12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦਾ ਸਾਲਾਨਾ ਸਮਾਗਮ ਕਰਵਾਇਆ 70 ਸਾਲ ਦੀ ਉਮਰ ਪੂਰੀ ਕਰਨ ਵਾਲੇ ਪੈਨਸ਼ਨਰਾਂ ਸਮੇਤ ਹੋਰ ਸਾਥੀਆਂ ਦਾ ਸਨਮਾਨ

ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦਾ 16ਵਾਂ ਸਾਲਾਨਾ ਸਮਾਗਮ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਧਾਨ ਮੇਜਰ ਸਿੰਘ ਚੌਂਤਰਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਜਸਵਿੰਦਰ ਸਿੰਘ ਚਾਹਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 13-11-2026
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦਾ 16ਵਾਂ ਸਾਲਾਨਾ ਸਮਾਗਮ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਧਾਨ ਮੇਜਰ ਸਿੰਘ ਚੌਂਤਰਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਜਸਵਿੰਦਰ ਸਿੰਘ ਚਾਹਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ’ਚ ਪੰਜਾਬ ਰੋਡਵੇਜ਼ ਦੇ ਸੇਵਾ ਮੁਕਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿਚ ਕੀਤੀ। ਸਮਾਗਮ ਦੇ ਪ੍ਰਧਾਨਗੀ ਮੰਡਲ ’ਚ ਮੇਜਰ ਸਿੰਘ ਚੌਂਤਰਾ, ਅਜੈਬ ਸਿੰਘ ਸੰਧੂ ਸੋਹਣੇਵਾਲਾ, ਮਨਮੋਹਨ ਸਿੰਘ, ਪਰਸ਼ੋਤਮ ਗਿਰਧਰ, ਨਛੱਤਰ ਸਿੰਘ ਜੈਤੋ, ਪੰਜਾਬ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ, ਜਸਵੰਤ ਸਿੰਘ ਬਰਾੜ, ਬਲਵੀਰ ਸਿੰਘ ਚੌਧਰੀ ਅਤੇ ਕੁਲਦੀਪ ਸਿੰਘ ਬਰਾੜ ਸ਼ਾਮਿਲ ਹੋਏ। ਸਮਾਗਮ ਦੇ ਪਹਿਲੇ ਸੈਸ਼ਨ ਦੌਰਾਨ ਪਿਛਲੇ ਦਿਨਾਂ ਵਿਚ ਸਦੀਂਵੀ ਵਿਛੋੜਾ ਦੇ ਗਏ ਐਸੋਸੀਏਸ਼ਨ ਦੇ ਸਾਥੀਆਂ ਪਰਵਿੰਦਰ ਸਿੰਘ ਬੇਦੀ, ਦਰਸ਼ਨ ਸਿੰਘ ਵੱਟੂ, ਰਣਜੀਤ ਸਿੰਘ ਰੋਮਾਣਾ ਤੇ ਜੰਗੀਰ ਸਿੰਘ ਤੋਂ ਇਲਾਵਾ ਸੇਵਾ ਮੁਕਤ ਕਰਮਚਾਰੀ ਖੰਡਾ ਸਿੰਘ ਦੀ ਧਰਮਪਤਨੀ ਅਤੇ ਲਹਿਣਾ ਸਿੰਘ ਖਿਓਵਾਲੀ ਦੇ ਭਰਾ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਦੂਜੇ ਸੈਸ਼ਨ ਵਿਚ ਮੁੱਖ ਮਹਿਮਾਨ ਜਨਰਲ ਮੈਨੇਜਰ ਜਸਵਿੰਦਰ ਸਿੰਘ ਚਾਹਲ ਨੇ ਸੰਬੋਧਨ ਕਰਦਿਆਂ ਐਸੋਸੀਏਸ਼ਨ ਨੂੰ 16ਵਾਂ ਸਾਲਾਨਾ ਸਮਾਗਮ ਕਰਵਾਉਣ ਅਤੇ ਪੈਨਸ਼ਨਰ ਦਿਵਸ ਦੇ ਮੌਕੇ ’ਤੇ ਵਧਾਈ ਦਿੱਤੀ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ 70 ਸਾਲ ਦੀ ਉਮਰ ਪੂਰੀ ਕਰ ਚੁੱਕੇ ਪੈਨਸ਼ਨਰ ਨਛੱਤਰ ਸਿੰਘ ਜੈਤੋ ਤੇ ਕੁਲਦੀਪ ਸਿੰਘ ਭਾਗਸਰੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਕਰਮਜੀਤ ਸ਼ਰਮਾ ਅਤੇ ਰਣਜੀਤ ਸਿੰਘ ਢਿੱਲੋਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੇਜਰ ਸਿੰਘ ਚੌਂਤਰਾ ਨੇ ਸੰਬੋਧਨ ਕਰਦਿਆਂ ਜਥੇਬੰਦੀ ਦੀਆਂ ਪਿਛਲੇ ਸਮੇਂ ਦੀਆਂ ਗਤੀਵਿਧੀਆਂ, ਪੈਨਸ਼ਨਰਾਂ ਦੇ ਹੱਕਾਂ ਲਈ ਕੀਤੇ ਸੰਘਰਸ਼ ਅਤੇ ਜਥੇਬੰਦਕ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਟੇਜ ਸਕੱਤਰ ਦੀ ਭੂਮਿਕਾ ਇੰਦਰਪਾਲ ਸਿੰਘ ਸੰਧੂ ਨੇ ਨਿਭਾਈ। ਅੰਤ ’ਚ ਮੇਜਰ ਸਿੰਘ ਪ੍ਰਧਾਨ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਬਲਦੇਵ ਰਾਜ, ਦਰਸ਼ਨ ਸਿੰਘ ਬਰਾੜ ਕੋਟ ਸੁਖੀਆ, ਮਲਕੀਤ ਸਿੰਘ ਸਰਾਂ, ਸੁਰਜੀਤ ਸਿੰਘ ਜੈਤੋ, ਗੁਰਨਾਮ ਸਿੰਘ ਗੋਂਦਾਰਾ, ਕਰਨੈਲ ਸਿੰਘ ਮਾੜੀ ਮੁਸਤਫਾ, ਨਛੱਤਰ ਸਿੰਘ ਰੋਡੇ, ਤਰਸੇਮ ਸਿੰਘ ਥਾਂਦੇਵਾਲਾ, ਮਨਜੀਤ ਸਿੰਘ ਸੰਗੂਧੌਣ, ਰਛਰੇਪਾਲ ਸਿੰਘ, ਮਲਕੀਤ ਸਿੰਘ ਵੀਰੇ ਵਾਲਾ, ਸੁਰਜੀਤ ਸਿੰਘ ਚੱਕ ਬੀੜ ਸਰਕਾਰ, ਰੂਪ ਸਿੰਘ ਢਿੱਲੋਂ ਬਰਗਾੜੀ, ਸਵਰਨ ਸਿੰਘ ਸੂਰੇਵਾਲਾ, ਅਮਰੀਕ ਸਿੰਘ, ਦਰਸ਼ਨ ਸਿੰਘ ਗੋਨਿਆਣਾ, ਅਮਰਜੀਤ ਸਿੰਘ ਸਮਾਲਸਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਮਿਹਰਬਾਨ ਸਿੰਘ ਬਿੱਟੂ ਨੂੰ ਸਦਮਾ , ਚਾਚੀ ਦਾ ਦਿਹਾਂਤ ਅਗਲੀ ਖ਼ਬਰ ਪਹਿਲੀ ਪੰਜਾਬ ਮਾਸਟਰਜ਼ ਅਥਲੈਟਿਕ ਮੀਟ 14 ਤੇ 15 ਨੂੰ
Ad Position 24