ਪਰਾਲੀ ਤੋਂ ਪੈਦਾ ਹੋਣ ਵਾਲਾ ਧੂੰਆਂ ਮਨੁੱਖਾਂ ਅਤੇ ਪਸ਼ੂਆਂ ਦੀ ਸਿਹਤ ਲਈ ਨੁਕਸਾਨਦੇਹ- ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ , 4 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲਾ ਧੂੰਆਂ ਮਨੁੱਖਾਂ ਤੇ ਪਸ਼ੂਆਂ ਦੀ ਸਿਹਤ ਲਈ ਨੁਕਸਾਨਦੇਹ ਹੈ । ਇਸ ਤੋਂ ਇਲਾਵਾ ਅੱਗ ਲੱਗਣ ਕਾਰਨ ਮਿੱਟੀ ’ ਚ ਮੌਜੂਦ ਲਾਭਕਾਰੀ ਸੂਖਮ ਜੀਵ ਵੀ ਨਸ਼ਟ ਹੋ ਜਾਂਦੇ ਹਨ ਅਤੇ ਵਾਤਾਵਰਣ ਦਾ ਸੰਤੁਲਨ ਵਿਗੜਦਾ ਹੈ ।
ਸ੍ਰੀ ਮੁਕਤਸਰ ਸਾਹਿਬ , 4 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲਾ ਧੂੰਆਂ ਮਨੁੱਖਾਂ ਤੇ ਪਸ਼ੂਆਂ ਦੀ ਸਿਹਤ ਲਈ ਨੁਕਸਾਨਦੇਹ ਹੈ । ਇਸ ਤੋਂ ਇਲਾਵਾ ਅੱਗ ਲੱਗਣ ਕਾਰਨ ਮਿੱਟੀ ’ ਚ ਮੌਜੂਦ ਲਾਭਕਾਰੀ ਸੂਖਮ ਜੀਵ ਵੀ ਨਸ਼ਟ ਹੋ ਜਾਂਦੇ ਹਨ ਅਤੇ ਵਾਤਾਵਰਣ ਦਾ ਸੰਤੁਲਨ ਵਿਗੜਦਾ ਹੈ । ਇਸ ਲਈ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਣਾ ਚਾਹੀਦਾ ਹੈ । ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵਲੋਂ ਦੱਸੇ ਗਏ ਤਰੀਕਿਆਂ ਨੂੰ ਅਪਣਾਉਣ । ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ’ ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ । ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਕੇ ਉਚਿਤ ਤਕਨੀਕਾਂ ਅਤੇ ਮਸ਼ੀਨਰੀ ਬਾਰੇ ਜਾਣਕਾਰੀ ਪ੍ਰਾਪਤ ਕਰਨ । ਉਹਨਾਂ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਨਾਲ ਹੀ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨੂੰ ਰੋਕਿਆ ਜਾ ਸਕਦਾ ਹੈ ਅਤੇ ਜ਼ਿਲ੍ਹੇ ਨੂੰ ਸਾਫ਼ - ਸੁਥਰਾ ਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਯਤਨਾਂ ਨੂੰ ਸਫ਼ਲ ਕੀਤਾ ਜਾ ਸਕਦਾ ਹੈ ।