04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮਾਤਾ ਭਾਗ ਕੌਰ ਸੇਵਾ ਸੁਸਾਇਟੀ ਨੇ ਔਰਤਾਂ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਾਤਾ ਭਾਗ ਕੌਰ ਸੇਵਾ ਸੁਸਾਇਟੀ ਵਲੋਂ ਪਿੰਡ ਚੱਕ ਬੀੜ ਸਰਕਾਰ ਵਿਖੇ ਔਰਤਾਂ ਦੀ ਸਿਹਤ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੁਸਾਇਟੀ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਔਰਤਾਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਅਤੇ ਸਿਹਤ ਦੀ ਸੰਭਾਲ ਸੰਬੰਧੀ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 05-11-2026
ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਾਤਾ ਭਾਗ ਕੌਰ ਸੇਵਾ ਸੁਸਾਇਟੀ ਵਲੋਂ ਪਿੰਡ ਚੱਕ ਬੀੜ ਸਰਕਾਰ ਵਿਖੇ ਔਰਤਾਂ ਦੀ ਸਿਹਤ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੁਸਾਇਟੀ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਔਰਤਾਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਅਤੇ ਸਿਹਤ ਦੀ ਸੰਭਾਲ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਕਸਰ ਔਰਤਾਂ ਵਿਚ ਖ਼ੂਨ ਦੀ ਕਮੀ ਦੀ ਸਮੱਸਿਆ ਪਾਈ ਜਾਂਦੀ ਹੈ, ਜਿਸ ਕਾਰਨ ਸਰੀਰ ਵਿਚ ਕਮਜ਼ੋਰੀ ਤੇ ਹੋਰ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਲਈ ਔਰਤਾਂ ਨੂੰ ਆਪਣੀ ਖ਼ੁਰਾਕ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਅਤੇ ਰੋਜ਼ਾਨਾ ਭੋਜਨ ਵਿਚ ਹਰੀਆਂ ਪੱਤੇਦਾਰ ਸਬਜ਼ੀਆਂ ਤੇ ਪੌਸ਼ਟਿਕ ਖ਼ੁਰਾਕ ਨੂੰ ਸ਼ਾਮਿਲ ਕਰਨਾ ਚਾਹੀਦਾ ਹੈ। ਉਨ੍ਹਾਂ ਲੋੜ ਅਨੁਸਾਰ ਡਾਕਟਰੀ ਸਲਾਹ ਨਾਲ ਆਇਰਨ ਦੀਆਂ ਗੋਲੀਆਂ ਲੈਣ ਅਤੇ ਸਮੇਂ-ਸਮੇਂ ਸਿਰ ਸਿਹਤ ਜਾਂਚ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ। ਸੈਮੀਨਾਰ ਦੌਰਾਨ ਔਰਤਾਂ ਨੂੰ ਮੁਫ਼ਤ ਮਲਟੀਵਿਟਾਮਿਨ ਤੇ ਆਇਰਨ ਦੀਆਂ ਦਵਾਈਆਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਲੋਕ ਸੇਵਾ ਦੇ ਉਦੇਸ਼ ਨਾਲ ਆਉਣ ਵਾਲੇ ਦਿਨਾਂ ਵਿਚ ਵੀ ਵੱਖ-ਵੱਖ ਥਾਵਾਂ ’ਤੇ ਮੈਡੀਕਲ ਕੈਂਪ ਲਗਾਏ ਜਾਣਗੇ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਕਰੀਅਰ ਗਾਈਡੈਂਸ ਅਧੀਨ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸਮਰਾਟ ਕਾਠਪਾਲ ਨੇ ਜੰਮੂ ਵਿਖੇ ਨੈਸ਼ਨਲ ਭੰਗੜਾ ਚੈਂਪੀਅਨਸ਼ਿਪ ’ਚ ਜਿੱਤ ਹਾਸਿਲ ਕੀਤੀ
Ad Position 24