13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੰਯੁਕਤ ਕਿਸਾਨ ਮੋਰਚੇ ਵਲੋਂ ਬਠਿੰਡਾ ਚੌਂਕ ਵਿਖੇ ਲਗਾਇਆ ਜਾਣ ਵਾਲਾ ਜਾਮ ਮੁਲਤਵੀ

ਮਲੋਟ, 13 ਨਵੰਬਰ (ਪਾਟਿਲ)-ਮੰਡੀਆਂ ਵਿਚ ਝੋਨੇ ਦੀ ਖ਼ਰੀਦ, ਲਿਫ਼ਟਿੰਗ, ਬਾਰਦਾਨੇ ਤੇ ਤੋਲ ਸਮੇਤ ਹੋਰ ਸਮੱਸਿਆਵਾਂ ਨੂੰ ਲੈ ਕੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਬਠਿੰਡਾ ਚੌਂਕ ਮਲੋਟ ਵਿਖੇ ਜਾਮ ਲਗਾਉਣ ਦਾ ਐਲਾਨ ਕੀਤਾ ਗਿਆ ਸੀ, ਪਰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਉਚ ਅਧਿਕਾਰੀਆਂ ਤੱਕ ਪਹੁੰਚਾ ਕੇ ਜਲਦ ਹੱਲ ਕਰਵਾਉਣ ਦਾ ਭਰੋਸਾ ਦੇਣ ਉਪਰੰਤ ਕਿਸਾਨ ਜਥੇਬੰਦੀਆਂ ਨੇ ਜਾਮ ਲਗਾਉਣ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਅਤੇ ਆਪਣਾ ਮੰਗ ਪੱਤਰ ਨਾਇਬ ਤਹਿਸੀਲਦਾਰ ਪ੍ਰਿਅੰਕਾ ਰਾਣੀ ਨੂੰ ਸੌਂਪਿਆ। ਇਸ ਮੌਕੇ ਕਿਸਾਨ ਆਗੂ ਇੰਦਰਜੀਤ ਸਿੰਘ, ਲੱਖਾ ਸ਼ਰਮਾ ਤੇ ਹੋਰ ਆਗੂਆਂ ਨੇ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਨਹੀਂ ਹੋ ਰਿਹਾ।

Ad Position 21
No active advertisement
ਅਜੀਤ ਡੈਸਕ 14-11-2026
ਮਲੋਟ, 13 ਨਵੰਬਰ (ਪਾਟਿਲ)-ਮੰਡੀਆਂ ਵਿਚ ਝੋਨੇ ਦੀ ਖ਼ਰੀਦ, ਲਿਫ਼ਟਿੰਗ, ਬਾਰਦਾਨੇ ਤੇ ਤੋਲ ਸਮੇਤ ਹੋਰ ਸਮੱਸਿਆਵਾਂ ਨੂੰ ਲੈ ਕੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਬਠਿੰਡਾ ਚੌਂਕ ਮਲੋਟ ਵਿਖੇ ਜਾਮ ਲਗਾਉਣ ਦਾ ਐਲਾਨ ਕੀਤਾ ਗਿਆ ਸੀ, ਪਰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਉਚ ਅਧਿਕਾਰੀਆਂ ਤੱਕ ਪਹੁੰਚਾ ਕੇ ਜਲਦ ਹੱਲ ਕਰਵਾਉਣ ਦਾ ਭਰੋਸਾ ਦੇਣ ਉਪਰੰਤ ਕਿਸਾਨ ਜਥੇਬੰਦੀਆਂ ਨੇ ਜਾਮ ਲਗਾਉਣ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਅਤੇ ਆਪਣਾ ਮੰਗ ਪੱਤਰ ਨਾਇਬ ਤਹਿਸੀਲਦਾਰ ਪ੍ਰਿਅੰਕਾ ਰਾਣੀ ਨੂੰ ਸੌਂਪਿਆ। ਇਸ ਮੌਕੇ ਕਿਸਾਨ ਆਗੂ ਇੰਦਰਜੀਤ ਸਿੰਘ, ਲੱਖਾ ਸ਼ਰਮਾ ਤੇ ਹੋਰ ਆਗੂਆਂ ਨੇ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਨਹੀਂ ਹੋ ਰਿਹਾ। ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਈ-ਕਈ ਦਿਨ ਮੰਡੀਆਂ ਵਿਚ ਬੈਠਣਾ ਪੈ ਰਿਹਾ ਹੈ। ਇਸ ਤੋਂ ਇਲਾਵਾ ਬਾਰਦਾਨੇ ਦੀ ਘਾਟ, ਡੀ.