ਡਾ. ਕਰਨਜੀਤ ਸਿੰਘ ਗਿੱਲ ਨੂੰ ਕੇਨ ਕਮਿਸ਼ਨਰ ਨਿਯੁਕਤ ਕਰਨ ਦਾ ਸਵਾਗਤ
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਖੇਤੀਬਾੜੀ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ. ਕਰਨਜੀਤ ਸਿੰਘ ਗਿੱਲ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਤੇ ਪ੍ਰਸ਼ਾਸਨਿਕ ਤਜ਼ਰਬੇ ਨੂੰ ਵੇਖਦਿਆਂ ਕੇਨ ਕਮਿਸ਼ਨਰ ਪੰਜਾਬ ਨਿਯੁਕਤ ਕੀਤਾ ਗਿਆ ਹੈ।
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਖੇਤੀਬਾੜੀ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ. ਕਰਨਜੀਤ ਸਿੰਘ ਗਿੱਲ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਤੇ ਪ੍ਰਸ਼ਾਸਨਿਕ ਤਜ਼ਰਬੇ ਨੂੰ ਵੇਖਦਿਆਂ ਕੇਨ ਕਮਿਸ਼ਨਰ ਪੰਜਾਬ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਆਪਣਾ ਨਵਾਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਦਾ ਸ੍ਰੀ ਮੁਕਤਸਰ ਸਾਹਿਬ ਸਮੇਤ ਇਲਾਕੇ ਦੇ ਲੋਕਾਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ। ਡਾ. ਕਰਨਜੀਤ ਸਿੰਘ ਗਿੱਲ ਨੂੰ ਪੰਜਾਬ ਸਰਕਾਰ ਦੇ ਇਮਾਨਦਾਰ, ਮਿਹਨਤੀ ਤੇ ਤਜ਼ਰਬੇਕਾਰ ਅਧਿਕਾਰੀਆਂ ’ਚੋਂ ਇਕ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ’ਚ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈਆਂ ਹਨ। ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ਮੁੱਖ ਖੇਤੀਬਾੜ ੀ ਅਫ਼ਸਰ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਦੌਰਾਨ ਕਿਸਾਨਾਂ ਤੇ ਖੇਤੀਬਾੜੀ ਨਾਲ ਜੁੜੇ ਵਰਗਾਂ ਨਾਲ ਉਨ੍ਹਾਂ ਦਾ ਚੰਗਾ ਤਾਲਮੇਲ ਰਿਹਾ ਤੇ ਵਿਭਾਗੀ ਕੰਮਕਾਜ ਵਿਚ ਉਨ੍ਹਾਂ ਦਾ ਯੋਗਦਾਨ ਸ਼ਲਾਘਾਯੋਗ ਰਿਹਾ। ਜ਼ਿਕਰਯੋਗ ਹੈ ਕਿ ਉਹ ਗੁਰਬਰਿੰਦਰ ਸਿੰਘ ਸੰਧੂ ਬਾਜਾ ਮਰਾੜ੍ਹ ਐਸ.ਡੀ.ਓ. ਪਾਵਰਕਾਮ ਬਰੀਵਾਲਾ ਦੇ ਜੀਜਾ ਜੀ ਹਨ।