ਇੰਸਪੈਕਟਰ ਪ੍ਰੇਮ ਨਾਥ ਪਦਉਨਤ ਹੋ ਕੇ ਡੀ. ਐਸ. ਪੀ. ਬਣੇ
ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਜੰਮਪਲ ਤੇ ਪੰਜਾਬ ਪੁਲਿਸ ਵਿਚ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਇੰਸਪੈਕਟਰ ਪ੍ਰੇਮ ਨਾਥ ਨੂੰ ਉਨ੍ਹਾਂ ਦੀਆਂ ਮਿਹਨਤੀ, ਸਮਰਪਿਤ ਤੇ ਸ਼ਾਨਦਾਰ ਪੁਲਿਸ ਸੇਵਾਵਾਂ ਦੇ ਮੱਦੇਨਜ਼ਰ ਡੀ. ਐਸ.
ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਜੰਮਪਲ ਤੇ ਪੰਜਾਬ ਪੁਲਿਸ ਵਿਚ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਇੰਸਪੈਕਟਰ ਪ੍ਰੇਮ ਨਾਥ ਨੂੰ ਉਨ੍ਹਾਂ ਦੀਆਂ ਮਿਹਨਤੀ, ਸਮਰਪਿਤ ਤੇ ਸ਼ਾਨਦਾਰ ਪੁਲਿਸ ਸੇਵਾਵਾਂ ਦੇ ਮੱਦੇਨਜ਼ਰ ਡੀ.ਐਸ.ਪੀ. ਦੇ ਅਹੁਦੇ ’ਤੇ ਪਦਉਨਤ ਕੀਤਾ ਗਿਆ ਹੈ। ਇਸ ਮੌਕੇ ਸਪੈਸ਼ਲ ਡੀ.ਜੀ.ਪੀ. ਏ.ਐਸ. ਰਾਏ (ਟ੍ਰੈਫ਼ਿਕ ਤੇ ਸੜਕ ਸੁਰੱਖਿਆ) ਵਲੋਂ ਉਨ੍ਹਾਂ ਦੇ ਮੋਢਿਆਂ ’ਤੇ ਤਰੱਕੀ ਦੇ ਸਟਾਰ ਲਗਾ ਕੇ ਡੀ.ਐਸ.ਪੀ. ਬਣਨ ’ਤੇ ਮੁਬਾਰਕਬਾਦ ਦਿੱਤੀ ਗਈ। ਆਪਣੇ ਲੰਮੇ ਪੁਲਿਸ ਕੈਰੀਅਰ ਦੌਰਾਨ ਪ੍ਰੇਮ ਨਾਥ ਨੇ ਜ਼ਿਲ੍ਹਾ ਫ਼ਿਰੋਜ਼ਪੁਰ, ਮੋਗਾ, ਫ਼ਰੀਦਕੋਟ, ਫ਼ਾਜ਼ਿਲਕਾ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾਈਆਂ। ਇਸ ਦੌਰਾਨ ਉਨ੍ਹਾਂ ਕਈ ਥਾਣਿਆਂ ਵਿਚ ਮੁੱਖ ਅਫ਼ਸਰ ਵਜੋਂ ਵੀ ਜ਼ਿੰਮੇਵਾਰੀ ਸੰਭਾਲੀ ਅਤੇ ਆਪਣੇ ਤਜ਼ਰਬੇ ਤੇ ਕਾਰਜਸ਼ੈਲੀ ਨਾਲ ਪੁਲਿਸ ਵਿਭਾਗ ਵਿਚ ਵੱਖਰੀ ਪਛਾਣ ਬਣਾਈ। ਸ੍ਰੀ ਮੁਕਤਸਰ ਸਾਹਿਬ ਨਾਲ ਜੁੜੇ ਹੋਣ ਕਾਰਨ ਇਲਾਕੇ ਦੇ ਲੋਕਾਂ ਵਿਚ ਉਨ੍ਹਾਂ ਦੀ ਚੰਗੀ ਜਾਣ-ਪਛਾਣ ਹੈ ਅਤੇ ਉਨ੍ਹਾਂ ਦੇ ਸਮਾਜਿਕ ਵਿਵਹਾਰ ਤੇ ਸ਼ਰਾਫ਼ਤ ਕਾਰਨ ਲੋਕ ਉਨ੍ਹਾਂ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਦੀ ਇਸ ਤਰੱਕੀ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਅਤੇ ਜਾਣਕਾਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ।