵੱਡੀ ਕੋਈ ਸੇਵਾ ਨਹੀਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਗੂਧੌਣ ਰੋਡ ’ਤੇ ਮਾਨਵਤਾ ਫਾਊਂਡੇਸ਼ਨ ਵਲੋਂ ਸਥਾਪਿਤ ਕੀਤੇ ਗਏ ਮਾਨਵਤਾ ਸੇਵਾ ਆਸ਼ਰਮ ਦੇ ਉਦਘਾਟਨ ਕਰਨ ਮੌਕੇ ਕੀਤਾ। ਡਿਪਟੀ ਕਮਿਸ਼ਨਰ ਵਲੋਂ ਇਸ ਉਦਘਾਟਨੀ ਸਮਾਰੋਹ ਮੌਕੇ ਮਾਨਵਤਾ ਫਾਊਂਡੇਸ਼ਨ ਸੰਸਥਾ ਦੀ ਇਸ ਨੇਕ ਤੇ ਪੁੰਨ ਦੇ ਕੰਮ ਲਈ ਸ਼ਲਾਘਾ ਕੀਤੀ ਅਤੇ ਉਨ੍ਹਾਂ ਕਿਹਾ ਕਿ ਸੰਸਥਾ ਦੇ ਸਾਰੇ ਟੀਮ ਮੈਂਬਰਜ਼ ਵਧਾਈ ਦੇ ਪਾਤਰ ਹਨ, ਜੋ ਰਲ-ਮਿਲ ਕੇ ਇਸ ਆਸ਼ਰਮ ਵਿਚ ਰਹਿ ਰਹੇ ਬੇਸਹਾਰਾ ਵਿਅਕਤੀਆਂ ਦੀ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਰਹਿਣ ਲਈ ਇਸ ਆਸ਼ਰਮ ਵਿਚ ਚੰਗੇ ਮਾਹੌਲ ਵਾਲਾ ਵਾਤਾਵਰਣ ਪ੍ਰਦਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਭਲਾਈ ਵਾਲੇ ਕੰਮਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਮੂਹ ਐਨ.ਜੀ.ਓਜ਼. ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਉਨ੍ਹਾਂ ਸੰਸਥਾ ਨੂੰ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ 25 ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਅਤੇ ਹੋਮ ਕੇਅਰ ਕੋਰਸ ਦੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਆਸ਼ਰਮ ਵਿਚ ਰਹਿ ਰਹੀਆਂ ਔਰਤਾਂ ਨੂੰ ਫ਼ਲ ਵੰਡ ਕੇ ਉਨ੍ਹਾਂ ਦਾ ਹਾਲ-ਚਾਲ ਵੀ ਜਾਣਿਆ। ਇਸ ਮੌਕੇ ਮਾਨਵਤਾ ਸੰਸਥਾ ਫਾਊਂਡੇਸ਼ਨ ਸੰਸਥਾ ਦੇ ਚੇਅਰਮੈਨ ਡਾ. ਨਰੇਸ਼ ਪਰੂਥੀ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵਲੋਂ ਬਣਾਏ ਗਏ ਇਸ ਆਸ਼ਰਮ ਵਿਚ ਜ਼ਿਲ੍ਹਾ ਪ੍ਰਸ਼ਾਸਨ ਤੇ ਸ਼ਹਿਰ ਦੀਆਂ ਵੱਖ-ਵੱਖ ਸਮਾਜਸੇਵੀ ਸ਼ਖ਼ਸੀਅਤਾਂ ਦਾ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਆਸ਼ਰਮ ਵਿਚ 15 ਬੇਸਹਾਰਾ ਔਰਤਾਂ ਦੀ ਸੇਵਾ ਕੀਤੀ ਜਾ ਰਹੀ ਹੈ ਅਤੇ ਸੰਸਥਾ ਵਲੋਂ 500 ਦੇ ਕਰੀਬ ਲੜਕੀਆਂ ਨੂੰ ਕੱਪੜਿਆਂ ਦੀ ਸਿਲਾਈ, ਕਢਾਈ ਦਾ ਕੋਰਸ ਕਰਵਾ ਕੇ ਆਤਮ-ਨਿਰਭਰ ਬਣਾਇਆ ਗਿਆ ਹੈ ਅਤੇ ਇਸ ਤੋਂ ਇਲਾਵਾ ਲੜਕੇ ਤੇ ਲੜਕੀਆਂ ਨੂੰ ਹੋਮ ਦਾ ਕੋਰਸ ਕਰਵਾ ਕੇ ਆਤਮ-ਨਿਰਭਰ ਬਣਾਇਆ ਗਿਆ ਹੈ। ਇਸ ਮੌਕੇ ਡਾਕਟਰ ਨਰੇਸ਼ ਪਰੂਥੀ ਵਲੋਂ ਡਿਪਟੀ ਕਮਿਸ਼ਨਰ ਨੂੰ ਜੀ ਆਇਆ ਆਖਿਆ ਗਿਆ ਅਤੇ ਆਸ਼ਰਮ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸ਼ਿਵਾਲਕ ਗਰੁੱਪ ਦੇ ਚੇਅਰਮੈਨ ਰਾਕੇਸ਼ ਪਰੂਥੀ, ਡਾਇਰੈਕਟਰ ਸਾਗਰ ਪਰੂਥੀ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ, ਡਾਇਰੈਕਟਰ ਸਪਨਾ ਪਰੂਥੀ, ਪ੍ਰਿੰਸੀਪਲ ਕੁਸਮ ਪਰੂਥੀ, ਸੰਜੀਵ ਖੇੜਾ, ਮਾਸਟਰ ਜਸਪਾਲ ਸਿੰਘ, ਬੂਟਾ ਰਾਮ ਕਮਰਾ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਬਾਂਸਲ, ਗੁਰਮੀਤ ਸਿੰਘ ਹਾਂਡਾ, ਨਰਿੰਦਰ ਸਿੰਘ ਪੰਮਾ ਸੰਧੂ ਤੋਂ ਇਲਾਵਾ ਸੰਸਥਾ ਦਾ ਨੁਮਾਇੰਦੇ ਅਤੇ ਸ਼ਹਿਰ ਵਾਸੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਦਾ ਵੱਡਾ ਕਾਫ਼ਲਾ ਸੰਗਰੂਰ ਰੈਲੀ ਲਈ ਰਵਾਨਾ ਅਗਲੀ ਖ਼ਬਰ ਭਾਜਪਾ ਨੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ
Ad Position 24