ਏ . ਪੀ. ਖ਼ਾਦ ਦੀ ਸਮੱਸਿਆ ਅਤੇ ਫ਼ਸਲ ਦੀ ਤੋਲ ਸਮੇਂ ਕਥਿਤ ਕੱਟ ਲਗਾਉਣ ਕਾਰਨ ਕਿਸਾਨਾਂ ਦੀ ਪ੍ਰੇਸ਼ਾਨੀ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀ ਵਰਗ ਤੇ ਮਜ਼ਦੂਰ ਵੀ ਮੰਡੀਆਂ ਵਿਚ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਮੰਡੀਆਂ ਵਿਚ ਪੀਣ ਵਾਲੇ ਪਾਣੀ, ਸਫ਼ਾਈ ਤੇ ਮਜ਼ਦੂਰਾਂ ਲਈ ਹੋਰ ਲੋੜੀਂਦੇ ਪ੍ਰਬੰਧਾਂ ਦੀ ਵੀ ਘਾਟ ਹੈ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਮੰਡੀਆਂ ਵਿਚ ਤੋਲ ਸਮੇਂ ਕਿਸਾਨਾਂ ਦੀ ਮਜ਼ਬੂਰੀ ਦਾ ਫ਼ਾਇਦਾ ਉਠਾਇਆ ਜਾ ਰਿਹਾ ਹੈ ਅਤੇ ਕਈ ਥਾਵਾਂ ’ਤੇ ਬਿਨਾਂ ਸਹੀ ਤੋਲ ਕੀਤੇ ਫ਼ਸਲ ਦੀਆਂ ਢੇਰੀਆਂ ਭਰੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕੁਦਰਤੀ ਤੇ ਆਰਥਿਕ ਮੁਸ਼ਕਿਲਾਂ ਨਾਲ ਜੂਝ ਰਿਹਾ ਹੈ, ਅਜਿਹੇ ਵਿਚ ਮੰਡੀਆਂ ਦੀਆਂ ਸਮੱਸਿਆਵਾਂ ਉਸ ਦੀ ਪ੍ਰੇਸ਼ਾਨੀ ਹੋਰ ਵਧਾ ਰਹੀਆਂ ਹਨ। ਉਨ੍ਹਾਂ ਸਰਕਾਰ ਤੇ ਸੰਬੰਧਿਤ ਵਿਭਾਗਾਂ ਤੋਂ ਮੰਗ ਕੀਤੀ ਕਿ ਮੰਡੀਆਂ ਵਿਚ ਪਈ ਫ਼ਸਲ ਦੀ ਤੁਰੰਤ ਖ਼ਰੀਦ ਤੇ ਲਿਫ਼ਟਿੰਗ ਕਰਵਾਈ ਜਾਵੇ ਅਤੇ ਕਿਸਾਨਾਂ ਦੀ ਹੁੰਦੀ ਕਥਿਤ ਲੁੱਟ ਨੂੰ ਰੋਕਿਆ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਸਰਕਾਰ ਤੇ ਪ੍ਰਸ਼ਾਸਨ ਨੂੰ ਚਾਰ ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਇਸ ਸਮੇਂ ਦੌਰਾਨ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਕਿਸਾਨ ਜਥੇਬੰਦੀਆਂ ਵਲੋਂ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਨਾਇਬ ਤਹਿਸੀਲਦਾਰ ਪ੍ਰਿਅੰਕਾ ਰਾਣੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵਲੋਂ ਦਿੱਤਾ ਗਿਆ ਮੰਗ ਪੱਤਰ ਅਤੇ ਮੰਡੀਆਂ ਨਾਲ ਸੰਬੰਧਿਤ ਸਾਰੀਆਂ ਸਮੱਸਿਆਵਾਂ ਉਚ ਅਧਿਕਾਰੀਆਂ ਤੇ ਐਸ.ਡੀ.ਐਮ. ਦੇ ਧਿਆਨ ਵਿਚ ਲਿਆਂਦੀਆਂ ਜਾਣਗੀਆਂ ਅਤੇ ਹਦਾਇਤਾਂ ਅਨੁਸਾਰ ਜਲਦ ਹੱਲ ਕਰਵਾਉਣ ਦੇ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਬਾਜਾਖਾਨਾ ਵਿਖੇ ਅੰਤਰ ਸਕੂਲ ਯੁਵਕ ਮੇਲਾ ਆਪਣੀ ਯਾਦਾਂ ਬਿਖੇਰਦਾ ਹੋਇਆ ਸੰਪੰਨ ਅਗਲੀ ਖ਼ਬਰ ਜ਼ਿਲ੍ਹਾ ਤੇ ਚੋਣ ਹਲਕਾ ਪੱਧਰ ’ਤੇ ਕਰਵਾਏ ਜਾਣਗੇ ਲੇਖ ਲਿਖਣ ਤੇ ਪ੍ਰਸ਼ਨੋਤਰੀ ਮੁਕਾਬਲੇ
Ad Position 24