05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਦਾ ਵੱਡਾ ਕਾਫ਼ਲਾ ਸੰਗਰੂਰ ਰੈਲੀ ਲਈ ਰਵਾਨਾ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਕਾਂਗਰਸ ਪਾਰਟੀ ਵਲੋਂ ਅੱਜ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ’ਚ ਸ਼ਮੂਲੀਅਤ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਰਾਜਬਲਵਿੰਦਰ ਸਿੰਘ ਮਰਾੜ੍ਹ ਦੀ ਅਗਵਾਈ ਹੇਠ ਕਰੀਬ 100 ਕਾਰਾਂ ਦਾ ਵਿਸ਼ਾਲ ਕਾਫ਼ਲਾ ਪੂਰੇ ਜੋਸ਼ੋ-ਖਰੋਸ਼ ਨਾਲ ਸੰਗਰੂਰ ਲਈ ਰਵਾਨਾ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ, ਵਰਕਰਾਂ ਤੇ ਸਮਰਥਕਾਂ ਨੇ ਸ਼ਮੂਲੀਅਤ ਕਰਦਿਆਂ ਪਾਰਟੀ ਪ੍ਰਤੀ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਪੰਜਾਬ ਵਿਚ ਅਗਲੀ ਸਰਕਾਰ ਕਾਂਗਰਸ ਦੀ ਹੀ ਬਣੇਗੀ-ਰਾਜਬਲਵਿੰਦਰ ਸਿੰਘ ਮਰਾੜ੍ਹ 05-11-2026
ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਕਾਂਗਰਸ ਪਾਰਟੀ ਵਲੋਂ ਅੱਜ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ’ਚ ਸ਼ਮੂਲੀਅਤ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਰਾਜਬਲਵਿੰਦਰ ਸਿੰਘ ਮਰਾੜ੍ਹ ਦੀ ਅਗਵਾਈ ਹੇਠ ਕਰੀਬ 100 ਕਾਰਾਂ ਦਾ ਵਿਸ਼ਾਲ ਕਾਫ਼ਲਾ ਪੂਰੇ ਜੋਸ਼ੋ-ਖਰੋਸ਼ ਨਾਲ ਸੰਗਰੂਰ ਲਈ ਰਵਾਨਾ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ, ਵਰਕਰਾਂ ਤੇ ਸਮਰਥਕਾਂ ਨੇ ਸ਼ਮੂਲੀਅਤ ਕਰਦਿਆਂ ਪਾਰਟੀ ਪ੍ਰਤੀ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਰਵਾਨਗੀ ਦੌਰਾਨ ਕਾਂਗਰਸੀ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ। ਕਾਰਾਂ ਦੇ ਇਸ ਵੱਡੇ ਕਾਫ਼ਲੇ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਸੰਗਰੂਰ ਵੱਲ ਕੂਚ ਕਰਦਿਆਂ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ’ਚ ਪਹੁੰਚਣ ਦਾ ਸੁਨੇਹਾ ਦਿੱਤਾ। ਇਸ ਮੌਕੇ ਵਰਕਰਾਂ ਵਲੋਂ ਕਾਂਗਰਸ ਪਾਰਟੀ ਦੇ ਹੱਕ ਵਿਚ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਜਬਲਵਿੰਦਰ ਸਿੰਘ ਮਰਾੜ੍ਹ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ, ਲੋਕਤੰਤਰ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਵਾਜ਼ ਬੁਲੰਦ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਹੋ ਰਹੀ ਇਹ ਸੂਬਾ ਪੱਧਰੀ ਰੈਲੀ ਪਾਰਟੀ ਦੀ ਮਜ਼ਬੂਤੀ ਤੇ ਵਰਕਰਾਂ ਦੇ ਉਤਸ਼ਾਹ ਦਾ ਪ੍ਰਤੀਕ ਹੈ। ਰੈਲੀ ਵਿਚ ਪਹੁੰਚਣ ਲਈ ਲੋਕਾਂ ਦੇ ਉਤਸ਼ਾਹ ਨੇ ਇ ਹ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਬਦਲਾਅ ਵਾਲੀ ਮੌਜੂਦਾ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਕਾਂਗਰਸ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੀ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਸਾਈਬਰ ਠੱਗਾਂ ਨੇ ਪੁਲਿਸ ਮੁਲਾਜ਼ਮ ਦਾ ਖਾਤਾ ਹੈਕ ਕਰਕੇ ਉਡਾਏ ਪੈਸੇ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਮਾਨਵਤਾ ਸੇਵਾ ਆਸ਼ਰਮ ਦਾ ਕੀਤਾ ਉਦਘਾਟਨ
Ad Position 24