13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜ਼ਿਲ੍ਹਾ ਤੇ ਚੋਣ ਹਲਕਾ ਪੱਧਰ ’ਤੇ ਕਰਵਾਏ ਜਾਣਗੇ ਲੇਖ ਲਿਖਣ ਤੇ ਪ੍ਰਸ਼ਨੋਤਰੀ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ , 13 ਨਵੰਬਰ ( ਹਰਮਹਿੰਦਰ ਪਾਲ )- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਆਰੰਭ ਹੋ ਗਈਆਂ ਹਨ । ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਦਿਆਰਥੀਆਂ ਵਿਚ ਵੋਟ ਦੇ ਮਹੱਤਵ ਸੰਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਲੇਖ ਲਿਖਣ ਤੇ ਕੁਇਜ ਮੁਕਾਬਲੇ ਕਰਵਾਏ ਜਾਣੇ ਹਨ ।

Ad Position 21
No active advertisement
ਅਜੀਤ ਡੈਸਕ 14-11-2026
ਸ੍ਰੀ ਮੁਕਤਸਰ ਸਾਹਿਬ , 13 ਨਵੰਬਰ ( ਹਰਮਹਿੰਦਰ ਪਾਲ )- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਆਰੰਭ ਹੋ ਗਈਆਂ ਹਨ । ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਦਿਆਰਥੀਆਂ ਵਿਚ ਵੋਟ ਦੇ ਮਹੱਤਵ ਸੰਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਲੇਖ ਲਿਖਣ ਤੇ ਕੁਇਜ ਮੁਕਾਬਲੇ ਕਰਵਾਏ ਜਾਣੇ ਹਨ । ਇਹ ਮੁਕਾਬਲੇ ਚੋਣ ਸਾਖ਼ਰਤਾ ਕਲੱਬਾਂ ਰਾਹੀਂ ਜ਼ਿਲ੍ਹਾ ਪੱਧਰ ਤੇ ਚੋਣ ਹਲਕਾ ਪੱਧਰ ’ ਤੇ ਸਕੂਲਾਂ ਅਤੇ ਕਾਲਜਾਂ ਵਿਚ ਕਰਵਾਏ ਜਾਣੇ ਹਨ । ਉਨ੍ਹਾਂ ਦੱਸਿਆ ਕਿ 11 ਤੇ 12 ਨਵੰਬਰ ਨੂੰ ਸੰਸਥਾ ਪੱਧਰੀ ਦੌਰ ਤਹਿਤ ਹਰੇਕ ਮੁਕਾਬਲੇ ਲਈ 2 ਵਿਦਿਆਰਥੀਆਂ ਦੀ ਚੋਣ ਕੀਤੀ ਗਈ , ਜਦਕਿ 17 ਨਵੰਬਰ ਨੂੰ ਵਿਧਾਨ ਸਭਾ ਹਲਕਾ ਪੱਧਰੀ ਦੌਰ ਵਿਚ ਪ੍ਰਤੀ ਮੁਕਾਬਲਾ ਹਰੇਕ ਵਿਧਾਨ ਸਭਾ ਹਲਕੇ ਵਿਚੋਂ 10 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ । ਜ਼ਿਲ੍ਹਾ ਪੱਧਰੀ ਫਾਈਨਲ ਮੁਕਾਬਲਾ 18 ਨਵੰਬਰ ਨੂੰ ਹੋਵੇਗਾ ਅਤੇ 20 ਨਵੰਬਰ ਨੂੰ ਨਤੀਜਿਆਂ ਦੀ ਘੋਸ਼ਣਾ ਕਰਦਿਆਂ ਸਰਟੀਫ਼ਿਕੇਟ ਜਾਰੀ ਕੀਤੇ ਜਾਣਗੇ । ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ ਤੇ ਚੋਣ ਹਲਕਾ ਪੱਧਰ ’ ਤੇ ਸਕੂਲਾਂ ਤੇ ਕਾਲਜਾਂ ਵਿਚ ਸਵੀਪ ਜਾਗਰੂਕਤਾ ਗਤੀਵਿਧੀਆਂ ਦਾ ਵਿਸ਼ੇਸ਼ ਮਹੱਤਵ ਹੈ ਤਾਂ ਜੋ ਵਿਦਿਆਰਥੀਆਂ ਰਾਹੀਂ ਉਨ੍ਹਾਂ ਦੇ ਮਾਪਿਆਂ ਅਤੇ ਸਮਾਜ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਬਠਿੰਡਾ ਚੌਂਕ ਵਿਖੇ ਲਗਾਇਆ ਜਾਣ ਵਾਲਾ ਜਾਮ ਮੁਲਤਵੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਕੁਰਬਾਨੀ ਨੂੰ ਸਦਾ ਯਾਦ ਰੱਖਿਆ ਜਾਵੇਗਾ-ਗਿਆਨੀ ਕੁਲਦੀਪ ਸਿੰਘ ਗੜਗੱਜ
Ad Position 24