04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਵਾਟਰ ਵਰਕਸ ਟੈਂਕ ਦੇ ਓਵਰਫ਼ਲੋ ਕਾਰਨ ਪੀਣ ਵਾਲੇ ਪਾਣੀ ਦੀ ਸ਼ੁੱਧਤਾ ਨੂੰ ਖ਼ਤਰਾ

ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਰਣਜੀਤ ਸਿੰਘ ਢਿੱਲੋਂ)- ਵਾਟਰ ਵਰਕਸ ਦੇ ਟੈਂਕ ਦੇ ਓਵਰਫ਼ਲੋ ਹੋਣ ਕਾਰਨ ਆਲੇ-ਦੁਆਲੇ ਫ਼ੈਲ ਰਹੀ ਗੰਦਗੀ, ਪਲਾਸਟਿਕ ਤੇ ਕੂੜੇ ਕਾਰਨ ਪੀਣ ਵਾਲੇ ਪਾਣੀ ਦੀ ਸ਼ੁੱਧਤਾ ਪ੍ਰਭਾਵਿਤ ਹੋਣ ਦੇ ਖ਼ਦਸ਼ੇ ਨੂੰ ਲੈ ਕੇ ਸਮਾਰਟ ਮਾਰਨਿੰਗ ਵਾਕ ਗਰੁੱਪ ਵਲੋਂ ਚਿੰਤਾ ਪ੍ਰਗਟਾਈ ਗਈ। ਇਸ ਸਮੱਸਿਆ ਦੇ ਹੱਲ ਲਈ ਗਰੁੱਪ ਦੇ ਮੈਂਬਰਾਂ ਨੇ ਪ੍ਰਧਾਨ ਰਾਜੀਵ ਦਾਬੜਾ ਦੀ ਅਗਵਾਈ ਹੇਠ ਜਲ ਸਪਲਾਈ ਵਿਭਾਗ ਦੇ ਐਸ.

Ad Position 21
No active advertisement
ਅਜੀਤ ਡੈਸਕ 05-11-2026
ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਰਣਜੀਤ ਸਿੰਘ ਢਿੱਲੋਂ)- ਵਾਟਰ ਵਰਕਸ ਦੇ ਟੈਂਕ ਦੇ ਓਵਰਫ਼ਲੋ ਹੋਣ ਕਾਰਨ ਆਲੇ-ਦੁਆਲੇ ਫ਼ੈਲ ਰਹੀ ਗੰਦਗੀ, ਪਲਾਸਟਿਕ ਤੇ ਕੂੜੇ ਕਾਰਨ ਪੀਣ ਵਾਲੇ ਪਾਣੀ ਦੀ ਸ਼ੁੱਧਤਾ ਪ੍ਰਭਾਵਿਤ ਹੋਣ ਦੇ ਖ਼ਦਸ਼ੇ ਨੂੰ ਲੈ ਕੇ ਸਮਾਰਟ ਮਾਰਨਿੰਗ ਵਾਕ ਗਰੁੱਪ ਵਲੋਂ ਚਿੰਤਾ ਪ੍ਰਗਟਾਈ ਗਈ। ਇਸ ਸਮੱਸਿਆ ਦੇ ਹੱਲ ਲਈ ਗਰੁੱਪ ਦੇ ਮੈਂਬਰਾਂ ਨੇ ਪ੍ਰਧਾਨ ਰਾਜੀਵ ਦਾਬੜਾ ਦੀ ਅਗਵਾਈ ਹੇਠ ਜਲ ਸਪਲਾਈ ਵਿਭਾਗ ਦੇ ਐਸ.ਡੀ.