ਗੁਰਫਤਹਿ ਸਿੰਘ ਸੋਈ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਸੋਈ) ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਗੁਰਫਤਿਹ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਉਪਰੰਤ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਗੁਰਫਤਿਹ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੇ ਗ੍ਰਹਿ ਵਿਖੇ ਪਹੁੰਚੇ।
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਸੋਈ) ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਗੁਰਫਤਿਹ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਉਪਰੰਤ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਗੁਰਫਤਿਹ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਹਨੀ ਫ਼ੱਤਣਵਾਲਾ ਨੇ ਗੁਰਫਤਿਹ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਗੁਰਫਤਿਹ ਸਿੰਘ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਨਿਭਾਉਣਗੇ ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਗੁਰਫਤਿਹ ਸਿੰਘ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਜਗਜੀਤ ਸਿੰਘ ਢਿੱਲੋਂ, ਖੁਸ਼ਪ੍ਰੀਤ ਸਿੰਘ, ਨਿਰਮਲ ਨਿੰਮਾ ਪਹਿਲਵਾਨ ਅਤੇ ਦਿਲਰਾਜ ਚੌਂਤਰਾ ਵੀ ਮੌਜੂਦ ਸਨ।