ਓ. ਜਗਮੋਹਣ ਸਿੰਘ ਨੂੰ ਮੰਗ ਪੱਤਰ ਸੌਂਪ ਕੇ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਮੰਗ ਕੀਤੀ। ਇਸ ਮੌਕੇ ਗਰੁੱਪ ਦੇ ਮੈਂਬਰਾਂ ਨੇ ਦੱਸਿਆ ਕਿ ਵਾਟਰ ਵਰਕਸ ਦੇ ਟੈਂਕ ਵਿਚੋਂ ਪਾਣੀ ਓਵਰਫ਼ਲੋ ਹੋਣ ਕਾਰਨ ਆਲੇ-ਦੁਆਲੇ ਪਾਣੀ ਇਕੱਠਾ ਹੋ ਰਿਹਾ ਹੈ। ਇਸ ਦੇ ਨੇੜੇ ਗੰਦਗੀ, ਪਲਾਸਟਿਕ ਤੇ ਕੂੜਾ ਪਏ ਹੋਣ ਕਾਰਨ ਪੀਣ ਵਾਲੇ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੀਣ ਵਾਲਾ ਪਾਣੀ ਲੋਕਾਂ ਦੀ ਸਿਹਤ ਨਾਲ ਸਿੱਧਾ ਜੁੜਿਆ ਹੋਇਆ ਹੈ, ਇਸ ਲਈ ਇਸ ਮਾਮਲੇ ਨੂੰ ਅਣਗੌਲਿਆ ਨਹੀਂ ਕੀਤਾ ਜਾਣਾ ਚਾਹੀਦਾ। ਜੇਕਰ ਸਮੇਂ ਸਿਰ ਸਫ਼ਾਈ ਤੇ ਲੋੜੀਂਦੇ ਪ੍ਰਬੰਧ ਨਾ ਕੀਤੇ ਗਏ ਤਾਂ ਇਹ ਸਮੱਸਿਆ ਲੋਕਾਂ ਲਈ ਸਿਹਤ ਸੰਬੰਧੀ ਮੁਸ਼ਕਿਲਾਂ ਪੈਦਾ ਕਰ ਸਕਦੀ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਟੈਂਕ ਦੇ ਓਵਰਫ਼ਲੋ ਹੋਣ ਦੇ ਕਾਰਨਾਂ ਦਾ ਪਤਾ ਲਗਾ ਕੇ ਇਸ ਨੂੰ ਤੁਰੰਤ ਠੀਕ ਕੀਤਾ ਜਾਵੇ, ਆਲੇ-ਦੁਆਲੇ ਦੀ ਸਫ਼ਾਈ ਕਰਵਾਈ ਜਾਵੇ ਅਤੇ ਪੀਣ ਵਾਲੇ ਪਾਣੀ ਦੇ ਨਮੂਨਿਆਂ ਦੀ ਜਾਂਚ ਕਰਵਾ ਕੇ ਉਸ ਦੀ ਗੁਣਵੱਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ਼ ਤੇ ਸੁਰੱਖਿਅਤ ਪਾਣੀ ਮੁਹੱਈਆ ਕਰਵਾਉਣਾ ਵਿਭਾਗ ਦੀ ਮੁੱਢਲੀ ਜ਼ਿੰਮੇਵਾਰੀ ਹੈ। ਇਸ ਮੌਕੇ ਐਸ.ਡੀ.ਓ. ਜਗਮੋਹਨ ਸਿੰਘ ਸੰਧੂ ਨੂੰ ਸਮੱਸਿਆ ਤੋਂ ਜਾਣੂ ਕਰਵਾਉਂਦਿਆਂ ਜਲਦ ਹੱਲ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਪਰਮਵੀਰ ਸਿੰਘ, ਮਨੀਸ਼ ਦੂਆ ਅਤੇ ਅੰਮ੍ਰਿਤਪਾਲ ਸਿੰਘ ਸਮੇਤ ਗਰੁੱਪ ਦੇ ਹੋਰ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਦਾ 30 ਬੱਸਾਂ ਦਾ ਵੱਡਾ ਕਾਫ਼ਲਾ ਸੰਗਰੂਰ ਲਈ ਰਵਾਨਾ ਅਗਲੀ ਖ਼ਬਰ ਕਰੀਅਰ ਗਾਈਡੈਂਸ ਅਧੀਨ ਸੈਮੀਨਾਰ ਕਰਵਾਇਆ
Ad Position 24